ਸੈਕਰਡ ਹਾਰਟ ਸਕੂਲ ਵਿਖੇ ਨਰਸਰੀ ਜਮਾਤ ਦਾ ਸ਼ਾਨਦਾਰ ਸਮਾਗਮ ਕਰਵਾਇਆ
ਮਾਛੀਵਾੜਾ ਸਾਹਿਬ, 19 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਕੁਹਾੜਾ ਰੋਡ ’ਤੇ ਸਥਿਤ ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਇੱਕ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਮਨਮੋਹਕ ਡਾਂਸ, ਕਵਿਤਾਵਾਂ ਅਤੇ ਦਿਲਚਸਪ ਕਹਾਣੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਮਾਛੀਵਾੜਾ ਸਾਹਿਬ, 19 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਕੁਹਾੜਾ ਰੋਡ ’ਤੇ ਸਥਿਤ ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਇੱਕ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਮਨਮੋਹਕ ਡਾਂਸ, ਕਵਿਤਾਵਾਂ ਅਤੇ ਦਿਲਚਸਪ ਕਹਾਣੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਬੱਚਿਆਂ ਦੀਆਂ ਸੁੰਦਰ ਪੇਸ਼ਕਾਰੀਆਂ ਅਤੇ ਰੰਗ-ਬਰੰਗੀਆਂ ਪੁਸ਼ਾਕਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਐਡਵੋਕੇਟ ਰਿਹਤਵੀਰ ਸਿੰਘ ਸਨ, ਜੋ ਇਸੇ ਸਕੂਲ ਦੇ ਪੁਰਾਣੇ ਵਿਦਿਆਰਥੀ ਰਹਿ ਚੁੱਕੇ ਹਨ। ਉਨ੍ਹਾਂ ਦੀ ਹਾਜ਼ਰੀ ਨੇ ਸਮਾਗਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਿਸਟਰ ਐਂਸੀ ਜੋਸ, ਵਾਈਸ ਪ੍ਰਿੰਸੀਪਲ ਸਿਸਟਰ ਜੋਇਸ ਮੈਥਿਊ ਅਤੇ ਕੇ.ਜੀ. ਸਕੂਲ ਇੰਚਾਰਜ ਸਿਸਟਰ ਪ੍ਰਤਿਭਾ ਜੋਸ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੁੱਖ ਮਹਿਮਾਨ ਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹੌਸਲਾ ਅਫ਼ਜ਼ਾਈ ਦਿੱਤੀ। ਪ੍ਰਿੰਸੀਪਲ ਸਿਸਟਰ ਐਂਸੀ ਜੋਸ ਨੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਸਮਾਗਮਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਹ ਪ੍ਰੋਗਰਾਮ ਖ਼ੁਸ਼ੀ, ਉਤਸ਼ਾਹ ਅਤੇ ਯਾਦਗਾਰੀ ਪਲਾਂ ਨਾਲ ਭਰਪੂਰ ਰਿਹਾ। 19 ਖੰਨਾ25