19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਾਵਾ ਰਾਏਕੋਟ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਣੇ

ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਦੀ ਮੁਹਿੰਮ ਤਹਿਤ ਹਲਕਾ ਰਾਏਕੋਟ ਦੇ ਨੌਜਵਾਨ ਆਗੂ ਬਾਵਾ ਰਾਏਕੋਟ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਹਲਕਾ ਰਾਏਕੋਟ ਦੇ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਦੀ ਸਿਫ਼ਾਰਿਸ਼ ’ਤੇ ਬਾਵਾ ਰਾਏਕੋਟ ਨੂੰ ਮੁੜ ਯੂਥ ਅਕਾਲੀ ਦਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 20-11-2026
ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਦੀ ਮੁਹਿੰਮ ਤਹਿਤ ਹਲਕਾ ਰਾਏਕੋਟ ਦੇ ਨੌਜਵਾਨ ਆਗੂ ਬਾਵਾ ਰਾਏਕੋਟ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਹਲਕਾ ਰਾਏਕੋਟ ਦੇ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਦੀ ਸਿਫ਼ਾਰਿਸ਼ ’ਤੇ ਬਾਵਾ ਰਾਏਕੋਟ ਨੂੰ ਮੁੜ ਯੂਥ ਅਕਾਲੀ ਦਲ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਨਵ-ਨਿਯੁਕਤ ਕੌਮੀ ਸੀਨੀਅਰ ਮੀਤ ਪ੍ਰਧਾਨ ਬਾਵਾ ਰਾਏਕੋਟ ਨੂੰ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪਿਆ ਤੇ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੇ ਪ੍ਰਭਦੀਪ ਸਿੰਘ ਨੱਥੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਅਤੇ ਪਾਰਟੀ ਪ੍ਰਤੀ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਵ ਨਿਯੁਕਤ ਕੌਮੀ ਸੀਨੀਅਰ ਮੀਤ ਪ੍ਰਧਾਨ ਬਾਵਾ ਰਾਏਕੋਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਹਲਕਾ ਇੰਚਾਰਜ ਪ੍ਰਭਦੀਪ ਸਿੰਘ ਨੱਥੋਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਿਤਪਾਲ ਸਿੰਘ ਭੈਣੀ ਦਰੇੜਾ, ਮਨਪ੍ਰੀਤ ਸਿੰਘ ਨੱਥੋਵਾਲ ਸਾਬਕਾ ਸਰਪੰਚ, ਬੂਟਾ ਸਿੰਘ ਛਾਪਾ, ਗੁਰਜੀਤ ਸਿੰਘ ਗਿੱਲ, ਗੁਰਜੀਤ ਜੰਡ, ਮਿੰਟੂ ਰਾਏਕੋਟ, ਹਨੀ ਰਾਏਕੋਟ, ਲਾਡੀ ਸਿੰਘ, ਪਿੰਟੂ ਸਿੰਘ ਨੱਥੋਵਾਲ, ਕਾਕਾ ਸਿੰਘ ਹਿੱਸੋਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਮ. ਜੀ. ਸੀ. ਏ. ਐਸ. ਮਾਡਲ ਹਾਈ ਸਕੂਲ ਵਿਖੇ ਅੰਡਰ-14 ਵਾਲੀਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਸਕੂਲਾਂ ਦੀ 3 ਰੋਜ਼ਾ ਫੁੱਟਬਾਲ ਚੈਂਪੀਅਨਸ਼ਿਪ ਸਮਾਪਤ
Ad Position 24