ਪ੍ਰਭਦੀਪ ਸਿੰਘ ਨੱਥੋਵਾਲ ਨੇ ਮੀਟਿੰਗ ਕਰਕੇ ਵਰਕਰਾਂ ਨੂੰ ਕੀਤਾ ਲਾਮਬੰਦ
ਰਾਏਕੋਟ, 22 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਵਲੋਂ 8 ਦਸੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਪਾਰਟੀ ਦੇ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਹਲਕੇ ਦੇ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਇਕਜੁੱਟ ਕਰਨ ਦੇ ਨਾਲ-ਨਾਲ ਉਹ ਆਪਣੀ ਚੋਣ ਮੁਹਿੰਮ ਨੂੰ ਵੀ ਮਜ਼ਬੂਤੀ ਦੇ ਰਹੇ ਹਨ।
ਪ
ਪਿੰਡ ਰਾਮਗੜ੍ਹ ਸਿਵੀਆਂ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਲਾਮਬੰਦ ਕਰਨ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਤੇ ਹੋਰ। ਤਸਵੀਰ: ਬਲਵਿੰਦਰ ਸਿੰਘ ਲਿੱਤਰ
23-11-2026
ਰਾਏਕੋਟ, 22 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਵਲੋਂ 8 ਦਸੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਪਾਰਟੀ ਦੇ ਉਮੀਦਵਾਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਹਲਕੇ ਦੇ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਇਕਜੁੱਟ ਕਰਨ ਦੇ ਨਾਲ-ਨਾਲ ਉਹ ਆਪਣੀ ਚੋਣ ਮੁਹਿੰਮ ਨੂੰ ਵੀ ਮਜ਼ਬੂਤੀ ਦੇ ਰਹੇ ਹਨ। ਇਸੇ ਲੜੀ ਤਹਿਤ ਅੱਜ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਸਰਪੰਚ ਅੰਮ੍ਰਿਤਪਾਲ ਸਿੰਘ ਸਿਵੀਆਂ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ, ਜਿਸ ਵਿਚ ਪ੍ਰਭਦੀਪ ਸਿੰਘ ਨੱਥੋਵਾਲ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ 8 ਦਸੰਬਰ ਦੀ ਮੋਗਾ ਰੈਲੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਲਾਮਬੰਦ ਕੀਤਾ। ਪ੍ਰਭਦੀਪ ਸਿੰਘ ਨੱਥੋਵਾਲ ਦੀਆਂ ਲਗਾਤਾਰ ਪਿੰਡ ਪੱਧਰੀ ਮੀਟਿੰਗਾਂ ਨੂੰ ਹਲਕਾ ਰਾਏਕੋਟ ਵਿਚ ਉਨ੍ਹਾਂ ਦੀ ਸਿਆਸੀ ਸਰਗਰਮੀ ਵਧਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਥੇਬੰਦਕ ਆਧਾਰ ਮਜ਼ਬੂਤ ਕਰਨ ਦੀ ਕਵਾਇਦ ਵਜੋਂ ਦੇਖਿਆ ਜਾ ਰਿਹਾ ਹੈ।ਅਫ਼ਸਰਸ਼ਾਹੀ ਦਾ ਤਜਰਬਾ ਛੱਡ ਕੇ ਲੋਕ ਸੇਵਾ ਤੇ ਸਿਆਸਤ ਦੇ ਮੈਦਾਨ ਵਿਚ ਆਏ ਨੰਥੋਵਾਲ ਵਲੋਂ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਨੂੰ ਆਪਣੀ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਗੁਰਿੰਦਰ ਸਿੰਘ, ਅਜਾਇਬ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ, ਇਕਬਾਲ ਸਿੰਘ, ਕੁਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ ।