ਕਾਂਗਰਸ ਹਾਈਕਮਾਨ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ- ਕੈਪਟਨ ਸੰਦੀਪ ਸੰਧੂ
ਭੂੰਦੜੀ, 20 ਨਵੰਬਰ (ਕੁਲਦੀਪ ਸਿੰਘ ਮਾਨ)- ਕੈਪਟਨ ਸੰਦੀਪ ਸੰਧੂ ਨੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਅਤੇ ਦਿੱਤੇ ਗਏ ਮਾਣ-ਸਤਿਕਾਰ ਲਈ ਉਹ ਹਾਈਕਮਾਂਡ ਦੇ ਤਹਿ ਦਿਲੋਂ ਧੰਨਵਾਦੀ ਹਨ।
ਭੂੰਦੜੀ, 20 ਨਵੰਬਰ (ਕੁਲਦੀਪ ਸਿੰਘ ਮਾਨ)- ਕੈਪਟਨ ਸੰਦੀਪ ਸੰਧੂ ਨੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਅਤੇ ਦਿੱਤੇ ਗਏ ਮਾਣ-ਸਤਿਕਾਰ ਲਈ ਉਹ ਹਾਈਕਮਾਂਡ ਦੇ ਤਹਿ ਦਿਲੋਂ ਧੰਨਵਾਦੀ ਹਨ। ਇਹ ਨਿਯੁਕਤੀ ਉਨ੍ਹਾਂ ਲਈ ਸਿਰਫ਼ ਸਨਮਾਨ ਹੀ ਨਹੀਂ, ਸਗੋਂ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਅਖੀਰ ਵਿਚ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਰਕਰਾਂ ਦਾ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਦੇ ਨਾਲ ਸਾਬਕਾ ਸਰਪੰਚ ਗੁਰਮੀਤ ਸਿੰਘ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਬੱਬੀ, ਭਿੰਦਰ ਸਿੰਘ, ਬਾਬਾ ਸੁੱਚਾ ਸਿੰਘ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਆਦਿ ਹਾਜ਼ਰ ਸਨ।