23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼ਿਵਾਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 23 ਨਵੰਬਰ (ਵਿਨੋਦ ਕੁਮਾਰ)- ਸ਼ਿਵਾਲਿਕ ਮਾਡਲ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਐੱਲ.

Ad Position 21
No active advertisement
ਅਜੀਤ ਡੈਸਕ 24-11-2026
ਜਗਰਾਉਂ, 23 ਨਵੰਬਰ (ਵਿਨੋਦ ਕੁਮਾਰ)- ਸ਼ਿਵਾਲਿਕ ਮਾਡਲ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਦੇ ਨੰਨ੍ਹੇ ਬੱਚੇ ਪੰਜ ਪਿਆਰਿਆਂ ਦੇ ਰੂਪ ’ਚ ਸਜ ਕੇ ਆਏ। ਇਸ ਤੋਂ ਬਾਅਦ ਐੱਲ.ਕੇ.ਜੀ. ਤੇ ਯੂ.ਕੇ.ਜੀ. ਦੇ ਬੱਚਿਆਂ ਵਲੋਂ ਬੜੀ ਸ਼ਰਧਾ ਨਾਲ ਮੂਲ ਮੰਤਰ ਦਾ ਪਾਠ ਕੀਤਾ ਗਿਆ। ਐੱਲ.ਕੇ.ਜੀ., ਯੂ.ਕੇ.ਜੀ. ਅਤੇ ਸੈਕੰਡਰੀ ਦੇ ਬੱਚਿਆਂ ਵੱਲੋਂ ਸ਼ਾਨਦਾਰ ਨਗਰ ਕੀਰਤਨ ਕੱਢਿਆ ਗਿਆ, ਜਿਸ ਵਿਚ ਬੱਚੇ ਪੂਰੇ ਅਨੁਸ਼ਾਸਨ ਅਤੇ ਸ਼ਰਧਾ ਨਾਲ ਕਤਾਰਾਂ ਵਿੱਚ ਚੱਲੇ। ਇਸ ਤੋਂ ਬਾਅਦ ਪ੍ਰਾਇਮਰੀ ਤੇ ਸੈਕੰਡਰੀ ਦੇ ਅਧਿਆਪਕ ਾਂ ਅਤੇ ਬੱਚਿਆਂ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ। ਪ੍ਰਾਇਮਰੀ ਅਤੇ ਸੈਕੰਡਰੀ ਦੇ ਬੱਚਿਆਂ ਨੇ ਰਸਭਿੰਨੇ ਕੀਰਤਨ ਨਾਲ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ। ਸਭ ਤੋਂ ਪਹਿਲਾਂ ਪ੍ਰੀ-ਨਰਸਰੀ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬੜੇ ਪਿਆਰ ਨਾਲ ਖੰਡੇ ਬਣਾ ਕੇ ਉਸ ਵਿੱਚ ਰੰਗ ਭਰੇ। ਇਸ ਮੌਕੇ ਪ੍ਰਿੰਸੀਪਲ ਮੈਡਮ ਨੀਲਮ ਸ਼ਰਮਾ ਨੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਪਰੰਤ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਅੰਤ ਵਿੱਚ ਸਾਰਿਆਂ ਨੂੰ ਪ੍ਰਸ਼ਾਦ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਡਾ. ਦੁਆਰਕਾ ਨਾਥ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਅਗਲੀ ਖ਼ਬਰ ਐੱਸ. ਬੀ. ਐੱਸ. ਪਬਲਿਕ ਸਕੂਲ ਦੇ ਵਿਦਿਆਰਥੀ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ ਹੋਈ
Ad Position 24