23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬੀ. ਕੇ. ਯੂ. ਡਕੌਂਦਾ ਦੀ ਮੀਟਿੰਗ

ਰਾਏਕੋਟ, 23 ਨਵੰਬਰ (ਸੁਸ਼ੀਲ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਦੀ ਵਿਸ਼ੇਸ਼ ਮੀਟਿੰਗ ਰਾਏਕੋਟ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਨੂਰਾ ਮਾਹੀ ਸਰਾਂ ਵਿੱਚ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ ਅਤੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਸਾਨ ਆਗੂਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਵਾਅਦਾ ਖਿਲਾਫ਼ੀ ਕੀਤੀ ਹੈ, ਕਿਉੰਕਿ ਚੰਡੀਗੜ੍ਹ ਮੋਰਚੇ ਦੌਰਾਨ ਸਰਕਾਰ ਦੇ ਮੰਤਰੀਆਂ ਵੱਲੋਂ ਕਿਸਾਨੀ ਮੰਗਾਂ ਲਿਖਤੀ ਤੌਰ ’ਤੇ ਮੰਨਣ ਉਪਰੰਤ ਵਿਧਾਨ ਸਭਾ ਵਿਚ ਨਹੀਂ ਵਿਚਾਰੀਆਂ ਗ ਈਆ ਅਤੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ।

Ad Position 21
No active advertisement
ਅਜੀਤ ਡੈਸਕ 24-11-2026
ਰਾਏਕੋਟ, 23 ਨਵੰਬਰ (ਸੁਸ਼ੀਲ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜ ਗਿੱਲ) ਦੀ ਵਿਸ਼ੇਸ਼ ਮੀਟਿੰਗ ਰਾਏਕੋਟ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਨੂਰਾ ਮਾਹੀ ਸਰਾਂ ਵਿੱਚ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ ਅਤੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਸਾਨ ਆਗੂਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਵਾਅਦਾ ਖਿਲਾਫ਼ੀ ਕੀਤੀ ਹੈ, ਕਿਉੰਕਿ ਚੰਡੀਗੜ੍ਹ ਮੋਰਚੇ ਦੌਰਾਨ ਸਰਕਾਰ ਦੇ ਮੰਤਰੀਆਂ ਵੱਲੋਂ ਕਿਸਾਨੀ ਮੰਗਾਂ ਲਿਖਤੀ ਤੌਰ ’ਤੇ ਮੰਨਣ ਉਪਰੰਤ ਵਿਧਾਨ ਸਭਾ ਵਿਚ ਨਹੀਂ ਵਿਚਾਰੀਆਂ ਗ ਈਆ ਅਤੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਇਸ ਦੇ ਰੋਸ ਵਜੋਂ ਅਤੇ ਦਿੱਲੀ ਸੰਘਰਸ਼ ਲਈ ਚਾਲੇ ਪਾਉਣ ਦੀ 26 ਨਵੰਬਰ ਦੀ ਵਰੇਗੰਢ ਮਨਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਪਟਿਆਲਾ ’ਚ ਕੀਤੀ ਜਾ ਰਹੀ ਕਿਸਾਨ ਰੈਲੀ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਜ਼ਿਲ੍ਹਾ ਲੁਧਿਆਣਾ ਸੈਕੜੇਂ ਕਿਸਾਨਾਂ ਨਾਲ ਰੈਲੀ ਵਿੱਚ ਸਮੂਲੀਅਤ ਕਰਨਗੇਂ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈਕਾ, ਜ਼ਿਲ੍ਹਾ ਮੀਤ ਪ੍ਰਧਾਨ ਮਨਜਿੰਦਰ ਸਿੰਘ ਮੋਰਕਰੀਮਾਂ, ਜ਼ਿਲ੍ਹਾ ਮੀਤ ਪ੍ਰਧਾਨ ਜਗਤਾਰ ਸਿੰਘ ਐਤੀਆਣਾ, ਜਨ.ਸਕੱਤਰ ਕੁਲਦੀਪ ਸਿੰਘ ਗੁਰੂਸਰ ਕਾਉੰਕੇ, ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਸਿੰਘ ਗਿੱਲ ਸੁਧਾਰ, ਵਿੱਤ ਸਕੱਤਰ ਸਤਿਬੀਰ ਸਿੰਘ ਬੋਪਾਰਾਏ ਖੁਰਦ, ਬਲਾਕ ਪ੍ਰਧਾਨ ਪੱਖੋਵਾਲ ਗੁਰਵਿੰਦਰ ਸਿੰਘ ਪੱਖੋਵਾਲ, ਬਲਾਕ ਪ੍ਰਧਾਨ ਜਗਰਾਉਂ ਹਰਚੰਦ ਸਿੰਘ ਢੋਲਣ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ. ਟੀ. ਬੀ.-ਆਈ. ਐੱਮ. ਟੀ. ਦਾਖਾ ਦੇ ਵਿਦਿਆਰਥੀਆਂ ਏ. ਆਈ. ਪ੍ਰਾਜੈਕਟਾਂ ਦੀ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ ਸ. ਲਛਮਣ ਸਿੰਘ ਗਿੱਲ ਯਾਦਗਾਰੀ ਸਮਾਗਮ ਕੱਲ੍ਹ
Ad Position 24