21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੂਝਵਾਨ ਤੇ ਤਜਰਬੇਕਾਰ ਧਾਮੀ ਦੇ ਪ੍ਰਧਾਨ ਬਣਨ ’ਤੇ ਸੰਗਤਾਂ ’ਚ ਖੁਸ਼ੀ ਦੀ ਲਹਿਰ-ਭੈਰੋਮੁੰਨਾ, ਚੀਮਾ, ਹੀਰਾ, ਤੂਰ

ਹੰਬੜਾਂ, 21 ਨਵੰਬਰ (ਹਰਵਿੰਦਰ ਸਿੰਘ ਮੱਕੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਛੇਵੀਂ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਹਲਕਾ ਗਿੱਲ ਦੇ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾ, ਅਵਤਾਰ ਸਿੰਘ ਚੀਮਾ, ਜਸਵੀਰ ਸਿੰਘ ਹੀਰਾ, ਦਾਰਾ ਸਿੰਘ ਤੂਰ ਹੰਬੜਾਂ ਵੱਲੋਂ ਵਧਾਈ ਦਿੱਤੀ ਗਈ। ਇਸ ਸਮੇਂ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨ ਬਣਾ ਕੇ ਏਕਤਾ ਦਾ ਸਬੂਤ ਦਿੱਤਾ।

Ad Position 21
No active advertisement
ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮਨਜੀਤ ਸਿੰਘ ਭੈਰੋਮੁੰਨਾ, ਅਵਤਾਰ ਸਿੰਘ ਚੀਮਾ, ਜਸਵੀਰ ਸਿੰਘ ਹੀਰਾ, ਦਾਰਾ ਸਿੰਘ ਤੂਰ 22-11-2026
ਹੰਬੜਾਂ, 21 ਨਵੰਬਰ (ਹਰਵਿੰਦਰ ਸਿੰਘ ਮੱਕੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਏ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਛੇਵੀਂ ਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਹਲਕਾ ਗਿੱਲ ਦੇ ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾ, ਅਵਤਾਰ ਸਿੰਘ ਚੀਮਾ, ਜਸਵੀਰ ਸਿੰਘ ਹੀਰਾ, ਦਾਰਾ ਸਿੰਘ ਤੂਰ ਹੰਬੜਾਂ ਵੱਲੋਂ ਵਧਾਈ ਦਿੱਤੀ ਗਈ। ਇਸ ਸਮੇਂ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨ ਬਣਾ ਕੇ ਏਕਤਾ ਦਾ ਸਬੂਤ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਧਾਮੀ ਇੱਕ ਸੁਲਝੇ ਹੋਏ ਤੇ ਤਜਰਬੇਕਾਰ ਸੂਝਵਾਨ ਆਗੂ ਹਨ, ਉਹ ਪੰਥ ਨੂੰ ਚੜ੍ਹਦੀ ਕਲਾ ਵਿਚ ਰੱਖਣ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਯੋਗ ਅਗਵਾਈ ਤੇ ਮੈਂਬਰਾਂ ਨੇ ਮੋਹਰ ਲਾਈ ਹੈ। ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ ਨਾਲ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਮੇਂ ਅਮਨਦੀਪ ਸਿੰਘ ਤੂਰ, ਗੁਰਚਰਨ ਸਿੰਘ, ਕਮਲਜੀਤ ਸਿੰਘ ਬਾਦਲ,ਅਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 26 ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਟਿਆਲਾ ਰੈਲੀ ’ਚ ਸ਼ਾਮਿਲ ਹੋਣ ਦਾ ਐਲਾਨ
Ad Position 24