ਮੋਗਾ ਰੈਲੀ ਪੰਜਾਬ ’ਚ ਮੁੜ ‘ਆਪ’ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ- ਕੋਆਰਡੀਨੇਟਰ ਥਿੰਦ
ਜਗਰਾਉਂ, 24 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਆਮ ਆਦਮੀ ਪਾਰਟੀ ਵੱਲੋਂ ਪਿੰਡ ਮਟਵਾਣੀ (ਮੋਗਾ) ਵਿਖੇ 26 ਨਵੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਸੰਬੰਧੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਰੈਲੀ ਪੰਜਾਬ ਵਿਚ ਦੁਬਾਰਾ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਨੇ ਕੀਤਾ।
ਜ਼
ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ
25-11-2026
ਜਗਰਾਉਂ, 24 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਆਮ ਆਦਮੀ ਪਾਰਟੀ ਵੱਲੋਂ ਪਿੰਡ ਮਟਵਾਣੀ (ਮੋਗਾ) ਵਿਖੇ 26 ਨਵੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਸੰਬੰਧੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਰੈਲੀ ਪੰਜਾਬ ਵਿਚ ਦੁਬਾਰਾ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ ਨੇ ਕੀਤਾ। ਉਨ੍ਹਾਂ ਦਾਅਵਾ ਕੀਤਾ ਇਸ ਰੈਲੀ ਵਿਚ ਇਕ ਲੱਖ ਤੋਂ ਵੱਧ ਲੋਕ ਹੋਣਗੇ ਅਤੇ ਜਗਰਾਉਂ ਤੋਂ ਵੀ ਵਰਕਰਾਂ ਦਾ ਵੱਡਾ ਜੱਥਾ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ। ਜਿਸ ਕਰਕੇ ਲੋਕਾਂ ਵਿੱਚ ਸਰਕਾਰ ਪ੍ਰਤੀ ਭਰੋਸਾ ਵਧਿਆ ਹੈ। ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ਮੋਗਾ ਰੈਲੀ ਆਮ ਆਦਮੀ ਪਾਰਟੀ ਵੱਲੋਂ ਕੀਤੇ ਕੰਮਾਂ ਦਾ ਲੇਖਾ ਜੋਖਾ ਪੇਸ਼ ਕਰੇਗੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਜੋ ਕਿਹਾ ਸੀ ਉਸ ਤੋਂ ਵੀ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੂਬੇ ਦੇ ਲੋਕ ਖੁਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਲੋਕ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾ ਕੇ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਤੇ ਮੋਹਰ ਲਗਾਉਣਗੇ।