ਡਾ. ਦੁਆਰਕਾ ਨਾਥ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ
ਰਾਏਕੋਟ, 23 ਨਵੰਬਰ (ਸੁਸ਼ੀਲ)- ਸਥਾਨਕ ਡਾ. ਦੁਆਰਕਾ ਨਾਥ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਪ੍ਰਿੰਸੀਪਲ ਅਮਰਪ੍ਰੀਤ ਕੌਰ ਦੇਹੜ ਦੀ ਅਗਵਾਈ ਹੇਠ ਸਕੂਲ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਇਕ ਵਿੱਦਿਅਕ ਯਾਤਰਾ ਕਰਵਾਈ ਗਈ।
ਰਾਏਕੋਟ, 23 ਨਵੰਬਰ (ਸੁਸ਼ੀਲ)- ਸਥਾਨਕ ਡਾ. ਦੁਆਰਕਾ ਨਾਥ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਪ੍ਰਿੰਸੀਪਲ ਅਮਰਪ੍ਰੀਤ ਕੌਰ ਦੇਹੜ ਦੀ ਅਗਵਾਈ ਹੇਠ ਸਕੂਲ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਇਕ ਵਿੱਦਿਅਕ ਯਾਤਰਾ ਕਰਵਾਈ ਗਈ। ਇਸ ਟੂਰ ਦਾ ਮੁੱਖ ਮਕਸਦ ਵਿਦਿਆਰਥਣਾਂ ਨੂੰ ਧਾਰਮਿਕ ਵਿਰਸੇ, ਸੱਭਿਆਚਾਰ ਅਤੇ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ। ਪ੍ਰਿੰਸੀਪਲ ਅਮਰਪ੍ਰੀਤ ਕੌਰ ਦੇਹੜ ਨੇ ਦੱਸਿਆ ਕਿ ਇਸ ਟੂਰ ਦੌਰਾਨ ਵਿਦਿਆਰਥਣਾਂ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਅਸਥਾਨ ਦੇ ਦਰਸ਼ਨ ਕੀਤੇ। ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਕਰਵਾਉਣਾ ਵੀ ਬਹੁਤ ਜ਼ਰੂਰੀ ਹੈ। ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ ਪ੍ਰਯੋਗਿਕ ਜਾਣਕਾਰੀ ਹਾਸਲ ਕਰਨਾ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਹੈ। ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥਣਾਂ ਦੇ ਸੁਰੱਖਿਅਤ ਅਤੇ ਸੁਚੱਜੇ ਸਫ਼ਰ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ। ਇਸ ਮੌਕੇ ਮੈਡਮ ਸਤਵਿੰਦਰ ਕੌਰ, ਮੈਡਮ ਵਨੀਤਾ, ਮੈਡਮ ਗੁਰਕਮਲ ਕੌਰ ਬਲਵਿੰਦਰ ਸਿੰਘ ਅਤੇ ਸਕੂਲੀ ਵਿਦਿਆਰਥਣਾਂ ਹਾਜ਼ਰ ਸਨ।