23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜਤਿੰਦਰਾ ਗ੍ਰੀਨਫੀਲਡ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਵਿਦਿਆਰਥੀਆਂ, ਮਾਪਿਆਂ, ਸਟਾਫ਼ ਮੈਂਬਰਾਂ ਵਲੋਂ ਸ਼ਮੂਲੀਅਤ

ਗੁਰੂਸਰ ਸੁਧਾਰ, 22 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਤਿੰਦਰਾ ਗ੍ਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਸਕੂਲ ਕੈਂਪਸ ਵਿਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੀਤੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਵੀ ਕੀਤੇ ਗਏ।

Ad Position 21
No active advertisement
ਵਿਸ਼ਾਲ ਗੁਰਮਤਿ ਸਮਾਗਮ ਵਿਚ ਹਾਜ਼ਰ ਸੰਗਤਾਂ ਦੀ ਤਸਵੀਰ।ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ 24-11-2026
ਗੁਰੂਸਰ ਸੁਧਾਰ, 22 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਤਿੰਦਰਾ ਗ੍ਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਸਕੂਲ ਕੈਂਪਸ ਵਿਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੀਤੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਇਸ ਦੇ ਨਾਲ ਹੀ ਸਕੂਲੀ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਵੀ ਕੀਤੇ ਗਏ। ਨਰਸਰੀ ਤੋਂ ਯੂ. ਕੇ. ਜੀ. ਤੱਕ ਦੇ ਨੰਨ੍ਹੇ ਬੱਚਿਆਂ ਨੇ ਵਾਹਿਗੁਰੂ ਨਾਮ ਦਾ ਸਿਮਰਨ ਕੀਤਾ, ਜਦਕਿ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ। ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ ਅਤੇ ਸ਼ਬਦ ਗਾਇਨ ਕੀਤਾ ਉੱਥੇ ਹੀ ਤੀਜੀ ਤੋਂ ਪੰਜਵੀਂ, ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਲੜਕੇ ਅਤੇ ਲੜਕੀਆਂ ਨੇ ਮਧੁਰ ਸ਼ਬਦ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਅਮਰੀਕਾ ਤੋਂ ਉਚੇਚੇ ਤੌਰ ’ਤੇ ਪਹੁੰਚੇ ਕਥਾਵਾਚਕ ਭਾਈ ਹਰਵਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੀਆਂ ਉਦਾਸੀਆਂ ਤੱਕ ਦੇ ਸਮੁੱਚੇ ਜੀਵਨ ਇਤਿਹਾਸ ਅਤੇ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਕਥਾ ਸੁਣਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਕੂਲ ਮੈਨੇਜਰ ਡਾ. ਮਨਪ੍ਰੀਤ ਕੌਰ ਧਾਲੀਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਦੇਖ ਕੇ ਬਹੁਤ ਵਧੀਆ ਲੱਗਿਆ ਕਿ ਮਾਪੇ ਕੀਮਤੀ ਸਮਾਂ ਕੱਢ ਕੇ ਪ੍ਰਕਾਸ਼ ਪੁਰਬ ਮਨਾਉਣ ਲਈ ਸਕੂਲ ਦੇ ਵਿਹੜੇ ਵਿਚ ਇਕੱਠੇ ਹੋਏ ਹਨ। ਉਨ੍ਹਾਂ ਸਮੂਹ ਮਾਪਿਆਂ ਦਾ ਧੰਨਵਾਦ ਕੀਤਾ। ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਐੱਚ.ਐੱਸ. ਧਾਲੀਵਾਲ ਨੇ ਹਾਜ਼ਰ ਸਮੂਹ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਬੱਚਿਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਦੇ ਹਨ। ਪ੍ਰਿੰਸੀਪਲ ਚੰਦਰ ਸ਼ੇਖਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਪਵਿੱਤਰ ਉਪਰਾਲੇ ਵਿਦਿਆਰਥੀਆਂ ਨੂੰ ਆਪਣੇ ਗੁਰੂ ਸਾਹਿਬਾਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਵਧੀਆ ਜ਼ਰੀਆ ਹਨ। ਸਮਾਗਮ ਦੀ ਸਮਾਪਤੀ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਆਰਤੀ ਦਾ ਗਾਇਨ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ। ਉਪਰੰਤ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਢਿੱਲੋਂ ਕਾਲੋਨੀ ਪਿੰਡ ਮਲਕ ਵਿਖੇ ਪ੍ਰੇਮ ਸਿੰਘ ਭੰਗੂ ਦੀ ਮੀਟਿੰਗ ’ਚ ਹੋਇਆ ਵੱਡਾ ਇਕੱਠ
Ad Position 24