21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਤੀਆਣਾ ਸਕੂਲ ਦੇ ਵਿਦਿਆਰਥੀਆਂ ਨੂੰ ਐੱਨ.ਆਰ.ਆਈ. ਪਰਿਵਾਰ ਵੱਲੋਂ ਕੋਟੀਆਂ ਤੇ ਬੂਟ ਭੇਟ

ਹਲਵਾਰਾ, 21 ਨਵੰਬਰ (ਮਨਦੀਪ ਸਿੰਘ ਉੱਭੀ)-ਸਰਕਾਰੀ ਹਾਈ ਸਕੂਲ ਐਤੀਆਣਾ ਤੋਂ ਪੜ੍ਹੀ ਵਿਦਿਆਰਥਣ ਬਲਜੀਤ ਕੌਰ ਝਾਂਡੇ (ਅਮਰੀਕਾ) ਵੱਲੋਂ ਆਪਣੀਆਂ ਸਕੂਲ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਆਪਣੀ ਕਿਰਤ ਕਮਾਈ ਵਿੱਚੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਰਦੀਆਂ ਦੇ ਮੌਸਮ ਦੀ ਆਮਦ ਮੌਕੇ ਕੋਟੀਆਂ ਅਤੇ ਬੂਟ ਭੇਟ ਕੀਤੇ ਗਏ ਤੇ ਫਲ ਵੀ ਵੰਡੇ ਗਏ। ਇਸ ਮੌਕੇ ਸਾਬਕਾ ਸਰਪੰਚ ਲਖਵੀਰ ਸਿੰਘ, ਸਕੂਲ ਮੁਖੀ ਮੈਡਮ ਹਰਪ੍ਰੀਤ ਕੌਰ ਅਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ ਨੇ ਐੱਨ.

Ad Position 21
No active advertisement
ਅਜੀਤ ਡੈਸਕ 22-11-2026
ਹਲਵਾਰਾ, 21 ਨਵੰਬਰ (ਮਨਦੀਪ ਸਿੰਘ ਉੱਭੀ)-ਸਰਕਾਰੀ ਹਾਈ ਸਕੂਲ ਐਤੀਆਣਾ ਤੋਂ ਪੜ੍ਹੀ ਵਿਦਿਆਰਥਣ ਬਲਜੀਤ ਕੌਰ ਝਾਂਡੇ (ਅਮਰੀਕਾ) ਵੱਲੋਂ ਆਪਣੀਆਂ ਸਕੂਲ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਆਪਣੀ ਕਿਰਤ ਕਮਾਈ ਵਿੱਚੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਰਦੀਆਂ ਦੇ ਮੌਸਮ ਦੀ ਆਮਦ ਮੌਕੇ ਕੋਟੀਆਂ ਅਤੇ ਬੂਟ ਭੇਟ ਕੀਤੇ ਗਏ ਤੇ ਫਲ ਵੀ ਵੰਡੇ ਗਏ। ਇਸ ਮੌਕੇ ਸਾਬਕਾ ਸਰਪੰਚ ਲਖਵੀਰ ਸਿੰਘ, ਸਕੂਲ ਮੁਖੀ ਮੈਡਮ ਹਰਪ੍ਰੀਤ ਕੌਰ ਅਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ ਨੇ ਐੱਨ.ਆਰ.ਆਈ. ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪਰਿਵਾਰ ਦਾ ਧੰਨਵਾਦ ਕੀਤਾ।ਇਸ ਸਮੇਂ ਪਰਿਵਾਰ ਵੱਲੋਂ ਗੁਰਿੰਦਰਜੀਤ ਸਿੰਘ ਅਤੇ ਦਵਿੰਦਰ ਸਿੰਘ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਸ਼ਵਿੰਦਰ ਸਿੰਘ ਘੋਲਾ, ਪ੍ਰੀਤਮ ਸਿੰਘ ਸਿਵੀਆਂ, ਪ੍ਰੀਤਮ ਸਿੰਘ ਖੰਗੂੜਾ, ਨੰਬਰਦਾਰ ਹਜਿੰਦਰ ਸਿੰਘ, ਮੇਜਰ ਸਿੰਘ, ਬਲਜੀਤ ਸਿੰਘ ਪ੍ਰਧਾਨ ਵੇਰਕਾ ਡੇਅਰੀ, ਭਾਈ ਸਾਹਿਬ ਕੁਲਦੀਪ ਸਿੰਘ, ਰਾਜ ਸਿੰਘ ਸਾਬਕਾ ਪੰਚ, ਸੁਖਵਿੰਦਰ ਕੌਰ ਬਲਾਕ ਸੰਮਤੀ ਮੈਂਬਰ, ਮਹਿੰਦਰ ਸਿੰਘ ਐੱਸ.ਐੱਮ.ਸੀ. ਮੈਂਬਰ, ਸੁਰਿੰਦਰ ਕੌਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਕੌਰ, ਮਨਪ੍ਰੀਤ ਕੌਰ, ਸੰਦੀਪ ਰਾਣੀ, ਹਰਜਿੰਦਰ ਕੌਰ, ਹਰਦੇਵ ਸਿੰਘ, ਰਮਨਦੀਪ ਸਿੰਘ, ਧਰਮਜੀਤ ਸਿੰਘ, ਗੁਰਮਿੰਦਰ ਸਿੰਘ ਅਤੇ ਸਕੂਲ ਦਾ ਹੋਰ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ 26 ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਟਿਆਲਾ ਰੈਲੀ ’ਚ ਸ਼ਾਮਿਲ ਹੋਣ ਦਾ ਐਲਾਨ ਅਗਲੀ ਖ਼ਬਰ ਵੱਡੀਆਂ ਟੈਂਕੀਆਂ ਬਣਾਉਣ ਨਾਲ ਨਹੀਂ, ਠੋਸ ਯੋਜਨਾਬੰਦੀ ਨਾਲ ਮਿਲੇਗਾ ਸ਼ਹਿਰ ਨੂੰ ਨਹਿਰੀ ਪਾਣੀ-ਬਾਂਸਲ
Ad Position 24