22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਰੰਟ ਲੱਗਣ ਕਾਰਨ ਗੁੱਜਰ ਭਾਈਚਾਰੇ ਦੀਆਂ ਪੰਜ ਮੱਝਾਂ ਮਰੀਆਂ

ਭੂੰਦੜੀ, 22 ਨਵੰਬਰ (ਕੁਲਦੀਪ ਸਿੰਘ ਮਾਨ)- ਪਿੰਡ ਭਰੋਵਾਲ ਕਲਾਂ ਵਿਖੇ ਕਰੰਟ ਲੱਗਣ ਕਾਰਨ ਗੁੱਜਰ ਭਾਈਚਾਰੇ ਨਾਲ ਸਬੰਧਿਤ ਪਰਿਵਾਰਾਂ ਦੀਆਂ ਪੰਜ ਮੱਝਾਂ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਸ਼ਾਮ ਕਰੀਬ 4 ਵਜੇ ਵਾਪਰੀ, ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ।

Ad Position 21
No active advertisement
ਅਜੀਤ ਡੈਸਕ 23-11-2026
ਭੂੰਦੜੀ, 22 ਨਵੰਬਰ (ਕੁਲਦੀਪ ਸਿੰਘ ਮਾਨ)- ਪਿੰਡ ਭਰੋਵਾਲ ਕਲਾਂ ਵਿਖੇ ਕਰੰਟ ਲੱਗਣ ਕਾਰਨ ਗੁੱਜਰ ਭਾਈਚਾਰੇ ਨਾਲ ਸਬੰਧਿਤ ਪਰਿਵਾਰਾਂ ਦੀਆਂ ਪੰਜ ਮੱਝਾਂ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਘਟਨਾ ਸ਼ਾਮ ਕਰੀਬ 4 ਵਜੇ ਵਾਪਰੀ, ਜਿਸ ਕਾਰਨ ਪੀੜਤ ਪਰਿਵਾਰਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਸਕੀਨ ਅਲੀ, ਜਮਾਲ ਦੀਨ, ਲਾਲ ਸੈਨ ਨੇ ਦੱਸਿਆ ਕਿ ਇਹ ਮੱਝਾਂ ਦਾ ਮਾਲਕ ਆਲਮ ਦੀਨ ਬਹੁਤ ਗਰੀਬ ਹੈ, ਉਨ੍ਹਾਂ ਕਿਹਾ ਕਿ ਬਿਜਲੀ ਤਾਰਾਂ ਲਮਕਦੀਆਂ ਸਨ, ਜਿਸ ਕਾਰਨ ਮੱ ਝਾਂ ਕਰੰਟ ਦੀ ਲਪੇਟ ਵਿਚ ਆ ਗਈਆਂ, ਜਿਸ ਕਾਰਨ ਪੰਜਾਂ ਮੱਝਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਹੀ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਹੈ ਅਤੇ ਇਸ ਘਟਨਾ ਨਾਲ ਉਨ੍ਹਾਂ ਦਾ ਕਾਫ਼ੀ ਆਰਥਿਕ ਨੁਕਸਾਨ ਹੋਇਆ ਹੈ। ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਬਿਜਲੀ ਦੀਆਂ ਢਿੱਲੀਆਂ ਤਾਰਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਸਕੂਲ ਭੈਣੀ ਬੜਿੰਗਾ ਵਿਖੇ 2 ਰੋਜ਼ਾ ‘ਵਿਸ਼ਾ ਮੇਲਾ’ ਧੂਮਧਾਮ ਨਾਲ ਕਰਵਾਇਆ ਅਗਲੀ ਖ਼ਬਰ ਜਥੇ: ਮਲਕਪੁਰ ਨੇ ਐਡਵੋਕੇਟ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ
Ad Position 24