19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਰਹੂਮ ਪੰਜਾਬੀ ਗਾਇਕ ਜਵੰਦਾ ਦੀ ਯਾਦ ’ਚ ਬਣਾਏ ਜਾ ਰਹੇ ਖੇਡ ਸਟੇਡੀਅਮ ਤੇ ਯਾਦਗਾਰੀ ਗੇਟ ਦਾ ਬੀਬੀ ਮਾਣੂੰਕੇ ਨੇ ਰੱਖਿਆ ਨੀਂਹ ਪੱਥਰ

ਚੌਂਕੀਮਾਨ, 19 ਨਵੰਬਰ (ਤੇਜਿੰਦਰ ਸਿੰਘ ਚੱਢਾ)- ਮਰਹੂਮ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੇ ਜੱਦੀ ਪਿੰਡ ਪੋਨਾ ਵਿਖੇ ਜਗਰਾਉਂ ਹਲਕੇ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਮਾਤਾ ਪਰਮਜੀਤ ਕੌਰ ਜਵੰਦਾ (ਸਾਬਕਾ ਸਰਪੰਚ) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਮਰਹੂਮ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਯਾਦ ਵਿਚ ਬਣਾਏ ਜਾ ਰਹੇ ਖੇਡ ਸਟੇਡੀਅਮ ਤੇ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਦੀ ਅਗਵਾਈ ਵਿਚ ਮੈਂਬਰ ਅੰਮ੍ਰਿਤ ਲਾਲ, ਗੁਰਵਿੰਦਰ ਸਿੰਘ, ਜਗਮੇਲ ਸਿੰਘ, ਸਤਨਾਮ ਸਿੰਘ, ਸਹਿਨਾਜ , ਪਵਨਜੀਤ ਕੌਰ ਤੇ ਕਿਰਨਦੀਪ ਕੌਰ ਸਮੇਤ ਸਮੁੱਚੇ ਨਗਰ ਵੱਲੋਂ ਕਰਵਾਏ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਰਸਮੀ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਚੌਂਕੀਮਾਨ, 19 ਨਵੰਬਰ (ਤੇਜਿੰਦਰ ਸਿੰਘ ਚੱਢਾ)- ਮਰਹੂਮ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੇ ਜੱਦੀ ਪਿੰਡ ਪੋਨਾ ਵਿਖੇ ਜਗਰਾਉਂ ਹਲਕੇ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਮਾਤਾ ਪਰਮਜੀਤ ਕੌਰ ਜਵੰਦਾ (ਸਾਬਕਾ ਸਰਪੰਚ) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਮਰਹੂਮ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਯਾਦ ਵਿਚ ਬਣਾਏ ਜਾ ਰਹੇ ਖੇਡ ਸਟੇਡੀਅਮ ਤੇ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਦੀ ਅਗਵਾਈ ਵਿਚ ਮੈਂਬਰ ਅੰਮ੍ਰਿਤ ਲਾਲ, ਗੁਰਵਿੰਦਰ ਸਿੰਘ, ਜਗਮੇਲ ਸਿੰਘ, ਸਤਨਾਮ ਸਿੰਘ, ਸਹਿਨਾਜ , ਪਵਨਜੀਤ ਕੌਰ ਤੇ ਕਿਰਨਦੀਪ ਕੌਰ ਸਮੇਤ ਸਮੁੱਚੇ ਨਗਰ ਵੱਲੋਂ ਕਰਵਾਏ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਰਸਮੀ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਮਰਹੂਮ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਨੁੰ ਯਾਦ ਕਰਦਿਆਂ ਕਿਹਾ ਉਹ ਸਾਡੇ ਦਿਲਾਂ ਵਿਚ ਵਸਦਾ ਰਹੇਗਾ। ਇਸ ਮੌਕੇ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਮਾਤਾ ਪਰਮਜੀਤ ਕੌਰ ਜਵੰਦਾ ਤੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਮਹਰੂਮ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਯਾਦ ਵਿਚ ਖੇਡ ਸਟੇਡੀਅਮ, ਯਾਦਗਾਰੀ ਗੇਟ ਤੇ ਉਸ ਦਾ ਬੁੱਤ ਬਣਾਇਆ ਜਾ ਰਿਹਾ ਹੈ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ‘ਆਪ’ ਆਗੂ ਤੇਜਿੰਦਰ ਸਿੰਘ ਪੋਨਾ, ਲੱਕੀ ਪੰਡਿਤ, ਗੁਰਪ੍ਰੀਤ ਸਿੰਘ, ਬਹਾਦਰਵੀਰ ਸਿੰਘ, ਜਗਮੇਲ ਸਿੰਘ, ਗਗਨ ਪੋਨਾ, ਹਰਦੀਪ ਸਿੰਘ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਮਾਤਾ ਪਰਮਜੀਤ ਕੌਰ ਜਵੰਦਾ ਦਾ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੋ: ਸੁਖਵਿੰਦਰ ਸਿੰਘ, ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਸੈਕਟਰੀ ਬਲਵੰਤ ਸਿੰਘ, ਪ੍ਰਧਾਨ ਸੁਖਦੀਪ ਸਿੰਘ, ਸੋਹਣ ਸਿੰਘ ਤੂਰ, ਜੁਗਰਾਜ ਸਿੰਘ ਸ਼ੇਰਪੁਰ, ਬਸੰਤ ਸਿੰਘ, ਬਲਵੀਰ ਸਿੰਘ, ਤਰਸੇਮ ਸਿੰਘ, ਗਗਨਦੀਪ ਸਿੰਘ, ਸ਼ਿਵ ਕੁਮਾਰ ਪੋਨਾ, ਅਜੈਬ ਸਿੰਘ, ਕੁਲਦੀਪ ਸਿੰਘ, ਸਤਵਿੰਦਰ ਸਿੰਘ ਬੱਬੀ, ਲੱਕੀ ਜਵੰਦਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਸੂਬੇ ’ਚ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ- ਹੰਬੜਾਂ, ਗਿੱਲ ਅਗਲੀ ਖ਼ਬਰ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ 24ਵਾਂ ਸਨਮਾਨ ਸਮਾਰੋਹ ਭਲਕੇ
Ad Position 24