ਐਮ. ਜੀ. ਸੀ. ਏ. ਐਸ. ਮਾਡਲ ਹਾਈ ਸਕੂਲ ਵਿਖੇ ਅੰਡਰ-14 ਵਾਲੀਬਾਲ ਟੂਰਨਾਮੈਂਟ ਕਰਵਾਇਆ
ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਐਮ. ਜੀ.
ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਐਮ. ਜੀ. ਸੀ. ਏ. ਐਸ. ਮਾਡਲ ਹਾਈ ਸਕੂਲ, ਖੰਨਾ ਦੇ ਸਕੂਲ ਗਰਾਊਂਡ ਵਿਖੇ ਅੰਡਰ-14 ਵਾਲੀਬਾਲ ਟੂਰਨਾਮੈਂਟ ਬੜੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੈਦਾਨ ਵਿੱਚ ਖਿਡਾਰੀਆਂ ਵਿਚਕਾਰ ਹੋਏ ਰੋਮਾਂਚਕ ਮੁਕਾਬਲਿਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਟੂਰਨਾਮੈਂਟ ਦੇ ਅੰਤ ਵਿੱਚ ਪਹਿਲਾ ਸਥਾਨ ਓਕਸਵਰਡ ਸੀਨੀਅਰ ਸੈਕਡਰੀ ਸਕੂਲ ਪਾਇਲ, ਦੂਜਾ ਸਥਾਨ ਐਮ. ਜੀ. ਸੀ. ਏ. ਐਸ. ਮਾਡਲ ਹਾਈ ਸਕੂਲ ਖੰਨਾ ਅਤੇ ਤੀਜਾ ਸਥਾਨ ਗਾਰਡਨ ਵੈਲੀ ਸਕੂਲ ਖੰਨਾ ਦੀ ਟੀਮ ਨੇ ਪ੍ਰਾਪਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰਾਜ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੈਨੇਜਮੈਂਟ ਸੋਸਾਇਟੀ ਦੇ ਉਪ-ਪ੍ਰਧਾਨ ਐਡਵੋਕੇਟ ਨਵੀਨ ਥੰਮਨ, ਏ. ਐਸ. ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਰ ਮੋਹਿਤ ਗੋਇਲ ਪੋੰਪੀ ਸਮਾਗਮ ਵਿੱਚ ਹਾਜ਼ਰ ਸਨ।