25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ਖ਼ੁਸ਼ਹਾਲ ਪੰਜਾਬ ਰੈਲੀ’ 2027 ’ਚ ਮੁੜ ‘ਆਪ’ ਸਰਕਾਰ ਬਣਾਉਣ ਦੀ ਗਵਾਹੀ ਭਰੇਗੀ- ਵਿਧਾਇਕ ਹਾਕਮ ਸਿੰਘ

ਲੋਹਟਬੱਦੀ, 25 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਆਗਾਮੀ ਵਿਧਾਨ ਸਭਾ ਚੋਣਾਂ-2027 ’ਚ ਪੰਜਾਬ ਦੀ ਸੱਤਾ ਦਾ ਰਾਜ ਭਾਗ ਲੈਣ ਲਈ ਵਿਰੋਧੀ ਪਾਰਟੀਆਂ ਹਰ ਹੱਥਕੰਡੇ ਅਪਣਾ ਰਹੀਆਂ ਹਨ ਪਰੰਤੂ ਸੂਬੇ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਵੱਡੇ-ਵੱਡੇ ਵਿਕਾਸ ਕਾਰਜਾਂ ਦੀ ਮੁਦੱਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾਈ ਬੈਠੇ ਹਨ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ,ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਦੀ ਅਗਵਾਈ ’ਚ ਮਾਨ ਸਰਕਾਰ ਵਲੋਂ ਉਲੀਕੀਆਂ ਗਈਆਂ ਲੋਕ ਪੱਖੀ ਅਤੇ ਲੋਕ ਹਿੱਤੂ ਨੀਤੀਆਂ ਨੇ ਹਰ ਵਰਗ ਨੂੰ ਖੁਸ ਕੀਤਾ ਹੈ।

Ad Position 21
No active advertisement
ਠੇਕੇਦਾਰ ਹਾਕਮ ਸਿੰਘ ਵਿਧਾਇਕ ਰਾਏਕੋਟ, ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਜ਼ਿਲ੍ਹਾ ਪ੍ਰ੍ਧਾਨ (ਦਿਹਾਤੀ) 26-11-2026
ਲੋਹਟਬੱਦੀ, 25 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਆਗਾਮੀ ਵਿਧਾਨ ਸਭਾ ਚੋਣਾਂ-2027 ’ਚ ਪੰਜਾਬ ਦੀ ਸੱਤਾ ਦਾ ਰਾਜ ਭਾਗ ਲੈਣ ਲਈ ਵਿਰੋਧੀ ਪਾਰਟੀਆਂ ਹਰ ਹੱਥਕੰਡੇ ਅਪਣਾ ਰਹੀਆਂ ਹਨ ਪਰੰਤੂ ਸੂਬੇ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਵੱਡੇ-ਵੱਡੇ ਵਿਕਾਸ ਕਾਰਜਾਂ ਦੀ ਮੁਦੱਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਮਨ ਬਣਾਈ ਬੈਠੇ ਹਨ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ,ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਦੀ ਅਗਵਾਈ ’ਚ ਮਾਨ ਸਰਕਾਰ ਵਲੋਂ ਉਲੀਕੀਆਂ ਗਈਆਂ ਲੋਕ ਪੱਖੀ ਅਤੇ ਲੋਕ ਹਿੱਤੂ ਨੀਤੀਆਂ ਨੇ ਹਰ ਵਰਗ ਨੂੰ ਖੁਸ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਅੱਜ ਮਿਤੀ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਆਮ ਆਦਮੀ ਪਾਰਟੀ ਦੀਆਂ ਉਪਲੱਬਧੀਆਂ ਗਿਣਾਉਣ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਚੋਣਾਂ ਲਈ ਸਰਗਰਮ ਕਰਨ ਲਈ ਕੀਤੀ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਦੇ ਮੰਤਵ/ਮਨੋਰਥ ਬਾਰੇ ਵਿਚਾਰ ਪ੍ਰਗਟ ਕਰਦਿਆਂ ਕੀਤਾ। ਵਿਧਾਇਕ ਠੇਕੇਦਾਰ ਨੇ ਕਿਹਾ ਕਿ ਅੱਜ ਦੀ ਰੈਲੀ ਦਾ ਵੱਡਾ ਇਕੱਠ ਅਗਾਮੀ-2027 ਦੀਆਂ ਵਿਧਾਨ ਸਭਾ ਚੋਣਾਂ ‘ਚ ਮੁੜ ‘ਆਪ’ ਸਰਕਾਰ ਬਣਨ ਦੀ ਗਵਾਹੀ ਭਰੇਗਾ। ਦੂਜੇ ਪਾਸੇ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਲੁਧਿਆਣਾ (ਦਿਹਾਤੀ) ਨੇ ਕਿਹਾ ਕਿ ਅੱਜ ਦੀ ਰੈਲੀ ਸਬੰਧੀ ਜਿਲ੍ਹੇ ਭਰ ਦੇ ਸਮੂਹ ਵਿਧਾਇਕਾਂ, ਸੰਗਠਨ ਇੰਚਾਰਜਾਂ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਇੰਚਾਰਜਾਂ, ਚੇਅਰਮੈਨਾਂ, ਸਮੁੱਚੀਆਂ ਪੰਚਾਇਤਾਂ, ਆਗੂਆਂ ਅਤੇ ਵਰਕਰਾਂ ’ਚ ਨਿਵੇਕਲਾ ਹੀ ਉਤਸ਼ਾਹ ਪਾਇਆ ਜਾ ਰਿਹਾ ਹੈ। 116 ਏਕੜ ਜ਼ਮੀਨ ’ਚ ਲਗਾਏ ਪੰਡਾਲ ਅੰਦਰ ਪੁੱਜ ਰਹੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰਨਾਂ ਆਗੂੂਆਂ ਦੇ ਵਿਚਾਰ ਸੁਣਨ ਲਈ ਪਾਰਟੀ ਹਿਤੈਸ਼ੀ ਲੋਕਾਂ ਦਾ ਹੜ੍ਹ ਆਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜੋ ਕੰਮ ਕੀਤਾ ਉੁਹ ਯੋਗਤਾ ਦੇ ਅਧਾਰ ’ਤੇ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਨਾਵਲਕਾਰ ਜਸਵਿੰਦਰ ਸਿੰਘ ਛਿੰਦਾ ਦਾ ‘ਮਿਲਖਾ ਸਿੰਘ ਯਾਦਗਰੀ ਐਵਾਰਡ’ ਨਾਲ ਸਨਮਾਨ ਅਗਲੀ ਖ਼ਬਰ ਕੱਚੇ ਕਾਮੇ ਪੱਕੇ ਕਰਵਾਉਣ ਲਈ ਜੰਗਲਾਤ ਵਰਕਰ 27 ਨੂੰ ਦਿੜ੍ਹਬਾ ਵਿਖੇ ਲਾਉਣਗੇ ਪੱਕਾ ਮੋਰਚਾ -ਅਮਰੀਕ ਸਿੰਘ
Ad Position 24