23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਹੰਬੜਾਂ, 23 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਤੇ ਵੱਡੀ ਗਿਣਤੀ ’ਚ ਜੁੜੀਆਂ ਸੰਗਤਾਂ ਸਤਿਨਾਮ ਦਾ ਜਾਪ ਕਰਦਿਆਂ ਨਗਰ ਕੀਰਤਨ ਨਾਲ ਚੱਲ ਰਹੀਆਂ ਸਨ।

Ad Position 21
No active advertisement
ਅਜੀਤ ਡੈਸਕ 24-11-2026
ਹੰਬੜਾਂ, 23 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਦੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਤੇ ਵੱਡੀ ਗਿਣਤੀ ’ਚ ਜੁੜੀਆਂ ਸੰਗਤਾਂ ਸਤਿਨਾਮ ਦਾ ਜਾਪ ਕਰਦਿਆਂ ਨਗਰ ਕੀਰਤਨ ਨਾਲ ਚੱਲ ਰਹੀਆਂ ਸਨ। ਇਸ ਮੌਕੇ ਇੰਟਰਨੈਸ਼ਨਲ ਪੰਥਕ ਢਾਡੀ ਗਿਆਨੀ ਜਤਿੰਦਰ ਸਿੰਘ ਬੈਂਸ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਪ੍ਰਧਾਨ ਰਣਜੀਤ ਸਿੰਘ ਵਿਰਕ, ਭਾਈ ਮਨਜੀਤ ਸਿੰਘ ਭੈਰੋਮੁੰਨਾ,ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸਰਪੰਚ ਚਰਨ ਸਿੰਘ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਮੇਜਰ ਸਿੰਘ ਚੀਮਾ, ਸੁਖਦਰਸ਼ਨ ਸਿੰਘ ਧਾਲੀਵਾਲ ਯੂ.ਐੱਸ.ਏ, ਅਵਤਾਰ ਸਿੰਘ ਤਾਰੀ ਚੀਮਾ, ਪੰਚ ਸੁਖਜੀਤ ਸਿੰਘ ਬਾਠ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਭਾਈ ਰਣਜੀਤ ਸਿੰਘ ਚੀਮਾ, ਮਨਦੀਪ ਸਿੰਘ ਵਿਰਕ, ਮਹਾਂ ਸਿੰਘ ਬਿੱਟੂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੇਵਾਦਾਰ ਸੁਖਵਿੰਦਰ ਸਿੰਘ ਮਠਾੜੂ, ਜਸਵੀਰ ਸਿੰਘ ਹੀਰਾ, ਦਾਰਾ ਸਿੰਘ ਤੂਰ, ਪੰਚ ਅਵਤਾਰ ਸਿੰਘ ਭੰਦੋਲ, ਜਥੇ: ਸ਼ਰਨਜੀਤ ਸਿੰਘ ਸਾਹਨੀ, ਬਲਜੀਤ ਸਿੰਘ ਹੰਬੜਾਂ, ਨੰਬਰਦਾਰ ਹਰਨੇਕ ਸਿੰਘ ਧਾਲੀਵਾਲ, ਚੈਂਚਲ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ. ਬੀ. ਐੱਸ. ਪਬਲਿਕ ਸਕੂਲ ਦੇ ਵਿਦਿਆਰਥੀ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ ਹੋਈ ਅਗਲੀ ਖ਼ਬਰ ਜਤਿੰਦਰਾ ਗ੍ਰੀਨਫੀਲਡ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਵਿਦਿਆਰਥੀਆਂ, ਮਾਪਿਆਂ, ਸਟਾਫ਼ ਮ...
Ad Position 24