24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡ ਰੱਤੋਵਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਮੁੱਲਾਂਪੁਰ-ਦਾਖਾ, 24 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਿੰਡ ਰੱਤੋਵਾਲ ਬਲਾਕ ਸੁਧਾਰ (ਲੁਧਿ:) ਵਿਖੇ ਕਈ ਰੋਜ਼ ਤੋਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਸਮਾਗਮ ਵਿਚ ਸਿੱਖ ਸੰਗਤ ਦੀ ਵੱਡੀ ਇਕੱਤਰਤਾ ਜੁੜੀ। ਗੁਰੂ ਘਰ ਦੇ ਸੇਵਾਦਾਰ ਗ੍ਰੰਥੀ ਸਿੰਘ ਭਾਈ ਬਲਜੀਤ ਸਿੰਘ ਦੇ ਜੱਥੇ ਵਲੋਂ ਸਤਿਗੁਰੂ ਨਾਨਕ ਪ੍ਰਗਟਿਆ, ਮਿਟੀ ਧੁੰਧੁ ਜਗਿ ਚਾਨਣੁ ਹੋਆ॥

Ad Position 21
No active advertisement
ਅਜੀਤ ਡੈਸਕ 25-11-2026
ਮੁੱਲਾਂਪੁਰ-ਦਾਖਾ, 24 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਿੰਡ ਰੱਤੋਵਾਲ ਬਲਾਕ ਸੁਧਾਰ (ਲੁਧਿ:) ਵਿਖੇ ਕਈ ਰੋਜ਼ ਤੋਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਸਮਾਗਮ ਵਿਚ ਸਿੱਖ ਸੰਗਤ ਦੀ ਵੱਡੀ ਇਕੱਤਰਤਾ ਜੁੜੀ। ਗੁਰੂ ਘਰ ਦੇ ਸੇਵਾਦਾਰ ਗ੍ਰੰਥੀ ਸਿੰਘ ਭਾਈ ਬਲਜੀਤ ਸਿੰਘ ਦੇ ਜੱਥੇ ਵਲੋਂ ਸਤਿਗੁਰੂ ਨਾਨਕ ਪ੍ਰਗਟਿਆ, ਮਿਟੀ ਧੁੰਧੁ ਜਗਿ ਚਾਨਣੁ ਹੋਆ॥ ਪੰਕਤੀਆ ਨੂੰ ਕੀਰਤੀਨੀ ਸੁਰਾ ’ਚ ਪੜ੍ਹਦਿਆਂ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ/ਸਾਬਕਾ ਸਰਪੰਚ ਗੁਰਬਚਨ ਸਿੰਘ ਧਾਲੀਵਾਲ ਵਲੋਂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੇ ਕਿਰਤ ਕਰੋ , ਨਾਮ ਜਪੋ, ਵੰਡ ਛਕੋ ਅਤੇ ਸਰਬੱਤ ਦੇ ਭਲੇ ਦੇ ਸਦੀਵੀ ਫਲਸਫੇ ਨੂੰ ਆਪਣੇ ਜੀਵਨ ਵਿਚ ਅਪਨਾਉਣ ਲਈ ਪ੍ਰੇਰਿਆ। ਮਨੁੱਖਤਾ, ਬਰਾਬਰੀ ਤੇ ਸੱਚ ਦੇ ਰਹਿਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਈ ਦਿਨਾਂ ਤੋਂ ਸੇਵਾ ਵਿਚ ਜੁਟੇ ਭਾਈ, ਬੀਬੀਆ ਵਲੋਂ ਗੁਰੂ ਘਰ ਅੰਦਰ ਸੇਵਾ ਬਾਖੂਬੀ ਨਿਭਾਈ ਗਈ। ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਤੋਂ ਕਈ ਰੋਜ਼ ਪਹਿਲਾਂ ਪ੍ਰਬੰਧਕਾਂ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਰਿਟਾ: ਮਾਸਟਰ ਭਾਗ ਸਿੰਘ ਧਾਲੀਵਾਲ, ਸੁਰਿੰਦਰ ਸਿੰਘ ਫ਼ੌਜ਼ੀ, ਮੁਖਤਿਆਰ ਸਿੰਘ ਸਿੰਘ ਫੌਜੀ, ਧੰਨਾ ਸਿੰਘ ਫੌਜੀ, ਮਨਜੀਤ ਸਿੰਘ ਫੌਜੀ, ਪੰਚ ਮਨਜੀਤ ਸਿੰਘ, ਕੁਲਦੀਪ ਸਿੰਘ ਖ਼ਾਲਸਾ, ਸਾਬਕਾ ਪੰਚ ਜਸਪਾਲ ਸਿੰਘ ਭੋਲਾ, ਜਤਿੰਦਰਪਾਲ ਸਿੰਘ ਰਾਣਾ, ਰਾਜਿੰਦਰ ਸਿੰਘ, ਲਸ਼ਕਰ ਸਿੰਘ ਪ੍ਰਬੰਧਕਾਂ ਸਮੇਤ ਸੇਵਾਦਾਰ ਬੀਬੀਆਂ ਦਾ ਧਾਰਮਿਕ ਸਮਾਗਮ ਨੂੰ ਸਫ਼ਲ ਬਣਾਉਣ ਲਈ ਵੱਡਾ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਅਗਲੀ ਖ਼ਬਰ ਪਵਨ ਕੁਮਾਰ ਜੈਦਿਆ ਬਣੇ ਵਾਲਮੀਕਿ ਮੰਦਿਰ ਕਮੇਟੀ ਦੇ ਪ੍ਰਧਾਨ
Ad Position 24