21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

26 ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਟਿਆਲਾ ਰੈਲੀ ’ਚ ਸ਼ਾਮਿਲ ਹੋਣ ਦਾ ਐਲਾਨ

ਰਾਏਕੋਟ, 21 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਸਮੂਹ ਬਲਾਕਾਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਦੱਸਿਆ ਕਿ 2020-2021 ਦੇ ਇਤਿਹਾਸਕ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਨਵੰਬਰ ਨੂੰ ਸੂਬੇ ਭਰ ’ਚ ਚਾਰ ਥਾਵਾਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਵਿਸ਼ਾਲ ਕਿਸਾਨ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਦੇ ਸਸਕਾਰ ਵਿਚ ਸ਼ਾਮਿਲ ਹੋਣ ਲਈ ਦਰਸ਼ਨ ਸਿੰਘ ਸ਼ਿਵਾਲਿਕ ਜੱਲੂਪੁਲ ਖੇੜੇ ਲਈ ਆਪਣੇ ਸਾਥੀਆਂ ਸਮੇਤ ਕਾਫ਼ਲੇ ਦੇ ਰੂਪ ਵਿਚ ਰਵਾਨਾ ਹੋਣ ਸਮੇਂ। ਤਸਵੀਰ-ਮਨਜੀਤ ਸਿੰਘ ਦੁੱਗਰੀ 22-11-2026
ਰਾਏਕੋਟ, 21 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਸਮੂਹ ਬਲਾਕਾਂ ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਦੱਸਿਆ ਕਿ 2020-2021 ਦੇ ਇਤਿਹਾਸਕ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਨਵੰਬਰ ਨੂੰ ਸੂਬੇ ਭਰ ’ਚ ਚਾਰ ਥਾਵਾਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਵਿਸ਼ਾਲ ਕਿਸਾਨ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਲੁਧਿਆਣਾ ਦੇ ਕਿਸਾਨ ਵੱਡੀ ਗਿਣਤੀ ਵਿਚ ਪਟਿਆਲਾ ਰੈਲੀ ਵਿਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਇੰਨ੍ਹਾਂ ਰੈਲੀਆਂ ਰਾਹੀਂ ਕੇਂਦਰ ਸਰਕਾਰ ਤੋਂ ਕਿਸਾਨੀ ਸੰਘਰਸ਼ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੂਰੇ ਪੰਜਾਬ ਵਿਚ ਇੱਕੋ ਦਿਨ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ। ਜਥੇਬੰਦੀ ਨੇ ਸਪੱਸ਼ਟ ਕੀਤਾ ਕਿ ਸਾਰੀਆਂ ਫ਼ਸਲਾਂ ’ਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਹਾਸਲ ਕਰਨ, ਨਵੀਂ ਖੇਤੀ ਨੀਤੀ ਲਾਗੂ ਕਰਨ, ਬਿਜਲੀ ਐਕਟ ਅਤੇ ਪ੍ਰਦੂਸ਼ਣ ਐਕਟ ਰੱਦ ਕਰਨ ਅਤੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਕਰਮਜੀਤ ਸਿੰਘ ਕਾਉਂਕੇ, ਜ਼ਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਲੋਧੀਵਾਲ, ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ, ਹਰਬੰਸ ਸਿੰਘ ਬੀਰਮੀ, ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਸਰਬਜੀਤ ਸਿੰਘ ਧੂਰਕੋਟ, ਜਸਪਾਲ ਸਿੰਘ ਗਰੇਵਾਲ ਆਂਡਲੂ, ਲਖਵਿੰਦਰ ਸਿੰਘ ਪੱਖੋਵਾਲ, ਕੁਲਦੀਪ ਸਿੰਘ ਰੱਤੋਵਾਲ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਝਵਾਨ ਤੇ ਤਜਰਬੇਕਾਰ ਧਾਮੀ ਦੇ ਪ੍ਰਧਾਨ ਬਣਨ ’ਤੇ ਸੰਗਤਾਂ ’ਚ ਖੁਸ਼ੀ ਦੀ ਲਹਿਰ-ਭੈਰੋਮੁੰਨਾ, ਚੀਮਾ, ਹੀਰਾ, ਤੂਰ ਅਗਲੀ ਖ਼ਬਰ ਐਤੀਆਣਾ ਸਕੂਲ ਦੇ ਵਿਦਿਆਰਥੀਆਂ ਨੂੰ ਐੱਨ.ਆਰ.ਆਈ. ਪਰਿਵਾਰ ਵੱਲੋਂ ਕੋਟੀਆਂ ਤੇ ਬੂਟ ਭੇਟ
Ad Position 24