20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਦੀ ਆਈ.ਆਈ.ਟੀ. ਮੁੰਬਈ ਦੇ ਮੁਕਾਬਲਿਆਂ ਲਈ ਹੋਈ ਚੋਣ

ਜਗਰਾਉਂ, 20 ਨਵੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਰੋਬੋਟਿਕਸ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਅਤੇ ਤਕਨੀਕੀ ਸੂਝ-ਬੂਝ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਾਜਪਾਲ ਕੌਰ ਦੀ ਯੋਗ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਭਰਪੂਰ ਸਹਿਯੋਗ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਆਈ.

Ad Position 21
No active advertisement
ਅਜੀਤ ਡੈਸਕ 21-11-2026
ਜਗਰਾਉਂ, 20 ਨਵੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਰੋਬੋਟਿਕਸ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਅਤੇ ਤਕਨੀਕੀ ਸੂਝ-ਬੂਝ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਾਜਪਾਲ ਕੌਰ ਦੀ ਯੋਗ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੇ ਭਰਪੂਰ ਸਹਿਯੋਗ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਆਈ.ਆਈ.ਟੀ. ਮੁੰਬਈ ਨਾਲ ਸੰਬੰਧਿਤ ਰੋਬੋਟਿਕਸ ਮੁਕਾਬਲਿਆਂ ‘ਰੋਬੋ ਸੂਮੋ’ ਅਤੇ ‘ਰੁਬੋ ਰੇਸਰ’ ਲਈ ਆਪਣੀ ਚੋਣ ਕਰਵਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਚੁਣੇ ਗਏ ਵਿਦਿਆਰਥੀ ਹੁਣ ਨਵੀਂ ਦਿੱਲੀ ਵਿਖੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਰੋਬੋ ਰੇਸਰ ਮੁਕਾਬਲੇ ਲਈ ਚੁਣੇ ਗਏ ਵਿਦਿਆਰਥੀ ਵਿੱਚ ਮਨਪ੍ਰੀਤ ਸਿੰਘ, ਜਗਦੀਪ ਸਿੰਘ, ਅਰਸ਼ਦੀਪ ਸਿੰਘ, ਅਨਮੋਲ ਵਰਮਾ, ਅੰਸ਼ ਮਿੱਤਲ ਹਨ ਤੇ ਰੋਬੋ ਸੂਮੋ ਮੁਕਾਬਲੇ ਲਈ ਅਦਿਤੀ, ਖੁਸ਼ਦੀਪ ਕੌਰ, ਹਰਮਨਦੀਪ ਕੌਰ ਵਿਦਿਆਰਥਣਾਂ ਚੁਣੀਆਂ ਗਈਆਂ ਹਨ। ਇਹ ਸ਼ਾਨਦਾਰ ਪ੍ਰਾਪਤੀ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਲਗਨ, ਨਵੀਆਂ ਤਕਨੀਕਾਂ ਸਿੱਖਣ ਦੀ ਉਤਸੁਕਤਾ ਅਤੇ ਨਵੀਨਤਮ ਕਾਢਾਂ ਪ੍ਰਤੀ ਉਨ੍ਹਾਂ ਦੀ ਰੁਚੀ ਦਾ ਪ੍ਰਮਾਣ ਹੈ। ਰੋਬੋਟਿਕਸ ਵਰਗੇ ਮੁਕਾਬਲੇ ਵਿਦਿਆਰਥੀਆਂ ਨੂੰ ਸਿਰਫ਼ ਤਕਨੀਕੀ ਗਿਆਨ ਹੀ ਨਹੀਂ ਦਿੰਦੇ, ਸਗੋਂ ਉਨ੍ਹਾਂ ਵਿੱਚ ਵਿਗਿਆਨਕ ਸੋਚ, ਰਚਨਾਤਮਕਤਾ, ਟੀਮ ਵਰਕ, ਤਰਕਸ਼ੀਲਤਾ ਅਤੇ ਸਮੱਸਿਆਵਾਂ ਦੇ ਹੱਲ ਲੱਭਣ ਦੀ ਸਮਰੱਥਾ ਵੀ ਵਿਕਸਿਤ ਕਰਦੇ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ ਅਤੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਚੁਣੇ ਗਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਦਿੱਲੀ ਵਿਖੇ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਹੋਣਹਾਰ ਵਿਦਿਆਰਥੀ ਆਪਣੀ ਪ੍ਰਤਿਭਾ, ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਜਗਰਾਉਂ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਰਾਹੀਂ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਵੱਡਾ ਮੰਚ ਮਿਲੇਗਾ-ਕੋਆਰਡੀਨੇਟਰ ਥਿੰਦ ਅਗਲੀ ਖ਼ਬਰ ਚੀਮਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਰੋਜ਼ਾ ਪ੍ਰਭਾਤ ਫੇਰੀਆਂ ਸ਼ੁਰੂ
Ad Position 24