19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਸਕੂਲਾਂ ਦੀ 3 ਰੋਜ਼ਾ ਫੁੱਟਬਾਲ ਚੈਂਪੀਅਨਸ਼ਿਪ ਸਮਾਪਤ

ਮੁੱਲਾਂਪੁਰ-ਦਾਖਾ, 19 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪੇਂਡੂ-ਸ਼ਹਿਰੀ ਖੇਤਰ ਦੇ ਨਾਮਵਰ ਵਿੱਦਿਅਕ ਅਦਾਰੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) 3 ਰੋਜ਼ਾ ਫੁੱਟਬਾਲ ਚੈਂਪੀਅਨਸ਼ਿਪ ਅੱਜ ਸਮਾਪਤ ਹੋ ਗਈ। ਫੁੱਟਬਾਲ ਫਾਈਨਲ ਮੁਕਾਬਲਿਆਂ ਤੋਂ ਪਹਿਲਾਂ ਮੁੱਖ ਮਹਿਮਾਨ ਵਜੋਂ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਦੇ ਡਾਇਰੈਕਟਰ ਡਾ: ਅਮਨਦੀਪ ਕੌਰ ਬਖਸ਼ੀ (ਪ੍ਰਿੰਸੀਪਲ ਈਸਟਵੁੱਡ ਸਕੂਲ), ਨਿਰੀਖਕ ਨੀਨਾ ਵਰਮਾ (ਪ੍ਰਿੰਸੀਪਲ ਜੀ.

Ad Position 21
No active advertisement
ਅਜੀਤ ਡੈਸਕ 20-11-2026
ਮੁੱਲਾਂਪੁਰ-ਦਾਖਾ, 19 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪੇਂਡੂ-ਸ਼ਹਿਰੀ ਖੇਤਰ ਦੇ ਨਾਮਵਰ ਵਿੱਦਿਅਕ ਅਦਾਰੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) 3 ਰੋਜ਼ਾ ਫੁੱਟਬਾਲ ਚੈਂਪੀਅਨਸ਼ਿਪ ਅੱਜ ਸਮਾਪਤ ਹੋ ਗਈ। ਫੁੱਟਬਾਲ ਫਾਈਨਲ ਮੁਕਾਬਲਿਆਂ ਤੋਂ ਪਹਿਲਾਂ ਮੁੱਖ ਮਹਿਮਾਨ ਵਜੋਂ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਦੇ ਡਾਇਰੈਕਟਰ ਡਾ: ਅਮਨਦੀਪ ਕੌਰ ਬਖਸ਼ੀ (ਪ੍ਰਿੰਸੀਪਲ ਈਸਟਵੁੱਡ ਸਕੂਲ), ਨਿਰੀਖਕ ਨੀਨਾ ਵਰਮਾ (ਪ੍ਰਿੰਸੀਪਲ ਜੀ.ਐੱਚ.ਜੀ ਅਕੈਡਮੀ ਖੰਡੂਰ, ਨਿਰੀਖਕ ਸੰਦੀਪ ਕੌਰ ਗਰੇਵਾਲ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ, ਉਨ੍ਹਾਂ ਨਾਲ ਸਕੂਲ ਦੇ ਪ੍ਰਬੰਧਕੀ ਪ੍ਰਧਾਨ ਡਾ: ਰਾਜਪਾਲ ਸਿੰਘ ਗਰੇਵਾਲ, ਪ੍ਰਿੰਸੀਪਲ ਹਰਵੰਤ ਸਿੰਘ ਮੌਜੂਦ ਰਹੇ। ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਖੇਡ ਗਰਾਊਂਡ ਅੰਦਰ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਫੁੱਟਬਾਲ ਟੂਰਨਾਮੈਂਟ ਦੇ ਆਖਰੀ ਦਿਨ ਅੰਡਰ-19 ਲੜਕਿਆਂ ਦੇ ਫਾਈਨਲ ਫੁੱਟਬਾਲ ਮੁਕਾਬਲੇ ਵਿਚ ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਟੀਮ ਐੱਮ . ਐੱਲ. ਡੀ. ਸਕੂਲ ਤਲਵੰਡੀ ਕਲਾਂ ਟੀਮ ਨੂੰ ਹਰਾ ਕੇ ਜੇਤੂ ਰਹੀ। ਅੰਡਰ-17 ਵਰਗ ਵਿਚ ਮੇਜ਼ਬਾਨ ਗੁਰੂ ਨਾਨਕ ਪਬਲਿਕ ਸਕੂਲ ਟੀਮ ਜੀ. ਐੱਚ. ਜੀ. ਅਕੈਡਮੀ ਕੋਠੇ ਬੱਗੂ ਟੀਮ ਨੂੰ ਹਰਾ ਕੇ ਚੈਂਪੀਅਨ ਬਣੀ। ਅੰਡਰ-14 ਵਰਗ ਵਿਚ ਮੇਜ਼ਬਾਨ ਗੁਰੂ ਨਾਨਕ ਸਕੂਲ ਟੀਮ ਈਸਟਵੁੱਡ ਇੰਟਰਨੈਸ਼ਨਲ ਸਕੂਲ ਟੀਮ ਨੂੰ ਹਰਾ ਕੇ ਜੇਤੂ ਰਹੀ। ਸਹੋਦਿਆ ਸਕੂਲਾਂ ਦੇ ਫੁੱਟਬਾਲ ਮੁਕਾਬਲਿਆਂ ਦੀਆਂ ਜੇਤੂ, ਉੱਪ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਡਾ: ਅਮਨਦੀਪ ਕੌਰ ਬਖਸ਼ੀ, ਪ੍ਰਧਾਨ ਡਾ: ਰਾਜਪਾਲ ਸਿੰਘ ਗਰੇਵਾਲ, ਪ੍ਰਿੰਸੀਪਲ ਹਰਵੰਤ ਸਿੰਘ, ਜਸਵੀਰ ਕੌਰ ਗਰੇਵਾਲ, ਡੀ.ਪੀ ਮਨਦੀਪ ਸਿੰਘ, ਡੀ.ਪੀ ਜਸ਼ਨਦੀਪ ਸਿੰਘ, ਹੋਰਨਾਂ ਵਲੋਂ ਕੀਤੀ ਗਈ। ਇਨਾਮਾਂ ਦੀ ਵੰਡ ਸਮੇਂ ਗੁਰੂ ਨਾਨਕ ਸਕੂਲ ਦੇ ਵਿਦਿਆਰਥੀਆਂ ਵਲੋਂ ਕਲਚਰਲ ਪ੍ਰੋਗਰਾਮ ਪੇਸ਼ ਕੀਤਾ ਗਿਆ। ਤਿੰਨ ਰੋਜ਼ਾ ਸਹੋਦਿਆ ਸਕੂਲ ਫੁੱਟਬਾਲ ਚੈਂਪੀਅਨਸ਼ਿਪ ਦੀ ਸਫਲਤਾ ਲਈ ਜਯੋਤਸਨਾ ਗੁਪਤਾ, ਭੁਪਿੰਦਰ ਕੌਰ, ਰਮਾ ਨੇਗੀ, ਨਵਦੀਪ ਕੌਰ, ਗੁਰਪ੍ਰੀਤ ਕੌਰ, ਜਸਵੀਰ ਕੌਰ, ਮਨਜਿੰਦਰ ਸਿੰਘ, ਵਿਕਾਸ ਕੁਮਾਰ, ਭੂਸ਼ਣ ਸ਼ਰਮਾ, ਅੰਮ੍ਰਿਤਪਾਲ ਕੌਰ, ਅਮਨਦੀਪ ਸਿੰਘ, ਹੋਰ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਬਾਵਾ ਰਾਏਕੋਟ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਬੀ. ਕੇ. ਯੂ. (ਡਕੌਂਦਾ-ਬੁਰਜਗਿੱਲ) ਵਲੋਂ ਬੰਦ ਦਾਣਾ ਮੰਡੀਆਂ ਮੁੜ ਚਾਲੂ ਕਰਨ ਲਈ ਚੇਅਰਮੈਨ ਵਿਜੇ ਬੈਕਟਰ ਨੂੰ ਮੰਗ ਪੱਤਰ
Ad Position 24