23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੰਜਾਬੀ ਭਾਸ਼ਾ ਪਸਾਰਾ ਭਾਈਚਾਰੇ ਵਲੋਂ ਭਾਈ ਦਾਨ ਸਿੰਘ ਸਕੂਲ ਮਾਣੂੰਕੇ ’ਚ ਸਨਮਾਨ ਸਮਰੋਹ

ਹਠੂਰ, 23 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਸਕੂਲਾਂ ਤੇ ਕਾਲਜਾਂ ਦੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਤੇ ਨਵੇਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸਨਮਾਨ ਸਮਾਗਮਾਂ ਦੀ ਲੜੀ ਤਹਿਤ 24ਵਾਂ ਸਨਮਾਨ ਸਮਾਰੋਹ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਿਖੇ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਤੇ ਪ੍ਰਿੰਸੀਪਲ ਸੁਰਿੰਦਰ ਕੌਰ ਸੋਹਲ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਨਾਵਲਕਾਰ ਮਿੱਤਰ ਸੈਨ ਮੀਤ ਉੱਚੇਚੇ ਤੌਰ ’ਤੇ ਪੁੱਜੇ। ਉਨ੍ਹਾਂ ਨਾਲ ਸੁਖਇੰਦਰ ਸਿੰਘ ਸਿੱਧੂ ਪ੍ਰਕਾਸ਼ਕ, ਕੈਪਟਨ ਪੂਰਨ ਸਿੰਘ ਗਗੜਾ ਖ਼ਜ਼ਾਨਚੀ ਮਹਿਫ਼ਲ-ਏ-ਅਦੀਬ ਜਗਰਾਉਂ, ਐਡਵੋਕੇਟ ਗੁਰਮੇਲ ਸਿੰਘ ਧਾਲੀਵਾਲ, ਨਾਵਲਕਾਰ ਜਸਵਿੰਦਰ ਸਿੰਘ ਛਿੰਦਾ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 24-11-2026
ਹਠੂਰ, 23 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਸਕੂਲਾਂ ਤੇ ਕਾਲਜਾਂ ਦੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਤੇ ਨਵੇਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸਨਮਾਨ ਸਮਾਗਮਾਂ ਦੀ ਲੜੀ ਤਹਿਤ 24ਵਾਂ ਸਨਮਾਨ ਸਮਾਰੋਹ ਭਾਈ ਦਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਿਖੇ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਤੇ ਪ੍ਰਿੰਸੀਪਲ ਸੁਰਿੰਦਰ ਕੌਰ ਸੋਹਲ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਨਾਵਲਕਾਰ ਮਿੱਤਰ ਸੈਨ ਮੀਤ ਉੱਚੇਚੇ ਤੌਰ ’ਤੇ ਪੁੱਜੇ। ਉਨ੍ਹਾਂ ਨਾਲ ਸੁਖਇੰਦਰ ਸਿੰਘ ਸਿੱਧੂ ਪ੍ਰਕਾਸ਼ਕ, ਕੈਪਟਨ ਪੂਰਨ ਸਿੰਘ ਗਗੜਾ ਖ਼ਜ਼ਾਨਚੀ ਮਹਿਫ਼ਲ-ਏ-ਅਦੀਬ ਜਗਰਾਉਂ, ਐਡਵੋਕੇਟ ਗੁਰਮੇਲ ਸਿੰਘ ਧਾਲੀਵਾਲ, ਨਾਵਲਕਾਰ ਜਸਵਿੰਦਰ ਸਿੰਘ ਛਿੰਦਾ ਵੀ ਹਾਜ਼ਰ ਸਨ। ਲਿਖਾਈ, ਕਵਿਤਾ ਤੇ ਭਾਸ਼ਣ ਦੇ ਕਰਵਾਏ ਮੁਕਾਬਲਿਆਂ ’ਚੋਂ ਪਹਿਲੇ ਸਥਾਨ ’ਤੇ ਆਏ 7 ਵਿਦਿਆਰਥੀਆਂ ਨੂੰ ਭਾਈਚਾਰੇ ਵਲੋਂ ਪ੍ਰਮਾਣ-ਪੱਤਰਾਂ, ਮੈਡਲ, ਬਸਤੇ ਤੇ ਉੱਤਮ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ, ਪਰ ਦੂਜੀ ਤੇ ਤੀਜੀ ਪੁਜੀਸ਼ਨਾਂ ਵਾਲੇ ਬੱਚਿਆਂ ਦੇ ਉਤਸ਼ਾਹ ਨੂੰ ਦੇਖਦਿਆਂ ਉਨ੍ਹਾਂ ਨੂੰ ਵੀ ਭਾਵ ਕੁੱਲ 22 ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਨੇ ਇਸ ਮੌਕੇ ਮਿੱਤਰ ਸੈਨ ਮੀਤ ਅਤੇ ਭਾਈਚਾਰੇ ਵਲੋਂ ਉਨ੍ਹਾਂ ਦੇ ਸਕੂਲ ਦੀ ਇਸ ਮੁਕਾਬਲੇ ਲਈ ਚੋਣ ਕਰਨ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਪਿਤਾ ਮਰਹੂਮ ਪ੍ਰਿੰ. ਗੁਰਮੁਖ ਸਿੰਘ ਸੰਧੂ ਦਾ ਇਹੀ ਨਿਸ਼ਾਨਾਂ ਸੀ ਕਿ ਬੱਚਿਆਂ ਨੂੰ ਹਰ ਪੱਖੋਂ ਉੱਚ ਵਿੱਦਿਆ ਤਾਂ ਦਿੱਤੀ ਜਾਵੇ, ਪਰ ਪੰਜਾਬੀ ਮਾਂ ਬੋਲੀ ’ਚ ਵੀ ਉਨ੍ਹਾਂ ਨੂੰ ਪ੍ਰਪੱਕ ਰੱਖਣਾ ਹੈ। ਆਖਿਰ ’ਚ ਪ੍ਰਿੰ. ਸੁਰਿੰਦਰ ਕੌਰ ਸੋਹਲ ਨੇ ਆਏ ਸਮੂਹ ਮਹਿਮਾਨਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸਟੇਜ਼ ਦੀ ਕਾਰਵਾਈ ਚਰਨਜੀਤ ਕੌਰ ਲੱਖਾ ਨੇ ਬਾਖੂਬੀ ਚਲਾਈ।
Ad Position 22
No active advertisement
ਪਿਛਲੀ ਖ਼ਬਰ ਢਿੱਲੋਂ ਕਾਲੋਨੀ ਪਿੰਡ ਮਲਕ ਵਿਖੇ ਪ੍ਰੇਮ ਸਿੰਘ ਭੰਗੂ ਦੀ ਮੀਟਿੰਗ ’ਚ ਹੋਇਆ ਵੱਡਾ ਇਕੱਠ ਅਗਲੀ ਖ਼ਬਰ ਚੰਡੀਗੜ੍ਹ ’ਚ ਐਰਟਿਗਾ ਕਾਰ ਸਮੇਤ ਵੱਖ-ਵੱਖ ਬ੍ਰਾਂਡਾਂ ਦੀਆਂ 264 ਬੋਤਲਾਂ ਸ਼ਰਾਬ ਬਰਾਮਦ
Ad Position 24