23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਚੱਕ ਕਲਾਂ ’ਚ ਵਾਪਰੇ ਸੜਕ ਹਾਦਸੇ ’ਚ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ

ਮੁੱਲਾਂਪੁਰ/ਹੰਬੜਾਂ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ, ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)- ਲੁਧਿਆਣਾ ਪੁਲਿਸ ਥਾਣਾ ਮੁੱਲਾਂਪੁਰ ਦਾਖਾ ਦੇ ਪਿੰਡ ਚੱਕ ਕਲਾਂ ਸੜਕ (ਚੱਕ ਕਲਾਂ ਨਹਿਰ ਦੇ ਪੁਲ ਲਾਗੇ) ਮੋਟਰਸਾਈਕਲ ਦਰੱਖ਼ਤ ਨਾਲ ਟਕਰਾਉਣ ਕਰਕੇ ਵਾਪਰੇ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਕ ਕਲਾਂ ਤੋਂ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੁੱਲਾਂਪੁਰ ਨੂੰ ਜਾ ਰਹੇ ਸਨ, ਜਦੋਂ ਉਹ ਪਿੰਡ ਚੱਕ ਕਲਾਂ ਤੋਂ ਥੋੜ੍ਹਾ ਦੂਰ ਗਏ ਤਾਂ ਉਨ੍ਹਾਂ ਦਾ ਮੋਟਰਸਾਈਕਲ ਸੜਕ ਕਿਨਾਰੇ ਖੜ੍ਹੇ ਦਰੱਖ਼ਤ ਨਾਲ ਟਕਰਾ ਗਿਆ ਤੇ ਤਿੰਨੇ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਉੱਥੇ ਇਕੱਤਰ ਹੋਏ ਪਿੰਡ ਦੇ ਲੋਕਾਂ ਵਲੋਂ ਤਿੰਨੇ ਨੌਜਵਾਨਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਮੁੱਲਾਂਪੁਰ/ਹੰਬੜਾਂ, 23 ਨਵੰਬਰ (ਨਿਰਮਲ ਸਿੰਘ ਧਾਲੀਵਾਲ, ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)- ਲੁਧਿਆਣਾ ਪੁਲਿਸ ਥਾਣਾ ਮੁੱਲਾਂਪੁਰ ਦਾਖਾ ਦੇ ਪਿੰਡ ਚੱਕ ਕਲਾਂ ਸੜਕ (ਚੱਕ ਕਲਾਂ ਨਹਿਰ ਦੇ ਪੁਲ ਲਾਗੇ) ਮੋਟਰਸਾਈਕਲ ਦਰੱਖ਼ਤ ਨਾਲ ਟਕਰਾਉਣ ਕਰਕੇ ਵਾਪਰੇ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਕ ਕਲਾਂ ਤੋਂ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੁੱਲਾਂਪੁਰ ਨੂੰ ਜਾ ਰਹੇ ਸਨ, ਜਦੋਂ ਉਹ ਪਿੰਡ ਚੱਕ ਕਲਾਂ ਤੋਂ ਥੋੜ੍ਹਾ ਦੂਰ ਗਏ ਤਾਂ ਉਨ੍ਹਾਂ ਦਾ ਮੋਟਰਸਾਈਕਲ ਸੜਕ ਕਿਨਾਰੇ ਖੜ੍ਹੇ ਦਰੱਖ਼ਤ ਨਾਲ ਟਕਰਾ ਗਿਆ ਤੇ ਤਿੰਨੇ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਉੱਥੇ ਇਕੱਤਰ ਹੋਏ ਪਿੰਡ ਦੇ ਲੋਕਾਂ ਵਲੋਂ ਤਿੰਨੇ ਨੌਜਵਾਨਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਜਿੱਥੇ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਦੋ ਨੌਜਵਾਨਾਂ ਨੇ ਦਮ ਤੋੜ ਦਿੱਤਾ ਤੇ ਇਕ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹਾਲਤ ’ਚ ਹਸਪਤਾਲ ਵਿਖੇ ਜੇਰੇ ਇਲਾਜ ਹੈ। ਸੜਕ ਹਾਦਸੇ ’ਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਮਨੀ ਪੁੱਤਰ ਸਵ: ਅਵਤਾਰ ਸਿੰਘ ਪਿੰਡ ਮੁੱਲਾਂਪੁਰ ਅਤੇ ਦੂਸਰੇ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਸੇਵਾ ਸਿੰਘ ਪਿੰਡ ਚੱਕ ਕਲਾਂ ਵਜੋਂ ਹੋਈ, ਜਿਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਪਿੰਡ ਚੱਕ ਕਲਾਂ ਅਤੇ ਮੁੱਲਾਂਪੁਰ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਤਿੰਨੇ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧਿਤ ਹਨ ਤੇ ਉਕਤ ਹਾਦਸੇ ’ਚ ਮਾਰੇ ਗਏ ਚੱਕ ਕਲਾਂ ਦਾ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦੋ ਭੈਣਾ ਦਾ ਇਕਲੋਤਾ ਭਰਾ ਸੀ ਤੇ ਦੂਸਰੇ ਨੌਜਵਾਨ ਮਨਪ੍ਰੀਤ ਸਿੰਘ ਮਨੀ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ, ਜਿਸ ਨਾਲ ਦੋਵੇ ਪਰਿਵਾਰਾਂ ਲਈ ਇਨ੍ਹਾਂ ਨੌਜਵਾਨਾਂ ਦੀ ਮੌਤ ਦਾ ਸਦਮਾ ਨਾ ਸਹਿਣਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ‘ ਚ ਚਾਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 5 ਤੱਕ ਵਧਾਈ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਵੱਡੀ ਗਿਣਤੀ ਨੌਜਵਾਨ ਸ਼ਾਮਿਲ
Ad Position 24