19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਬੇਸਿਕ ਦਾ ਸ਼ਾਨਦਾਰ ਪ੍ਰਦਰਸ਼ਨ

ਜਗਰਾਉਂ, 19 ਨਵੰਬਰ (ਵਿਨੋਦ ਕੁਮਾਰ)- ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ (ਬੇਸਿਕ) ਜਗਰਾਉਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਮੋਹਰੀ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸੈਸ਼ਨ 2026-27 ਦੇ ਇਨ੍ਹਾਂ ਮੁਕਾਬਲਿਆਂ ਵਿਚ ਸੈਂਟਰ ਅਗਵਾੜ ਗੁੱਜਰਾਂ (ਲੜਕੇ) ਅਧੀਨ ਆਉਂਦੇ ਇਸ ਸਕੂਲ ਦੇ ਪ੍ਰਤੀਭਾਗੀਆਂ ਨੇ ਸੁੰਦਰ ਲਿਖਾਈ ਅਤੇ ਆਮ ਗਿਆਨ ਦੇ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਧਿਆਪਕਾ ਭੁਪਿੰਦਰ ਕੌਰ ਤੇ ਵਿਦਿਆਰਥਣਾਂ ਨੇ ਸੁੰਦਰ ਲਿਖਾਈ ਮੁਕਾਬਲਿਆਂ ’ਚ ਹਾਸਿਲ ਕੀਤੇ ਪਹਿਲੇ ਸਥਾਨ 20-11-2026
ਜਗਰਾਉਂ, 19 ਨਵੰਬਰ (ਵਿਨੋਦ ਕੁਮਾਰ)- ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ (ਬੇਸਿਕ) ਜਗਰਾਉਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ ਮੋਹਰੀ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸੈਸ਼ਨ 2026-27 ਦੇ ਇਨ੍ਹਾਂ ਮੁਕਾਬਲਿਆਂ ਵਿਚ ਸੈਂਟਰ ਅਗਵਾੜ ਗੁੱਜਰਾਂ (ਲੜਕੇ) ਅਧੀਨ ਆਉਂਦੇ ਇਸ ਸਕੂਲ ਦੇ ਪ੍ਰਤੀਭਾਗੀਆਂ ਨੇ ਸੁੰਦਰ ਲਿਖਾਈ ਅਤੇ ਆਮ ਗਿਆਨ ਦੇ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਅਧਿਆਪਕ ਵਰਗ ਦੇ ਪੰਜਾਬੀ ਸੁੰਦਰ ਲਿਖਾਈ ਮੁਕਾਬਲੇ ਵਿਚ ਸਕੂਲ ਦੀ ਅਧਿਆਪਕਾ ਮੈਡਮ ਭੁਪਿੰਦਰ ਕੌਰ ਨੇ ਬਲਾਕ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੀ ਅਗਵਾਈ ਹੇਠ ਵਿਦਿਆਰਥਣ ਇਕਨੂਰ ਕੌਰ ਨੇ ਪੰਜਾਬੀ ਸੁੰਦਰ ਲਿਖਾਈ, ਇਨਾਇਤ ਪਰਵੀਨ ਨੇ ਹਿੰਦੀ ਸੁੰਦਰ ਲਿਖਾਈ ਅਤੇ ਜਸਮੀਨਦੀਪ ਕੌਰ ਨੇ ਕਰਸਿਵ ਅੰਗਰੇਜ਼ੀ ਲਿਖਾਈ ਵਿਚ ਪਹਿਲੇ ਸਥਾਨ ਹਾਸਲ ਕੀਤੇ। ਇਸੇ ਤਰ੍ਹਾਂ ਆਮ ਗਿਆਨ ਮੁਕਾਬਲੇ ਦੇ ਇੰਚਾਰਜ ਸਾਜਨ ਕੁਮਾਰ ਦੀ ਅਗਵਾਈ ਹੇਠ ਤਿਆਰ ਕੀਤੀ ਸਕੂਲ ਦੀ ਟੀਮ ਨੇ ਬਲਾਕ ਪੱਧਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਬੀ.ਪੀ.ਈ.ਓ. ਗੁਰਪ੍ਰੀਤ ਸਿੰਘ ਸੰਧੂ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸੈਂਟਰ ਹੈੱਡ ਟੀਚਰ ਰਵਿੰਦਰ ਸਿੰਘ ਅਤੇ ਸਕੂਲ ਇੰਚਾਰਜ ਮੈਡਮ ਮਨਦੀਪ ਕੌਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਨਤੀਜਾ ਹਨ। ਅੰਤ ਵਿਚ ਸਕੂਲ ਸਟਾਫ਼ ਵਲੋਂ ਬੀ.ਪੀ.ਈ.ਓ., ਸੈਂਟਰ ਹੈੱਡ ਟੀਚਰ, ਜੱਜ ਸਾਹਿਬਾਨ ਅਤੇ ਸਮੁੱਚੀ ਪ੍ਰਬੰਧਕੀ ਟੀਮ ਦਾ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧਾਂ ਲਈ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਕਮੇਟੀ ਲੁਧਿਆਣਾ ਦੀ ਚੋਣ ਹੋਈ ਅਗਲੀ ਖ਼ਬਰ ਰਿਟਾ: ਹੈੱਡਮਾਸਟਰ ਗੁਰਦੇਵ ਸਿੰਘ ਹੰਸਰਾ ਦਾ ਅੰਤਿਮ ਸੰਸਕਾਰ ਕੱਲ੍ਹ
Ad Position 24