21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐੱਨ.ਆਰ.ਆਈ । ਪਰਿਵਾਰ ਵਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਬਲੇਜ਼ਰ ਵੰਡੇ

ਰਾਏਕੋਟ, 21 ਨਵੰਬਰ (ਸੁਸ਼ੀਲ)-ਨੇੜਲੇ ਪਿੰਡ ਜਲਾਲਦੀਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 50 ਵਿਦਿਆਰਥੀਆਂ ਨੂੰ ਇੱਕ ਐਨ. ਆਰ.

Ad Position 21
No active advertisement
ਅਜੀਤ ਡੈਸਕ 22-11-2026
ਰਾਏਕੋਟ, 21 ਨਵੰਬਰ (ਸੁਸ਼ੀਲ)-ਨੇੜਲੇ ਪਿੰਡ ਜਲਾਲਦੀਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 50 ਵਿਦਿਆਰਥੀਆਂ ਨੂੰ ਇੱਕ ਐਨ.ਆਰ.ਆਈ. ਪਰਿਵਾਰ ਵੱਲੋਂ ਬਲੇਜ਼ਰ (ਕੋਟ) ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੁਖੀ ਕੇ.ਕੇ. ਗਰਗ ਨੇ ਦੱਸਿਆ ਕਿ ਸਰਦੀ ਦੇ ਮੌਸਮ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਐੱਨ.ਆਰ.ਆਈ. ਪਰਿਵਾਰ ਦੇ ਮੈਂਬਰ ਦੁਰਗਾ ਗੋਇਲ, ਰਜਨੀ ਗੋਇਲ ਅਤੇ ਸਾਹਿਲ ਗੋਇਲ ਵੱਲੋਂ ਵਿਦਿਆਰਥੀਆਂ ਨੂੰ 50 ਬਲੇਜ਼ਰ ਭੇਟ ਕੀਤੇ ਗਏ ਹਨ। ਉਨ੍ਹਾਂ ਇਸ ਨੇਕ ਕਾਰਜ ਲਈ ਐੱਨ.ਆਰ.ਆਈ. ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਜਿੱਥੇ ਅਧਿਆਪਕਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ, ਉੱਥੇ ਹੀ ਵਿਦਿਆਰਥੀਆਂ ਵਿੱਚ ਪੜ੍ਹਾਈ ਪ੍ਰਤੀ ਉਤਸ਼ਾਹ ਵੀ ਪੈਦਾ ਕਰਦਾ ਹੈ। ਅਜਿਹੇ ਉਪਰਾਲਿਆਂ ਨਾਲ ਸਕੂਲ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਇਸ ਮੌਕੇ ਐੱਨ.ਆਰ.ਆਈ. ਦੁਰਗਾ ਗੋਇਲ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਸਟਾਫ਼ ਅਤੇ ਮੋਹਤਬਰ ਵਿਅਕਤੀਆਂ ਵੱਲੋਂ ਐੱਨ.ਆਰ.ਆਈ. ਪਰਿਵਾਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਾਮਰੇਡ ਸੁਰਿੰਦਰ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਕੌਰ, ਪੁਸ਼ਪਿੰਦਰ ਕੌਰ, ਕੰਵਲਪ੍ਰੀਤ ਕੌਰ, ਮਨਦੀਪ ਕੌਰ, ਵਿਕਾਸ ਕੁਮਾਰ ਗੋਇਲ, ਦਵਿੰਦਰ ਕੌਰ, ਰਮਨਦੀਪ ਕੌਰ, ਮਨੀਸ਼ ਕੁਮਾਰ, ਹਰਸ਼ ਕੁਮਾਰ ਕਾਲੜਾ, ਸਵਰਨਜੀਤ ਕੌਰ, ਕੁਲਵਿੰਦਰ ਕੌਰ, ਜਸਪ੍ਰੀਤ ਸਿੰਘ ਬੋਪਾਰਾਏ ਅਤੇ ਕੈਂਪਸ ਮੈਨੇਜਰ ਜਸਵੀਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸਬਾ ਸਿੱਧਵਾਂ ਬੇਟ ਦੇ ਮੁੱਖ ਬਾਜ਼ਾਰ ਵਿਚ ਸਥਿਤ ਖ਼ਾਲਸਾ ਫਾਸਟ ਫੂਡ ਦੀ ਦੁਕਾਨ ਵਿੱਚੋਂ ਨਕਦੀ ਚੋਰੀ ਕਰਨ ਵਾਲੇ ਸ਼ਖ਼ਸ ਦੀ ਹ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24