ਗੁਰਦੁਆਰਾ ਦਸਮੇਸ਼ ਨਗਰ ਜਗਰਾਉਂ ਤੋਂ ਨਗਰ ਕੀਰਤਨ ਸਜਾਇਆ
ਜਗਰਾਉਂ, 22 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ ਜਗਰਾਉਂ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ।
ਪ
ਪਿੰਡ ਚੀਮਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕਰਦੀਆਂ ਸੰਗਤਾਂ। ਤਸਵੀਰ: ਛਿੰਦਾ
ਗੁਰਦੁਆਰਾ ਦਸਮੇਸ਼ ਨਗਰ ਜਗਰਾਉਂ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਮੌਕੇ ਪਾਲਕੀ ਸਾਹਿਬ ਨਾਲ ਨਜ਼ਰ ਆ ਰਹੇ ਪੰਜ ਪਿਆਰੇ। ਤਸਵੀਰ: ਭੁਪਿੰਦਰ ਸਿੰਘ ਮੁਰਲੀ
ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਅਤੇ ਜੁੜੀਆਂ ਸੰਗਤਾਂ ਦਾ ਦ੍ਰਿਸ਼। ਤਸਵੀਰ: ਜਸਵੰਤ ਸਿੰਘ ਸਲੇਮਪੁਰੀ
23-11-2026
ਜਗਰਾਉਂ, 22 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ ਜਗਰਾਉਂ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਨਗਰ ਕੀਰਤਨ ਵਿਚ ਗੁਰੂ ਸਾਹਿਬ ਜੀ ਦੇ ਸਰੂਪ ਸੁੰਦਰ ਫੁੱਲਾਂ ਨਾਲ ਸਜੀ ਪਾਲਕੀ ’ਚ ਸੁਸ਼ੋਭਿਤ ਕੀਤੇ ਗਏ। ਜਿੰਨ੍ਹਾਂ ਰਾਹਾਂ ਤੋਂ ਦੀ ਇਹ ਨਗਰ ਕੀਰਤਨ ਸਜਾਇਆ ਗਿਆ, ਉਨ੍ਹਾਂ ਰਾਹਾਂ ਦੀ ਸਫ਼ਾਈ ਕੀਤੀ ਗਈ। ਨਗਰ ਕੀਰਤਨ ਦੀ ਆਮਦ ਨੂੰ ਦੇਖਦਿਆਂ ਇਲਾਕਾ ਨਿਵਾਸੀਆਂ ਨੇ ਵੱਖ ਵੱਖ ਥਾਵਾਂ ’ਤੇ ਸਵਾਗਤੀ ਗੇਟ, ਝੰਡੀਆਂ ਅਤੇ ਵੱਖ ਵੱਖ ਪਦਾਰਥਾਂ ਦੇ ਲੰਗਰ ਲਾਏ ਹੋਏ ਸਨ। ਗੁਰਦੁਆਰਾ ਸਾਹਿਬ ਤੋਂ ਇਹ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਇਆ। ਪਾਲਕੀ ਸਾਹਿਬ ਦੇ ਅੱਗੇ ਨੌਜਵਾਨ ਬੱਚੇ ਤੇ ਬੱਚੀਆਂ ਪਾਣੀ ਦਾ ਛਿੜਕਾ ਅਤੇ ਝਾੜੂ ਲਾ ਕੇ ਆਪਣੀ ਸ਼ਰਧਾ ਪ੍ਰਗਟਾ ਰਹੇ ਸਨ। ਪਾਲਕੀ ਸਾਹਿਬ ਦੇ ਅੱਗੇ ਬੈਂਡ ਬਾਜਿਆਂ ਦੀਆਂ ਟੀਮਾਂ ਧਾਰਮਿਕ ਧੁੰਨਾ ਫ਼ਿਜ਼ਾ ਅੰਦਰ ਰੂਹਾਨੀਅਤ ਘੋਲ ਰਹੀਆਂ ਸਨ। ਗੱਤਕਾ ਪਾਰਟੀਆਂ ਗੱਤਕੇ ਦੇ ਜੌਹਰ ਦਿਖਾ ਕੇ ਸੰਗਤ ਵਿਚ ਜੋਸ਼ ਭਰ ਰਹੀਆਂ ਸਨ। ਪਾਲਕੀ ਸਾਹਿਬ ਦੇ ਪਿੱਛੇ ਬੀਬੀਆਂ ਸਤਿਨਾਮ ਦਾ ਜਾਪ ਕਰਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਹਾਸਲ ਕਰ ਰਹੀਆਂ ਸਨ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ। ਨਗਰ ਕੀਰਤਨ ’ਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਅਤੇ ਸੇਵਾਦਾਰਾਂ ਦਾ ਪ੍ਰਧਾਨ ਮਨਜੀਤ ਸਿੰਘ ਤੂਰ ਅਤੇ ਸੀਨੀਅਰ ਮੀਤ ਪ੍ਰਧਾਨ ਰਮਿੰਦਰਜੀਤ ਸਿੰਘ ਗਿੱਲ ਨੇ ਧੰਨਵਾਦ ਕੀਤਾ। ਇਸ ਮੌਕੇ ਮਾ: ਹਰਬੰਸ ਸਿੰਘ ਅਖਾੜਾ, ਡਾ : ਦਿਲਬਾਗ ਸਿੰਘ, ਭਾਗ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ, ਹਰਿਦਰਪਾਲ ਸਿੰਘ ਮਜੀਠਾ, ਕੁਲਵੰਤ ਸਿੰਘ ਜਗਦੇ, ਜਗਦੇਵ ਸਿੰਘ ਕੋਕਰੀ, ਬਲਵੰਤ ਸਿੰਘ, ਜਰਨੈਲ ਸਿੰਘ ਰਾਏ, ਪੁਸ਼ਪਿੰਦਰ ਸਿੰਘ, ਪਰਮਵੀਰ ਸਿੰਘ ਗਿੱਲ, ਬਸੰਤ ਸਿੰਘ, ਮੈਨੇਜਰ ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਕੁੱਕੂ, ਚਰਨਜੀਤ ਸਿੰਘ, ਗਿਆਨੀ ਰਣਜੀਤ ਸਿੰਘ ਖ਼ਾਲਸਾ, ਬਲਬੀਰ ਸਿੰਘ ਪੱਪੂ, ਨਛੱਤਰ ਸਿੰਘ, ਬਲਬੀਰ ਸਿੰਘ, ਸੁਰਿੰਦਰ ਸਿੰਘ ਤੂਰ ਪਟਵਾਰੀ, ਅਵਤਾਰ ਸਿੰਘ ਚੀਮਾ, ਮਨਤੇਜ ਸਿੰਘ ਗਿੱਲ, ਪ੍ਰੇਮ ਸਿੰਘ ਲੋਹਟ, ਗੁਰਪ੍ਰੀਤ ਸਿੰਘ ਛੀਨਾ, ਬਿੰਦਾ ਸਿੰਘ ਢੋਲਣ ਆਦਿ ਹਾਜ਼ਰ ਸਨ। ਹਠੂਰ, (ਜਸਵਿੰਦਰ ਸਿੰਘ ਛਿੰਦਾ)- ਪਿੰਡ ਚੀਮਾ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਗਰ ਵਾਸੀਆਂ ਵਲੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਅਰੰਭ ਕਰਵਾਏ ਗਏ। ਅਰੰਭਤਾ ਸਮੇਂ ਗੁਰਦੁਆਰਾ ਬਾਬਾ ਰਵਿਦਾਸ ਭਗਤ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਦਮਦਮਾ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਏ ਗਏ, ਜਿਸ ਵਿਚ ਸੈਂਕੜੇ ਦੀ ਤਦਾਦ ਸੰਗਤਾਂ ਨੰਗੇ ਪੈਰੀਂ ਸ਼ਾਮਿਲ ਹੋਈਆਂ ਤੇ ਸਾਰੇ ਰਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕੀਤੀ। ਪੁਰਾਰਤਨ ਮਰਿਆਦਾ ਅਨੁਸਾਰ ਸੰਗਤਾਂ ਨੇ ਸਿਰ ਉੱਪਰ ਹੀ, ਛਤਰ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਜਾ ਕੇ ਪਰਿਕਰਮਾ ਕਰਦੇ ਇਹ ਨਗਰ ਕੀਰਤਨ ਸਜਾਇਆ ਗਿਆ। ਜਥੇਦਾਰ ਪ੍ਰਮਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਅਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪੈਣਗੇ। ਇਸ ਦੌਰਾਨ ਰਾਤ ਸਮੇਂ ਧਾਰਮਿਕ ਦੀਵਾਨ ਸਜਾਏ ਜਾਇਆ ਕਰਨਗੇ। ਇਸ ਮੌਖੇ ਜਥੇਦਾਰ ਪ੍ਰਮਿੰਦਰ ਸਿੰਘ ਚੀਮਾ, ਪ੍ਰਧਾਨ ਬਲਵੰਤ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਪਰਮਜੀਤ ਸਿੰਘ, ਜਗਰਾਜ ਸਿੰਘ, ਜਰਨੈਲ ਸਿੰਘ, ਹਰਨੇਕ ਸਿੰਘ, ਬਲਵੰਤ ਸਿੰਘ, ਸਰਪੰਚ ਬੀਬੀ ਜਗਦੀਸ਼ ਕੌਰ, ਜਸਪਾਲ ਸਿੰਘ, ਦਰਸ਼ਨ ਸਿੰਘ, ਮੱਘਰ ਸਿੰਘ, ਲਾਲੀ ਸਿੰਘ, ਸੁਖਵਿੰਦਰ ਸਿੰਘ, ਗੁਰਤੇਜ ਸਿੰਘ, ਜਸਪ੍ਰੀਤ ਸਿੰਘ ਪੰਚ, ਦਰਬਾਰਾ ਸਿੰਘ, ਹਰਦੀਪ ਸਿੰਘ, ਸਵਰਨਜੀਤ ਸਿੰਘ ਪੰਚ, ਗੁਰਸੇਵਕ ਸਿੰਘ, ਸੁਖਚੈਨ ਸਿੰਘ, ਜੋਧ ਸਿੰਘ, ਗੁਰਿੰਦਰ ਸਿੰਘ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਸਿੱਧਵਾਂ ਬੇਟ, (ਜਸਵੰਤ ਸਿੰਘ ਸਲੇਮਪੁਰੀ)- ਲਾਗਲੇ ਨਗਰ ਸਲੇਮਪੁਰਾ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾ਼ਸ ਪੁਰਬ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ, ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਨਗਰ ਦੇ ਗੁਰਦੁਆਰਾ ਨਾਨਕ ਨਿਵਾਸ ’ਚ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ । ਨਗਰ ਕੀਰਤਨ ਦੇ ਅੱਗੇ ਗੁਰੂ ਸਹਿਬ ਜੀ ਦੀ ਪਵਿੱਤਰ ਪਾਲਕੀ ’ਤੇ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਗੁਰੂ ਨਾਨਕ ਪਬਲਿਕ ਸਕੂਲ ਦੇ ਬੱਚੇ ਜਿੱਥੇ ਇਸ ਨਗਰ ਕੀਰਤਨ ਦੀ ਸੋਭਾ ਨੂੰ ਹੋਰ ਵਧਾ ਰਹੇ ਸਨ, ਉੱਥੇ ਭਾਈ ਸਮਸੇਰ ਸਿੰਘ ਗਿੱਦੜਵਿੰਡੀ ਦੀ ਗੱਤਕਾ ਪਾਰਟੀ ਦੇ ਨੰਨੇ-ਮੁੰਨੇ ਬੱਚੇ ਆਪਣੇ ਕਰਤਬਾਂ ਦੇ ਜ਼ੌਹਰ ਵਿਖਾ ਕੇ ਸੰਗਤਾਂ ਵਿਚ ਬੀਰ-ਰਸ ਭਰ ਰਹੇ ਸਨ। ਇਹ ਮਹਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਵਿਚੋਂ ਦੀ ਗੁਜ਼ਰ ਕੇ ਨਗਰ ਸਿੱਧਵਾਂ ਬੇਟ ਦੇ ਮੁੱਖ ਗੁਰਦੁਆਰਾ ਸਾਹਿਬ ਵਿਖੇ ਪੁੱਜਾ, ਜਿੱਥੇ ਪ੍ਰਧਾਨ ਭਾਈ ਹਰਦੀਪ ਸਿੰਘ ਸਿੱਧੂ, ਭਾਈ ਗੁਰਪ੍ਰੀਤ ਸਿੰਘ ਤੇ ਮੁੱਖ ਪ੍ਰਬੰਧਕ ਭਾਈ ਬਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਗੁਰਦੁਆਰਾ ਕਮੇਟੀ ਵਲੋਂ ਗੁਰਦੁਆਰਾ ਨਾਨਕ ਨਿਵਾਸ ਦੇ ਪ੍ਰਧਾਨ ਭਾਈ ਜਗਜੀਤ ਸਿੰਘ ਕਾਕਾ ਅਤੇ ਮੁੱਖ ਗ੍ਰੰਥੀ ਭਾਈ ਚਰਨਜੀਤ ਸਿੰਘ ਸਮੇਤ ਸਮੂਹ ਕਮੇਟੀ ਦੇ ਨਾਲ-ਨਾਲ ਪੰਜ ਪਿਆਰਿਆਂ, ਪੰਜ ਨਿਸ਼ਾਨਚੀਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਨਾਨਕ ਨਿਵਾਸ ਵਿਖੇ ਸਮਾਪਤ ਹੋਇਆ। ਪੂਰਾ ਸਮਾਂ ਭਾਈ ਚਰਨਜੀਤ ਸਿੰਘ ਦੇ ਕੀਰਤਨੀ ਜੱਥੇ ਅਤੇ ਭਾਈ ਰਾਏ ਸਿੰਘ ਲੱਖਾ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਨਾਲ ਜੋੜੀ ਰੱਖਿਆ। ਇਸ ਮੌਕੇ ਭਾਈ ਗੁਰਦੀਪ ਸਿੰਘ ਬੁੱਟਰ, ਭਾਈ ਰਣਜੀਤ ਸਿੰਘ ਗਿੱਲ, ਭਾਈ ਬਲਦੇਵ ਸਿੰਘ ਜੱਸੀ, ਭਾਈ ਸਵਰਨਜੀਤ ਸਿੰਘ ਸਿੱਧੂ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਲਹਿੰਬਰ ਸਿੰਘ, ਡਾ. ਜਗਰੂਪ ਸਿੰਘ, ਅਜੀਤ ਸਿੰਘ ਸਿੱਧੂ, ਮਾ. ਮਹਿੰਦਰ ਸਿੰਘ, ਸਤਨਾਮ ਸਿੰਘ ਸਿੱਧੂ, ਗੁਰਸੇਵਕ ਸਿੰਘ ਸਿੱਧੂ, ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਗਿੱਲ, ਰਿੱਕੀ ਤੂਰ, ਕਾਕਾ ਤੂਰ, ਜੇ.ਈ. ਜਗਜੀਵਨ ਸਿੰਘ ਗਿੱਲ, ਕਰਮਜੀਤ ਸਿੰਘ ਬੁੱਟਰ, ਮਹਿੰਦਰਪਾਲ ਸਿੰਘ ਮਾਨ, ਹਰਬੰਸ ਸਿੰਘ ਸਿੱਧੂ, ਬਖਸਿੰਦ ਸਿੰਘ ਤੂਰ, ਸੁਮਨਦੀਪ ਸਿੰਘ ਬਾਵਾ, ਗੋਰਾ ਸਿੰਘ ਤਾਜਪੁਰੀਆ, ਪਰਮਿੰਦਰ ਸਿੰਘ ਸਿੱਧੂ ਸਲੇਮਪੁਰਾ, ਸਰਪੰਚ ਦਵਿੰਦਰ ਸਿੰਘ ਸਲੇਮਪੁਰਾ, ਸਰਪੰਚ ਬਲਕਾਰ ਸਿੰਘ ਲਾਡੀ, ਭਾਈ ਦਵਿੰਦਰ ਸਿੰਘ ਖ਼ਾਲਸਾ, ਅੰਮ੍ਰਿਤਪਾਲ ਸਿੰਘ ਤੇ ਹੋਰ ਹਾਜ਼ਰ ਸਨ।