23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਗਰਾਉਂ, 23 ਨਵੰਬਰ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ ਦੀ ਯੋਗ ਅਗਵਾਈ ਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਜਗਰਾਉਂ, 23 ਨਵੰਬਰ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ ਦੀ ਯੋਗ ਅਗਵਾਈ ਤੇ ਸਮੂਹ ਮੈਨੇਜਮੈਂਟ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਪਵਿੱਤਰ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ, ਉੱਚੇ ਫਲਸਫ਼ੇ ਤੇ ਸਰਬਸਾਂਝੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾਵਾਂ, ਗੁਰਬਾਣੀ ਅਤੇ ਗੁਰੂ ਸ ਾਹਿਬ ਜੀ ਦੇ ਜੀਵਨ ਤੇ ਉਪਦੇਸ਼ਾਂ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਮੁੱਚਾ ਸਕੂਲ ਗੁਰਬਾਣੀ ਦੀ ਮਿਠਾਸ ਤੇ ਭਗਤੀ ਭਾਵਨਾ ਨਾਲ ਸਰਸਾਰ ਹੋ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਤਿੰਨ ਮਹਾਨ ਸਿਧਾਂਤਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸਾਦ ਦੀ ਦੇਗ ਵਰਤਾਈ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਾਜਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਚਾਨਣ-ਮੁਨਾਰਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਆਦਰਸ਼ਾਂ ’ਤੇ ਚੱਲਦਿਆਂ ਚੰਗੇ ਇਨਸਾਨ ਬਣਨ, ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਸਮਾਜ ਵਿਚ ਪਿਆਰ, ਸਦਭਾਵਨਾ ਤੇ ਸੇਵਾ ਦੀ ਭਾਵਨਾ ਦਾ ਪ੍ਰਸਾਰ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਸ. ਲਛਮਣ ਸਿੰਘ ਗਿੱਲ ਯਾਦਗਾਰੀ ਸਮਾਗਮ ਕੱਲ੍ਹ ਅਗਲੀ ਖ਼ਬਰ ਸਨਮਤੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24