23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰਾਮਗੜ੍ਹੀਆ ਵੈੱਲਫੇਅਰ ਬੋਰਡ ਵਲੋਂ ਮੀਟਿੰਗ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਪ੍ਰਸ਼ਾਸਨ ਨੂੰ ਲਗਾਈ ਗੁਹਾਰ

ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ) -ਰਾਮਗੜ੍ਹੀਆ ਵੈੱਲਫੇਅਰ ਬੋਰਡ ਵਲੋਂ ਰਾਮਗੜ੍ਹੀਆ ਭਾਈਚਾਰੇ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਐੱਸ. ਡੀ.

Ad Position 21
No active advertisement
ਅਜੀਤ ਡੈਸਕ 24-11-2026
ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ) -ਰਾਮਗੜ੍ਹੀਆ ਵੈੱਲਫੇਅਰ ਬੋਰਡ ਵਲੋਂ ਰਾਮਗੜ੍ਹੀਆ ਭਾਈਚਾਰੇ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਐੱਸ.ਡੀ.ਐੱਮ ਰਾਏਕੋਟ ਕਪਿਲ ਜਿੰਦਲ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਰੇਸ਼ਮ ਸਿੰਘ ਸੱਗੂ ਅਤੇ ਚੇਅਰਮੈਨ ਜਗਰਾਜ ਸਿੰਘ ਉੱਭੀ ਵਲੋਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਬੋਰਡ ਦੇ ਆਗੂਆਂ ਨੇ ਐੱਸ.ਡੀ.ਐੱਮ ਰਾਏਕੋਟ ਨੂੰ ਭਾਈਚਾਰੇ ਦੇ ਧਾਰਮਿਕ ਅਤੇ ਸਮਾਜਿਕ ਅਸਥਾਨਾਂ ਦੀ ਸਾਂਭ-ਸੰਭਾਲ, ਨੌਜਵਾਨਾਂ ਲਈ ਰੋਜ਼ਗਾਰ ਅਤੇ ਕਿੱਤਾ ਸਿਖਲਾਈ ਸਮੇਤ ਹੋਰ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਜਾਣੂੰ ਕਰਵਾਇਆ। ਉਨ੍ਹਾਂ ਨੇ ਐੱਸ.ਡੀ.ਐੱਮ ਸਾਹਿਬਾਨ ਨੂੰ ਅਪੀਲ ਕੀਤੀ ਕਿ ਭਾਈਚਾਰੇ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਐੱਸ.ਡੀ.ਐੱਮ. ਕਪਿਲ ਜਿੰਦਲ ਨੇ ਆਖਿਆ ਕਿ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਤਹਿਸੀਲਦਾਰ ਕੁਲਵਿੰਦਰ ਸਿੰਘ, ਨਾਇਬ ਤਹਿਸੀਲਦਾਰ ਵਿਨੋਦ ਕੁਮਾਰ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਦਹੇਲਾ, ਜਗਦੀਪ ਸਿੰਘ ਲੋਟੇ, ਸੁਖਵਿੰਦਰ ਸਿੰਘ ਸੁੱਖੀ, ਮਹਿੰਦਰ ਸਿੰਘ ਬੱਬੂ, ਅਰਸ਼ਦੀਪ ਸਿੰਘ ਉੱਭੀ, ਰਛਪਾਲ ਸਿੰਘ ਉੱਭੀ, ਹਰਵਿੰਦਰ ਕੌਰ ਉੱਭੀ, ਮਨਜੀਤ ਕੌਰ ਉੱਭੀ ਨੂਰਪੁਰਾ, ਜਸਪਾਲ ਸਿੰਘ ਰਿੱਕੀ, ਸੁਖਵਿੰਦਰ ਸਿੰਘ, ਦਲਵੀਰ ਸਿੰਘ, ਜਗਜੀਤ ਸਿੰਘ, ਅਮਰਜੀਤ ਕੌਰ, ਜਸਕਰਨ ਸਿੰਘ, ਪ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸਬਾ ਸਿੱਧਵਾਂ ਬੇਟ ਦੇ ਕਿਸ਼ਨਪੁਰਾ ਚੌਂਕ ਕੋਲ ਖੰਡਰ ਬਣ ਰਹੀ ਇਕ ਮਾਰਕੀਟ ਨਸ਼ੇੜੀਆਂ ਦੇ ਟੀਕਾ ਲਗਾਉਣ ਵਾਲੀ ਮਾਰਕੀਟ ਹੀ ਬਣ... ਅਗਲੀ ਖ਼ਬਰ ਪਿੰਡ ਹੇਰਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24