19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬੁਰਜ ਹਰੀ ਸਿੰਘ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਨੇ ਸਾਲਾਨਾ ਬੋਨਸ ਵੰਡਿਆ

ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਦੀ ਬੁਰਜ ਹਰੀ ਸਿੰਘ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਵਲੋਂ ਸਾਲ 2025-26 ਦਾ ਸਾਲਾਨਾ ਮੁਨਾਫ਼ਾ (ਬੋਨਸ) ਵੰਡ ਸਮਾਗਮ ਸਭਾ ਦੇ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਦੀ ਯੋਗ ਅਗਵਾਈ ਅਤੇ ਸਮੁੱਚੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ, ਜਿਸ ਦੌਰਾਨ ਦੁੱਧ ਉਤਪਾਦਕ ਮੈਂਬਰਾਂ ਨੂੰ ਕੁੱਲ 4 ਲੱਖ 50 ਹਜ਼ਾਰ ਰੁਪਏ ਦੀ ਬੋਨਸ ਰਾਸ਼ੀ ਤਕਸੀਮ ਕੀਤੀ ਗਈ। ਇਸ ਬੋਨਸ ਵੰਡ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਵੇਰਕਾ ਸੁਸਾਇਟੀ ਦੇ ਇੰਸਪੈਕਟਰ ਮੈਡਮ ਪ੍ਰਭਜੋਤ ਕੌਰ ਅਤੇ ਜਤਿੰਦਰ ਸਿੰਘ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 20-11-2026
ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਦੀ ਬੁਰਜ ਹਰੀ ਸਿੰਘ ਵੇਰਕਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮਟਿਡ ਵਲੋਂ ਸਾਲ 2025-26 ਦਾ ਸਾਲਾਨਾ ਮੁਨਾਫ਼ਾ (ਬੋਨਸ) ਵੰਡ ਸਮਾਗਮ ਸਭਾ ਦੇ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਦੀ ਯੋਗ ਅਗਵਾਈ ਅਤੇ ਸਮੁੱਚੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ, ਜਿਸ ਦੌਰਾਨ ਦੁੱਧ ਉਤਪਾਦਕ ਮੈਂਬਰਾਂ ਨੂੰ ਕੁੱਲ 4 ਲੱਖ 50 ਹਜ਼ਾਰ ਰੁਪਏ ਦੀ ਬੋਨਸ ਰਾਸ਼ੀ ਤਕਸੀਮ ਕੀਤੀ ਗਈ। ਇਸ ਬੋਨਸ ਵੰਡ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਵੇਰਕਾ ਸੁਸਾਇਟੀ ਦੇ ਇੰਸਪੈਕਟਰ ਮੈਡਮ ਪ੍ਰਭਜੋਤ ਕੌਰ ਅਤੇ ਜਤਿੰਦਰ ਸਿੰਘ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਚੇਅਰਮੈਨ ਅਵਤਾਰ ਸਿੰਘ ਗਿੱਲ ਸਾਬਕਾ ਸਰਪੰਚ ਬੁਰਜ ਹਰੀ ਸਿੰਘ ਤੇ ਡਾਇਰੈਕਟਰ ਬੀਬੀ ਪਰਮਿੰਦਰ ਕੌਰ ਗਿੱਲ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਜੇਤੂ ਦੁੱਧ ਉਤਪਾਦਕਾਂ ਨੂੰ ਮੁੱਖ ਮਹਿਮਾਨਾਂ ਅਤੇ ਸਭਾ ਦੇ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਵਲੋਂ ਸ਼ਾਂਝੇ ਤੌਰ ’ਤੇ ਸਨਮਾਨ ਚਿੰਨ੍ਹ ਅਤੇ ਬੋਨਸ ਰਾਸ਼ੀ ਭੇਟ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਚੇਅਰਮੈਨ ਅਵਤਾਰ ਸਿੰਘ ਗਿੱਲ ਅਤੇ ਡਾਇਰੈਕਟਰ ਪਰਮਿੰਦਰ ਕੌਰ ਗਿੱਲ ਨੇ ਸਭਾ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ। ਸਭਾ ਦੇ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਅਤੇ ਸੈਕਟਰੀ ਪ੍ਰਭਸਿਮਰਨ ਸਿੰਘ ਨੇ ਸਮੂਹ ਮਹਿਮਾਨਾਂ ਅਤੇ ਦੁੱਧ ਉਤਪਾਦਕ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਸਭਾ ਭਵਿੱਖ ਵਿਚ ਵੀ ਮੈਂਬਰਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਰਹੇਗੀ। ਇਸ ਮੌਕੇ ਨੰਬਰਦਾਰ ਕਮਲਜੀਤ ਸਿੰਘ ਧਾਲੀਵਾਲ, ਦਰਸ਼ਨ ਸਿੰਘ ਫੌਜੀ, ਕੁੰਢਾ ਸਿੰਘ ਗਰੇਵਾਲ, ਗੁਰਮੀਤ ਸਿੰਘ ਗਰੇਵਾਲ, ਕਰਨੈਲ ਸਿੰਘ ਭੰਗੂ, ਕਮੇਟੀ ਮੈਂਬਰ ਸਤਨਾਮ ਸਿੰਘ ਭੰਗੂ, ਕਮੇਟੀ ਮੈਂਬਰ ਰਣਜੀਤ ਸਿੰਘ, ਰਛਪਾਲ ਸਿੰਘ, ਸੈਕਟਰੀ ਪ੍ਰਭਸਿਮਰਨ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ 24ਵਾਂ ਸਨਮਾਨ ਸਮਾਰੋਹ ਭਲਕੇ ਅਗਲੀ ਖ਼ਬਰ ਭਾਕਿਯੂ (ਏਕਤਾ ਡਕੌਂਦਾ) ਹਸਨਪੁਰ ਵਲੋਂ ਨਿੱਜੀ ਗੋਲਡ ਲੋਨ ਕੰਪਨੀ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਸ਼ੁਰੂ
Ad Position 24