20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਚੀਮਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਪ੍ਰਭਾਤ ਫੇਰੀਆਂ ਸ਼ੁਰੂ

ਹਠੂਰ, 20 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚੀਮਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੀਮਾ ਵਿਖੇ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਥੇਦਾਰ ਪ੍ਰਮਿੰਦਰ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੀਮਾ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਵਿਸ਼ਾਲ ਸਮਾਗਮ ਧੂਮਧਾਮ ਨਾਲ ਕਰਵਾਏ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 21-11-2026
ਹਠੂਰ, 20 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚੀਮਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੀਮਾ ਵਿਖੇ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਥੇਦਾਰ ਪ੍ਰਮਿੰਦਰ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੀਮਾ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਵਿਸ਼ਾਲ ਸਮਾਗਮ ਧੂਮਧਾਮ ਨਾਲ ਕਰਵਾਏ ਜਾਂਦੇ ਹਨ। ਇਸ ਵਾਰ ਵੀ ਅੰਮ੍ਰਿਤ ਵੇਲੇ ਪੰਜ ਪ੍ਰਭਾਤਫੇਰੀਆਂ ਸਜਾਈਆਂ ਜਾ ਰਹੀਆਂ ਹਨ ਅਤੇ ਅੱਜ ਪਹਿਲੀ ਪ੍ਰਭਾਤਫੇਰੀ ਸਜਾਈ ਗਈ ਸੀ, ਜਿਸ ਵਿਚ ਸੰਗਤਾਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ। ਰਾਤ ਸਮੇਂ ਪੰਜੇ ਦਿਨ ਧਾਰਮਿਕ ਦੀਵਾਨ ਸਜਾਏ ਜਾਇਆ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰਭਾਤਫੇਰੀਆਂ ਉਪਰੰਤ 22 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ ਇਸ ਤੋਂ ਪਹਿਲਾਂ ਇਕ ਗੁਰਦੁਆਰਾ ਸਾਹਿਬ ਤੋਂ ਦੂਜੇ ਗੁਰਦੁਆਰਾ ਦਮਦਮਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਲਿਜਾਣ ਦਾ ਦ੍ਰਿਸ਼ ਬਹੁਤ ਹੀ ਉਤਸ਼ਾਹਜਨਕ ਹੋਵੇਗਾ। ਸ੍ਰੀ ਅਖੰਡ ਪਾਠਾਂ ਦੇ ਭੋਗ 24 ਨਵੰਬਰ ਨੂੰ ਪੈਣਗੇ ਅਤੇ ਕੀਰਤਨ ਦਰਬਾਰ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਦੀ ਆਈ.ਆਈ.ਟੀ. ਮੁੰਬਈ ਦੇ ਮੁਕਾਬਲਿਆਂ ਲਈ ਹੋਈ ਚੋਣ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦੀ ਵਿਦਿਆਰਥਣ ਗੁਰਮੀਤ ਕੌਰ ਨੇ ਲੇਖ ਲਿਖਣ ਮੁਕਾਬਲੇ ’ਚ ਲੁਧਿਆਣਾ ਜ਼ਿਲ੍ਹੇ ’ਚੋਂ ਹਾਸਿ...
Ad Position 24