ਅਨੰਦ ਈਸ਼ਵਰ ਦਰਬਾਰ ਵਿਖੇ 4 ਰੋਜ਼ਾ ਧਾਰਮਿਕ ਦੀਵਾਨਾਂ ਦੀ ਸ਼ਰਧਾ ਭਾਵਨਾ ਨਾਲ ਆਰੰਭਤਾ
ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਗੁਰਤਾਗੱਦੀ ਦਿਵਸ ਨੂੰ ਲੈ ਕੇ ਇਲਾਕੇ ਦੀਆਂ ਸਮੂਹ ਸੰਗਤਾਂ ਵਿਚ ਭਾਰੀ ਸ਼ਰਧਾ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਪਾਵਨ ਦਿਹਾੜੇ ਦੀ ਖੁਸ਼ੀ ਵਿਚ ਮਹਾਂਪੁਰਸ਼ ਬਾਬਾ ਜੋਰਾ ਸਿੰਘ ਬੱਧਨੀ ਕਲਾਂ ਵਾਲਿਆਂ ਦੇ ਚਾਰ ਰੋਜ਼ਾ ਧਾਰਮਿਕ ਦੀਵਾਨਾਂ ਦੀ ਆਰੰਭਤਾ ਠਾਠ ‘ਅਨੰਦ ਈਸ਼ਵਰ ਦਰਬਾਰ’ ਰਾਏਕੋਟ ਵਿਖੇ ਹੋਈ।
‘
‘ਅਨੰਦ ਈਸ਼ਵਰ ਦਰਬਾਰ’ ਰਾਏਕੋਟ ਵਿਖੇ ਧਾਰਮਿਕ ਦੀਵਾਨਾਂ ਦੇ ਪਹਿਲੇ ਦਿਨ ਬਾਬਾ ਜ਼ੋਰਾ ਸਿੰਘ ਬੱਧਨੀ ਵਾਲੇ ਕਥਾ-ਵਿਚਾਰਾਂ ਕਰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ
20-11-2026
ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਗੁਰਤਾਗੱਦੀ ਦਿਵਸ ਨੂੰ ਲੈ ਕੇ ਇਲਾਕੇ ਦੀਆਂ ਸਮੂਹ ਸੰਗਤਾਂ ਵਿਚ ਭਾਰੀ ਸ਼ਰਧਾ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਪਾਵਨ ਦਿਹਾੜੇ ਦੀ ਖੁਸ਼ੀ ਵਿਚ ਮਹਾਂਪੁਰਸ਼ ਬਾਬਾ ਜੋਰਾ ਸਿੰਘ ਬੱਧਨੀ ਕਲਾਂ ਵਾਲਿਆਂ ਦੇ ਚਾਰ ਰੋਜ਼ਾ ਧਾਰਮਿਕ ਦੀਵਾਨਾਂ ਦੀ ਆਰੰਭਤਾ ਠਾਠ ‘ਅਨੰਦ ਈਸ਼ਵਰ ਦਰਬਾਰ’ ਰਾਏਕੋਟ ਵਿਖੇ ਹੋਈ। ਦੀਵਾਨਾਂ ਦੇ ਪਹਿਲੇ ਦਿਨ ਰਾਏਕੋਟ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਨਤਮਸਤਕ ਹੋ ਕੇ ਆਪਣਾ ਜੀਵਨ ਸਫ਼ਲਾ ਕੀਤਾ। ਇਸ ਮੌਕੇ ਪੰਥ ਪ੍ਰਸਿੱਧ ਕਥਾਵਾਚਕ ਬਾਬਾ ਗੁਰਬਖਸ਼ ਸਿੰਘ ਬੱਧਨੀ ਵਾਲਿਆਂ ਨੇ ਗੁਰਬਾਣੀ ਦੇ ਪਵਿੱਤਰ ਪ੍ਰਵਚਨਾਂ ਅਤੇ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜ੍ਹਿਆ ਅਤੇ ਗੁਰਮਤਿ ਵਿਚਾਰਧਾਰਾ ਦੀ ਰੌਸ਼ਨੀ ਵਿ ਚ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਜ਼ੋਰਾ ਸਿੰਘ ਬੱਧਨੀ ਵਾਲਿਆਂ ਨੇ ਪ੍ਰਵਚਨ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਸ਼ਾਂਝੇ ਰਹਿਬਰ ਹਨ, ਜਿਨ੍ਹਾਂ ਦੀ ਪਾਵਨ ਬਾਣੀ ਸਾਨੂੰ ਸੱਚ, ਹੱਕ, ਨਿਮਰਤਾ ਅਤੇ ਸਰਬੱਤ ਦੇ ਭਲੇ ਦਾ ਮਾਰਗ ਦਿਖਾਉਂਦੀ ਹੈ। ਬਾਬਾ ਜ਼ੋਰਾ ਸਿੰਘ ਨੇ ਕਿਹਾ ਕਿ ਅਜੋਕੇ ਪਦਾਰਥਵਾਦੀ ਯੁੱਗ ਵਿਚ ਮਨੁੱਖ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਿਹਾ ਹੈ, ਜਿਸ ਤੋਂ ਛੁਟਕਾਰਾ ਕੇਵਲ ਗੁਰਬਾਣੀ ਦੇ ਸਿਮਰਨ ਅਤੇ ਸਾਧਸੰਗਤ ਦੀ ਓਟ ਲੈ ਕੇ ਹੀ ਪਾਇਆ ਜਾ ਸਕਦਾ ਹੈ। ਇਸ ਮੌਕੇ ਪ੍ਰਬੰਧਕ ਗੁਰਪ੍ਰੀਤ ਸਿੰਘ ਗੋਰਾ ਗੋਂਦਵਾਲ, ਹਰਦੀਪ ਸਿੰਘ ਗੋਂਦਾਵਲ, ਨਿਰਭੈ ਸਿੰਘ ਸੋਨੀ, ਗੁਰਸੇਵਕ ਸਿੰਘ ਉੱਭੀ, ਜਰਨੈਲ ਸਿੰਘ ਸੱਗੂ, ਜਗਜੀਤ ਸਿੰਘ ਜੱਜੀ, ਬਿੰਦਰ ਸਿੰਘ ਬਾਠ ਰਾਜੋਆਣਾ, ਗੁਰਦੀਪ ਸਿੰਘ ਸੰਘੇੜਾ ਰਾਜੋਆਣਾ, ਚਰਨਕਮਲ ਸਿੰਘ ਰਾਏਕੋਟ, ਠੇਕੇਦਾਰ ਮਹਿੰਦਰ ਸਿੰਘ, ਜੀਤੀ ਸਿੰਘ ਰਾਏਕੋਟ, ਗੁਰਮਿੰਦਰ ਸਿੰਘ ਰਾਏਕੋਟ, ਗੁਰਪ੍ਰੀਤ ਸਿੰਘ ਰਾਏਕੋਟ, ਗਿਆਨੀ ਹਰਦੇਵ ਸਿੰਘ ਬੱਸੀਆਂ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।