21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿਧਾਇਕ ਠੇਕੇਦਾਰ ਨੇ ਪਿੰਡ ਸੁਧਾਰ (ਪੱਤੀ ਗਿੱਲ) ਵਿਖੇ ਆਧੁਨਿਕ ਖੇਡ ਮੈਦਾਨ ਪਿੰਡ ਵਾਸੀਆਂ ਨੂੰ ਕੀਤਾ ਸਮਰਪਿਤ

ਗੁਰੂਸਰ ਸੁਧਾਰ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵਲੋਂ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਯਤਨਾਂ ਨਾਲ ਪੰਜਾਬ ਵਿਚ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਦੂਜੇ ਗੇੜ ਤਹਿਤ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਪਿੰਡ ਸੁਧਾਰ ਪੱਤੀ ਗਿੱਲ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਖੇਡ ਮੈਦਾਨ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਦੂਰ ਅੰਦੇਸ਼ੀ ਸੋਚ ਸਦਕਾ ਜਿਥੇ ਸੂਬੇ ਦੇ ਹਰ ਵਰਗ ਨੂੰ ਰਿਆਇਤਾਂ ਦਿੱਤੀਆਂ ਹਨ, ਸੜਕਾਂ ਦੇ ਜਾਲ ਵਿਛਾਏ ਹਨ, ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦਾ ਸਰਬਪੱਖੀ ਵਿਕਾਸ ਕੀਤਾ ਹੈ ਉੱਥੇ ਆਧੁਨਿਕ ਖੇਡ ਮੈਦਾਨਾਂ ਦੀ ਤਿਆਰੀ ਕਰਵਾ ਕੇ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਦਾ ਮੌਕਾ ਪ੍ਰਦਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 22-11-2026
ਗੁਰੂਸਰ ਸੁਧਾਰ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵਲੋਂ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਯਤਨਾਂ ਨਾਲ ਪੰਜਾਬ ਵਿਚ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਦੂਜੇ ਗੇੜ ਤਹਿਤ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਪਿੰਡ ਸੁਧਾਰ ਪੱਤੀ ਗਿੱਲ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਖੇਡ ਮੈਦਾਨ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਦੂਰ ਅੰਦੇਸ਼ੀ ਸੋਚ ਸਦਕਾ ਜਿਥੇ ਸੂਬੇ ਦੇ ਹਰ ਵਰਗ ਨੂੰ ਰਿਆਇਤਾਂ ਦਿੱਤੀਆਂ ਹਨ, ਸੜਕਾਂ ਦੇ ਜਾਲ ਵਿਛਾਏ ਹਨ, ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦਾ ਸਰਬਪੱਖੀ ਵਿਕਾਸ ਕੀਤਾ ਹੈ ਉੱਥੇ ਆਧੁਨਿਕ ਖੇਡ ਮੈਦਾਨਾਂ ਦੀ ਤਿਆਰੀ ਕਰਵਾ ਕੇ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਦਾ ਮੌਕਾ ਪ੍ਰਦਾਨ ਕੀਤਾ ਹੈ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਇਹ ਵੀ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਦੀ ਨੁਹਾਰ ਬਦਲ ਦਿੱਤੀ ਹੈ। ਇਸ ਤੋਂ ਪਹਿਲਾਂ ਸਰਪੰਚ ਹਰਜਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਵਿਧਾਇਕ ਹਾਕਮ ਸਿੰਘ ਠੇਕੇਦਾਰ ਤੇ ਅਦਾਰਾ ਪਨਗਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਵਿਧਾਇਕ ਹਾਕਮ ਸਿੰਘ ਠੇਕੇਦਾਰ, ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ, ਸਰਪੰਚ ਹਰਜਿੰਦਰ ਕੌਰ ਗਿੱਲ, ਬਲਾਕ ਪ੍ਰਧਾਨ ਰਮੇਸ਼ ਜੈਨ, ਪੰਚ ਜਗਦੀਸ਼ ਕੌਰ, ਪੰਚ ਗੁਰਵਿੰਦਰ ਕੌਰ, ਪੰਚ ਕਰਮਜੀਤ ਕੌਰ, ਪੰਚ ਰਛਪਾਲ ਸਿੰਘ, ਪੰਚ ਸੁਰਿੰਦਰ ਸਿੰਘ, ਪੰਚ ਕੁਲਦੀਪ ਸਿੰਘ, ਪੰਚ ਜਤਿੰਦਰ ਸਿੰਘ, ਪੰਚ ਇਕਬਾਲ ਸਿੰਘ, ਪੰਚ ਕੁਲਦੀਪ ਕੌਰ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ, ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਅਵਤਾਰ ਸਿੰਘ ਗਿੱਲ, ਅਮਰਦੀਪ ਸਿੰਘ ਗਿੱਲ, ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਪ੍ਰਧਾਨ ਪਵਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਅਮਰਿੰਦਰ ਸਿੰਘ ਗਿੱਲ, ਰੁਪਿੰਦਰ ਸਿੰਘ ਗਿੱਲ, ਯੂਥ ਆਗੂ ਮਨਿੰਦਰ ਸਿੰਘ ਗਿੱਲ, ਗੁਰਮੀਤ ਸਿੰਘ ਜੇ.ਈ. , ਬੇਕਾਸ਼ ਕੁਮਾਰ ਆਦਿ ਸਮੇਤ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਖੇਡ ਮੈਦਾਨਾਂ ਵੱਲ ਤੋਰਿਆ-ਵਿਧਾਇਕ ਹਾਕਮ ਸਿੰਘ ਅਗਲੀ ਖ਼ਬਰ ਕਸਬਾ ਹੰਬੜਾਂ ’ਚ ਧਾਲੀਵਾਲ ਐਗਰੋ ਸੇਵਾ ਸੈਂਟਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24