24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਆਈ.ਆਈ.ਟੀ. ਮੁੰਬਈ ਦੇ ‘ਟੈਕ ਫੈਸਟ’ ਵਿਚ ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀ ਛਾਏ

ਜਗਰਾਉਂ, 23 ਨਵੰਬਰ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਗਰਾਉਂ ਦੇ ਵਿਦਿਆਰਥੀਆਂ ਨੇ ਦੇਸ਼ ਦੇ ਪ੍ਰਸਿੱਧ ਤਕਨੀਕੀ ਮੰਚ ਆਈ. ਆਈ.

Ad Position 21
No active advertisement
ਅਜੀਤ ਡੈਸਕ 25-11-2026
ਜਗਰਾਉਂ, 23 ਨਵੰਬਰ (ਵਿਨੋਦ ਕੁਮਾਰ)- ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਗਰਾਉਂ ਦੇ ਵਿਦਿਆਰਥੀਆਂ ਨੇ ਦੇਸ਼ ਦੇ ਪ੍ਰਸਿੱਧ ਤਕਨੀਕੀ ਮੰਚ ਆਈ.ਆਈ.ਟੀ ਮੁੰਬਈ ਦੇ ‘ਟੈਕ ਫੈਸਟ’ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਕੂਲ ਦਾ ਨਾਮ ਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਰੋਬੋਟਿਕਸ ਦੇ ਦੋ ਵੱਕਾਰੀ ਮੁਕਾਬਲਿਆਂ ‘ਰੋਬੋ ਰੇਸ’ ਅਤੇ ‘ਰੋਬੋ ਸੁਮੋ’ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋਵਾਂ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕਰਕੇ ਮਾਣਮੱਤੀ ਪ੍ਰਾਪਤੀ ਦਰਜ ਕੀਤੀ। ਪ੍ਰਿੰਸੀਪਲ ਰਾਜਪਾਲ ਕੌਰ ਦੀ ਯੋਗ ਅਗਵਾਈ ਅਤੇ ਸਮੂਹ ਸਕੂਲ ਮੈਨੇਜਮੈਂਟ ਦੇ ਨਿਰੰਤਰ ਸਹਿਯੋਗ ਸਦਕਾ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਆਪਣੀ ਤਕਨੀਕੀ ਮੁਹਾਰਤ, ਨਵੀਨਤਮ ਸੋਚ, ਰਚਨਾਤਮਕਤਾ ਅਤੇ ਟੀਮ ਵਰਕ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਪ੍ਰਤਿਭਾਸ਼ਾਲੀ ਪ੍ਰਤੀਯੋਗੀਆਂ ਵਿਚਕਾਰ ਆਪਣੀ ਵੱਖਰੀ ਪਛਾਣ ਬਣਾਉਣਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਤਕਨੀਕੀ ਸਮਰੱਥਾ ਦਾ ਪ੍ਰਮਾਣ ਹੈ।ਆਈ.ਆਈ.ਟੀ ਮੁੰਬਈ ਵਰਗੀ ਨਾਮਵਰ ਸੰਸਥਾ ਦੇ ਕੌਮੀ ਪੱਧਰ ਦੇ ਮੰਚ ’ਤੇ ਦੋ ਵੱਖ-ਵੱਖ ਰੋਬੋਟਿਕਸ ਮੁਕਾਬਲਿਆਂ ਵਿਚ ਤੀਜਾ ਸਥਾਨ ਪ੍ਰਾਪਤ ਕਰਨਾ ਸਕੂਲ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਵਿਸ਼ਾ ਹੈ। ਇਹ ਉਪਲਬਧੀ ਨਾ ਸਿਰਫ਼ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਦਰਸਾਉਂਦੀ ਹੈ, ਸਗੋਂ ਸਕੂਲ ਵਲੋਂ ਆਧੁਨਿਕ ਸਿੱਖਿਆ, ਵਿਗਿਆਨਕ ਸੋਚ ਅਤੇ ਤਕਨੀਕੀ ਹੁਨਰਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸਫ਼ਲਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਰਾਜਪਾਲ ਕੌਰ ਨੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਦੀ ਵੀ ਭਰਪੂਰ ਸ਼ਲਾਘਾ ਕੀਤੀ। ਸਾਬਤ ਕਰਨ ਦੇ ਮੌਕੇ ਮਿਲ ਰਹੇ ਹਨ। ਸਕੂਲ ਲਈ ਇਹ ਸਫ਼ਲਤਾ ਸਿਰਫ਼ ਦੋ ਇਨਾਮਾਂ ਤੱਕ ਸੀਮਿਤ ਨਹੀਂ, ਸਗੋਂ ਇਹ ਨਵੀਂ ਪੀੜ੍ਹੀ ਦੀ ਵਿਗਿਆਨਕ ਸੋਚ, ਤਕਨੀਕੀ ਦ੍ਰਿੜਤਾ ਅਤੇ ਉੱਚੀਆਂ ਉਡਾਰੀਆਂ ਭਰਨ ਦੇ ਜਜ਼ਬੇ ਦੀ ਸ਼ਾਨਦਾਰ ਮਿਸਾਲ ਹੈ।
Ad Position 22
No active advertisement
ਪਿਛਲੀ ਖ਼ਬਰ ਪਵਨ ਕੁਮਾਰ ਜੈਦਿਆ ਬਣੇ ਵਾਲਮੀਕਿ ਮੰਦਿਰ ਕਮੇਟੀ ਦੇ ਪ੍ਰਧਾਨ ਅਗਲੀ ਖ਼ਬਰ ਬ੍ਰਿਟਿਸ਼ ਕਾਨਵੈਂਟ ਸਕੂਲ, ਫਤਿਹਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24