19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

‘ ਆਪ’ ਸਰਕਾਰ ਸੂਬੇ ’ਚ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ- ਹੰਬੜਾਂ, ਗਿੱਲ

ਹੰਬੜਾਂ, 19 ਨਵੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਸੂਬੇ ’ਚ ਵੱਧ ਰਹੇ ਨਸਿਆਂ ਨੂੰ ਰੋਕਣ ਸਮੇਤ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਤੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਰਪ੍ਰਸਤ ਤੇਜਾ ਸਿੰਘ ਗਿੱਲ ਨੇ ‘ਆਪ’ ਸਰਕਾਰ ਦੇ ਰਾਜ ’ਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਹੰਬੜਾਂ, 19 ਨਵੰਬਰ (ਮੇਜਰ ਹੰਬੜਾਂ)-‘ਆਪ’ ਸਰਕਾਰ ਸੂਬੇ ’ਚ ਵੱਧ ਰਹੇ ਨਸਿਆਂ ਨੂੰ ਰੋਕਣ ਸਮੇਤ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਤੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਰਪ੍ਰਸਤ ਤੇਜਾ ਸਿੰਘ ਗਿੱਲ ਨੇ ‘ਆਪ’ ਸਰਕਾਰ ਦੇ ਰਾਜ ’ਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਅੱਜ ਸੂਬੇ ’ਚ ਵਿਗੜ ਰਹੇ ਹਲਾਤਾਂ ਲਈ ਸਿੱਧੇ ਤੌਰ ’ਤੇ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਦੁਖੀ ਹੋ ਚੁੱਕਾ ਹੈ ਤੇ ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ, ਜਿਸ ਲਈ ਸੂਬੇ ਅੰਦਰ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ਦੇ ਲੋਕ ‘ਆਪ’ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ। ਪ੍ਰਧਾਨ ਹੰਬੜਾਂ ਨੇ ਕਿਹਾ ਕਿ ਬਦਲਾਅ ਦੇ ਝੂਠੇ ਦਾਅਵੇ ਕਰਨ ਵਾਲੀ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਲੋਕ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ ਤੇ ਆਗਾਮੀ ਚੋਣਾਂ ’ਚ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਾਬਕਾ ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਜਸਪਾਲ ਸਿੰਘ ਪਾਲੀ ਭੰਦੋਲ, ਸੀਨੀ.ਆਗੂ ਮਹਾਂ ਸਿੰਘ ਬਿੱਟੂ, ਯੂਥ ਆਗੂ ਪੰਚ ਅਵਤਾਰ ਸਿੰਘ ਭੰਦੋਲ, ਗੁਰਪ੍ਰੀਤ ਸਿੰਘ ਪੀਤਾ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਵਨ ਰਕਬਾ ਵਿਖੇ ਕ੍ਰਿਸ਼ਨ ਕੁਮਾਰ ਬਾਵਾ ਤੇ ਹੋਰਨਾਂ ਵਲੋਂ ਸਮਾਜਿਕ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਮਰਹੂਮ ਪੰਜਾਬੀ ਗਾਇਕ ਜਵੰਦਾ ਦੀ ਯਾਦ ’ਚ ਬਣਾਏ ਜਾ ਰਹੇ ਖੇਡ ਸਟੇਡੀਅਮ ਤੇ ਯਾਦਗਾਰੀ ਗੇਟ ਦਾ ਬੀਬੀ ਮਾਣੂੰਕੇ ਨੇ ਰੱਖਿਆ ਨੀ...
Ad Position 24