19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੇਂਟ ਜੇਵੀਅਰ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਸਹੋਦਿਆ ਖੇਡ ਮੁਕਾਬਲਿਆਂ ’ਚ 27 ਤਗਮੇ ਜਿੱਤੇ

ਭੂੰਦੜੀ, 19 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ (ਸਿੱਧਵਾਂ ਬੇਟ) ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਕਰਵਾਈ ਗਈ ਐਥਲੈਟਿਕ ਮੀਟ ਵਿੱਚ ਕੁੱਲ 27 ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਵਿਚ 6 ਸੋਨੇ, 7 ਚਾਂਦੀ ਅਤੇ 14 ਕਾਂਸੀ ਦੇ ਤਗਮੇ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 20-11-2026
ਭੂੰਦੜੀ, 19 ਨਵੰਬਰ (ਕੁਲਦੀਪ ਸਿੰਘ ਮਾਨ)- ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ (ਸਿੱਧਵਾਂ ਬੇਟ) ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਕਰਵਾਈ ਗਈ ਐਥਲੈਟਿਕ ਮੀਟ ਵਿੱਚ ਕੁੱਲ 27 ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਵਿਚ 6 ਸੋਨੇ, 7 ਚਾਂਦੀ ਅਤੇ 14 ਕਾਂਸੀ ਦੇ ਤਗਮੇ ਸ਼ਾਮਿਲ ਹਨ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ, ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਸਫ਼ਲਤਾ ਖਿਡਾਰੀਆਂ ਦੀ ਲਗਨ, ਕੋਚ ਚੰਦ ਸਿੰਘ ਦੀ ਮਿਹਨਤ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਨਤੀਜਾ ਹੈ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਜਸਵੰਤ ਕੌਰ ਢੱਟ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਸਰੀਰਕ, ਮਾਨਸਿਕ ਅਤੇ ਨੈਤਿਕ ਵਿਕਾਸ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਅਨੁਸ਼ਾਸਨ ਤੇ ਜਿੱਤਣ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਸਰਦਾਰ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਸਰਦਾਰ ਮਨਦੀਪ ਸਿੰਘ ਢੱਟ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕੋਚ ਚੰਦ ਸਿੰਘ ਦੀ ਮਿਹਨਤ ਅਤੇ ਸਮਰਪਣ ਦੀ ਵੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਇਨਸਾਨ ਦੀ ਸੋਚ ਹੀ ਉਸ ਦੇ ਜੀਵਨ ਦੀ ਬੁਨਿਆਦ- ਬਾਬਾ ਤੇਜਿੰਦਰ ਸਿੰਘ ਨਾਨਕਸਰ ਅਗਲੀ ਖ਼ਬਰ ਬੀਬੀ ਮਾਣੂੰਕੇ ਵਲੋਂ ਚੋਣ ਪ੍ਰਚਾਰ ਸ਼ੁਰੂ ਪੁੱਤਰ ਜਪਜੋਤ ਸਿੰਘ ਵੀ ਹੋਇਆ ਸਰਗਰਮ
Ad Position 24