24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡ ਚੌਂਕੀਮਾਨ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਚੌਂਕੀਮਾਨ, 24 ਨਵੰਬਰ (ਤੇਜਿੰਦਰ ਸਿੰਘ ਚੱਢਾ) ਗੁਰਦੁਆਰਾ ਸਾਹਿਬ (ਪੱਤੀ ਮਾਨ) ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ. ਆਰ.

Ad Position 21
No active advertisement
ਅਜੀਤ ਡੈਸਕ 25-11-2026
ਚੌਂਕੀਮਾਨ, 24 ਨਵੰਬਰ (ਤੇਜਿੰਦਰ ਸਿੰਘ ਚੱਢਾ) ਗੁਰਦੁਆਰਾ ਸਾਹਿਬ (ਪੱਤੀ ਮਾਨ) ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਾਲ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਹੈੱਡ ਗ੍ਰੰਥੀ ਬਾਬਾ ਗੁਰਜੰਟ ਸਿੰਘ ਨੇ ਕਥਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣੂੰ ਕਰਵਾਇਆ । ਇਸ ਮੌਕੇ ਗੁਰਦੁਆਰਾ ਪ੍ਰਬੰਦਕ ਕਮੇਟੀ ਨੇ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇਣ ਵਾਲੀ ਅਧਿਆਪਕਾਂ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਨਾਲ ਹੀ ਹੈੱਡ ਗ੍ਰੰਥੀ ਬਾਬਾ ਗੁਰਜੰਟ ਸਿੰਘ ਤੇ ਧਾਰਮਿਕ ਪ੍ਰੀਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਚੌਂਕੀਮਾਨ ਨੇ ਸਮੁੱਚੀ ਪ੍ਰਬੰਧਕੀ ਕਮੇਟੀ ਵਲੋਂ ਸਿੱਖ ਸੰਗਤ ਨੂੰ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਦੀਆਂ ਵਧਾਈਆ ਦਿੱਤੀਆਂ। ਇਸ ਮੌਕੇ ਪ੍ਰਬੰਧਕੀ ਕਮੇਟੀ ਵਲੋਂ ਸੰਗਤਾਂ ਲਈ ਗੁਰੂ ਕਾ ਲੰਗਰ ਲਗਾਇਆ ਗਿਆ। ਇਸ ਮੌਕੇ ਮਾ: ਆਤਮਾ ਸਿੰਘ ਬੋਪਾਰਾਏ, ਹਰਦੇਵ ਸਿੰਘ ਮਾਨ, ਜਗਮੋਹਨ ਸਿੰਘ ਜੱਗੀ ਮਾਨ, ਹਰਬੰਸ ਸਿੰਘ ਮਾਨ, ਤਰਲੋਚਨ ਸਿੰਘ ਮਾਨ, ਜਗਵਿੰਦਰ ਸਿੰਘ ਮਾਨ, ਨੰਬਰਦਾਰ ਮਨਦੀਪ ਸਿੰਘ ਮਾਨ, ਚਰਨਜੀਤ ਸਿੰਘ ਚੰਨਾ ਮਾਨ, ਜਗਦੀਪ ਸਿੰਘ ਡੁਬਈ ਵਾਲਾ, ਜਸਵਿੰਦਰ ਸਿੰਘ ਜੱਸਾ ਮਾਨ, ਹਰਮਨਦੀਪ ਸਿੰਘ ਮਾਨ, ਰਮਨਦੀਪ ਸਿੰਘ ਮਾਨ, ਜਗਮੋਹਨ ਸਿੰਘ ਜੱਗਾ ਮਾਨ, ਥਾਣੇਦਾਰ ਜਗਤਾਰ ਸਿੰਘ ਮਾਨ, ਜਸਵੰਤ ਸਿੰਘ ਮਾਨ, ਹਰਦੀਪ ਸਿਮਘ ਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੈਹਦੇਆਣਾ ਸਾਹਿਬ ਪ੍ਰਕਾਸ਼ ਪੁਰਬ ਮੌਕੇ ਖ਼ੂਨਦਾਨ ਕੈਂਪ ਲਾਇਆ ਅਗਲੀ ਖ਼ਬਰ ਯੰਗ ਸਪੋਰਟਸ ਅਤੇ ਵੈੱਲਫੇਅਰ ਕਲੱਬ ਨੱਥੋਵਾਲ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਸੰਸਥਾ- ਖੰਗੂੜਾ/ਲੱਖਾ
Ad Position 24