23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਵੱਡੀ ਗਿਣਤੀ ਨੌਜਵਾਨ ਸ਼ਾਮਿਲ

ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਇਲਾਕੇ ਦੇ ਅਨੇਕਾਂ ਨੌਜਵਾਨਾਂ ਨੇ ਰਵਾਇਤੀ ਸਿਆਸੀ ਧਿਰਾਂ ਦਾ ਸਾਥ ਛੱਡ ਕੇ ਹਲਕਾ ਇੰਚਾਰਜ ਜਗਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਜਥੇਬੰਦੀ ਦਾ ਪੱਲਾ ਫੜ੍ਹਿਆ। ਇਸ ਮੌਕੇ ਯੂਥ ਆਗੂ ਬੇਅੰਤ ਸਿੰਘ ਤਲਵੰਡੀ ਵਲੋਂ ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਰਾਏਕੋਟ, 23 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਵਿਧਾਨ ਸਭਾ ਹਲਕਾ ਰਾਏਕੋਟ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਇਲਾਕੇ ਦੇ ਅਨੇਕਾਂ ਨੌਜਵਾਨਾਂ ਨੇ ਰਵਾਇਤੀ ਸਿਆਸੀ ਧਿਰਾਂ ਦਾ ਸਾਥ ਛੱਡ ਕੇ ਹਲਕਾ ਇੰਚਾਰਜ ਜਗਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਜਥੇਬੰਦੀ ਦਾ ਪੱਲਾ ਫੜ੍ਹਿਆ। ਇਸ ਮੌਕੇ ਯੂਥ ਆਗੂ ਬੇਅੰਤ ਸਿੰਘ ਤਲਵੰਡੀ ਵਲੋਂ ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਜਥੇਬੰਦੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਵਿਚ ਹਰਮਨਪ੍ਰੀਤ ਸਿੰਘ, ਬਲਰਾਜ ਸਿੰਘ, ਗੁਰਦੀਪ ਸਿੰਘ, ਸ਼ਿੰਦਾ ਸਿੰਘ, ਰਣਜੋਤ ਸਿੰਘ, ਤੀਰਥਪਾਲ ਸਿੰਘ, ਹਰਦੀਪ ਸਿੰਘ, ਬੌਬੀ, ਲੱਕੀ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਅਜੈ ਸਮੇਤ ਹੋਰ ਕਈ ਨੌਜਵਾਨ ਸ਼ਾਮਿਲ ਸਨ। ਇਸ ਮੌਕੇ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਅਤੇ ਯੂਥ ਆਗੂ ਬੇਅੰਤ ਸਿੰਘ ਤਲਵੰਡੀ ਵਲੋਂ ਸਮੁੱਚੇ ਨੌਜਵਾਨਾਂ ਨੂੰ ਜਥੇਬੰਦੀ ਵਿਚ ਸ਼ਾਮਿਲ ਹੋਣ ’ਤੇ ਜੀ ਆਇਆਂ ਆਖਿਆ ਅਤੇ ਉਨ੍ਹਾਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਪਾਰਟੀ ’ਚ ਸ਼ਾਮਿਲ ਹੋਏ ਨੌਜਵਾਨਾਂ ਨੇ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਜਥੇਬੰਦੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਜਥੇਬੰਦੀ ਦੀ ਵਿਚਾਰਧਾਰਾ ਨਾਲ ਜੋੜਨਗੇ। ਇਸ ਸ਼ਮੂਲੀਅਤ ਨਾਲ ਹਲਕਾ ਰਾਏਕੋਟ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਯੂਥ ਵਿੰਗ ਦਾ ਆਧਾਰ ਹੋਰ ਵਿਸ਼ਾਲ ਅਤੇ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੱਕ ਕਲਾਂ ’ਚ ਵਾਪਰੇ ਸੜਕ ਹਾਦਸੇ ’ਚ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ ਕਾਂਗਰਸ ਦੀ ਮੀਟਿੰਗ ਹੋਈ
Ad Position 24