22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੀ. ਐੱਮ. ਸ੍ਰੀ ਸਰਕਾਰੀ ਸਕੂਲ ਭੈਣੀ ਬੜਿੰਗਾ ਵਿਖੇ 2 ਰੋਜ਼ਾ ‘ਵਿਸ਼ਾ ਮੇਲਾ’ ਧੂਮਧਾਮ ਨਾਲ ਕਰਵਾਇਆ

ਰਾਏਕੋਟ, 22 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਰਚਨਾਤਮਕਤਾ, ਜਗਿਆਸਾ ਤੇ ਪੜ੍ਹਾਈ ਪ੍ਰਤੀ ਨਵਾਂ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਪੀ. ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬੜਿੰਗਾ ਵਿਖੇ 2 ਰੋਜ਼ਾ ਵਿਸ਼ਾ ਮੇਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।

Ad Position 21
No active advertisement
ਪੀ.ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬੜਿੰਗਾ ਵਿਖੇ 2 ਰੋਜ਼ਾ ‘ਵਿਸ਼ਾ ਮੇਲੇ’ ਦੌਰਾਨ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 23-11-2026
ਰਾਏਕੋਟ, 22 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ, ਰਚਨਾਤਮਕਤਾ, ਜਗਿਆਸਾ ਤੇ ਪੜ੍ਹਾਈ ਪ੍ਰਤੀ ਨਵਾਂ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਪੀ.ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬੜਿੰਗਾ ਵਿਖੇ 2 ਰੋਜ਼ਾ ਵਿਸ਼ਾ ਮੇਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਵਿਸ਼ਾ ਮੇਲੇ ਵਿਚ ਰਾਏਕੋਟ ਅਤੇ ਪੱਖੋਵਾਲ ਬਲਾਕ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਸਮੇਤ ਕੁੱਲ 19 ਸਕੂਲਾਂ ਦੇ ਵਿਦਿਆਰਥੀਆਂ ਨੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ। ਮੇਲੇ ਦੌਰਾਨ ਵੱਖ-ਵੱਖ ਵਿੱਦਿਅਕ ਤੇ ਵਿਗਿਆਨਕ ਥੀਮਾਂ ਉੱਤੇ ਅਧਾਰਿਤ ਮਾਡਲ ਅਤੇ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜਿਨ੍ਹਾਂ ਰਾਹੀਂ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਮਾਡਲਾਂ ਵਿਚ ਨਵੀਨਤਾ, ਵਿਗਿਆਨਕ ਦ੍ਰਿਸ਼ਟੀਕੋਣ ਅਤੇ ਵਿਹਾਰਕ ਸਮਝ ਸਪੱਸ਼ਟ ਝਲਕ ਰਹੀ ਸੀ। ਇਸ ਮੌਕੇ ਮੁਕਾਬਲਿਆਂ ਵਿਚ ਵੰਸ਼ ਮਹਿਰਾ ਤੇ ਸ਼ਗਨਪ੍ਰੀਤ ਸਿੰਘ ਨੇ ਪਹਿਲਾਂ ਸਥਾਨ, ਕਰਨਵੀਰ ਸਿੰਘ ਤੇ ਰੀਨਾ ਨੇ ਦੂਜਾ ਸਥਾਨ ਤੇ ਮਨਿੰਦਰ ਸਿੰਘ ਅਤੇ ਰਵਿੰਦਰ ਸਿੰਘ ਦੇ ਨਾਲ-ਨਾਲ ਗੁਰਜੋਤ ਕੌਰ ਅਤੇ ਨਵਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। ਇਸ ਮੌਕੇ ਸਕੂਲ ਇੰਚਾਰਜ ਧਰਮਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ਾ ਮੇਲੇ ਅਤੇ ਮੁਕਾਬਲੇ ਬੱਚਿਆਂ ਵਿਚ ਸਿੱਖਣ ਦੀ ਲਗਨ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤ ੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਤੇ ਪੜ੍ਹਾਈ ਪ੍ਰਤੀ ਰੁਚੀ ਵਧਾਉਂਦੀਆਂ ਹਨ, ਜਿਸ ਨਾਲ ਉਹ ਭਵਿੱਖ ਦੀਆਂ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੁੰਦੇ ਹਨ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਗੁਰਦੀਪ ਸਿੰਘ ਅਤੇ ਅਮਨਦੀਪ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਰ ਸਾਹਿਬ ਪਿੰਡ ਲਿੱਤਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਵਲੋਂ ਲਗਾਏ ਗਏ ਮਾਡਲਾਂ ਦਾ ਨਿਰੀਖਣ ਕੀਤਾ। ਇਸ ਮੌਕੇ ਸਰਪੰਚ ਸਰਬਜੀਤ ਕੌਰ ਭੈਣੀ ਬੜਿੰਗਾ, ਪੰਚ ਰਾਮ ਪਿਆਰਾ, ਅਵਤਾਰ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੰਬੜਾਂ ਵਿਖੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਗੁੱਜਰ ਭਾਈਚਾਰੇ ਦੀਆਂ ਪੰਜ ਮੱਝਾਂ ਮਰੀਆਂ
Ad Position 24