19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਰਾਏਕੋਟ ’ਚ ਸਿਆਸੀ ਸਰਗਰਮੀਆਂ ਤੇਜ਼

ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਸੂਬੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜਨਤਕ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਰਾਏਕੋਟ ਸ਼ਹਿਰ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ।

Ad Position 21
No active advertisement
ਅਜੀਤ ਡੈਸਕ 20-11-2026
ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਸੂਬੇ ਅੰਦਰ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜਨਤਕ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਰਾਏਕੋਟ ਸ਼ਹਿਰ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਇਸ ਦੌਰਾਨ ਪਾਰਟੀ ਆਗੂਆਂ ਨੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਂਦਿਆਂ ਪੰਜਾਬ ਦੇ ਭਵਿੱਖ, ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸੂਬੇ ਵਿਚ ਆਪਸੀ ਭਾਈਚਾਰਕ ਸ਼ਾਂਝ ਮਜ਼ਬੂਤ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਮੌਕਾ ਦਿੰਦੇ ਆ ਰਹੇ ਹਨ, ਪਰ ਇੰਨ੍ਹਾਂ ਪਾਰਟੀਆਂ ਨੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਦੀ ਬਜਾਏ ਚੋਣਾਂ ਸਮੇਂ ਵੱਡੇ-ਵੱਡੇ ਵਾਅਦੇ ਕਰਕੇ ਵੋਟਾਂ ਹਾਸਲ ਕਰਨ ਨੂੰ ਹੀ ਆਪਣੀ ਸਿਆਸਤ ਦਾ ਕੇਂਦਰ ਬਣਾਈ ਰੱਖਿਆ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪੰਜਾਬ ਵਿਚ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਉਤਰਨ ਵਾਲੀ ਸਰਕਾਰ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਤਾਂ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਹੀ ਪੰਜਾਬ ਵਿਚ ਇੱਕ ਨਵੀਂ ਅਤੇ ਲੋਕ ਪੱਖੀ ਸਿਆਸੀ ਸੋਚ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਸ ਮੌਕੇ ਜਸਵੰਤ ਸਿੰਘ ਧਾਲੀਆਂ ਸਕੱਤਰ ਜਨਰਲ, ਗਗਨ ਸਿੰਘ ਤਲਵੰਡੀ, ਬੇਅੰਤ ਸਿੰਘ ਤਲਵੰਡੀ, ਕੁਲਵਿੰਦਰ ਸਿੰਘ ਭੱਟੀ, ਕੇਵਲ ਸਿੰਘ ਬੱਸੀਆਂ, ਨਿਰਮਲ ਸਿੰਘ ਬੱਸੀਆਂ, ਹਰਵਿੰਦਰ ਸਿੰਘ ਬਰ੍ਹਮੀ, ਭਵਦੀਪ ਸਿੰਘ ਘੁਮਾਣ, ਨਵਦੀਪ ਸਿੰਘ ਪੱਖੋਵਾਲ ਬਲਾਕ ਪ੍ਰਧਾਨ ਤੇ ਸੁਖਦਰਸ਼ਨ ਸਿੰਘ ਰਾਜੋਆਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸੁਧਾਈ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਐੱਸ. ਡੀ. ਐੱਮ ਅਗਲੀ ਖ਼ਬਰ ਜਸਕਰਨ ਸਿੰਘ ਵਲੋਂ ਹਲਕਾ ਦਾਖਾ ’ਚ ਐੱਸ. ਓ. ਆਈ. ਪ੍ਰਧਾਨ ਸੁਖਪ੍ਰੀਤ ਸਿੰਘ ਤੂਰ ਦਾ ਸਨਮਾਨ
Ad Position 24