25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦੁਕਾਨਦਾਰ ਐਸੋਸੀਏਸ਼ਨ ਵਲੋਂ ਸ: ਬਾਦਲ ਨਾਲ ਮੀਟਿੰਗ ਅੱਜ- ਦੀਦਾਰ ਮਲਕ

ਜਗਰਾਉਂ, 25 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਭਰ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸ਼ੁਰੂ ਕੀਤੀਆਂ ਮੀਟਿੰਗਾਂ ਦੀ ਲੜੀ ਤਹਿਤ 26 ਨਵੰਬਰ ਨੂੰ ਸਨੇਹਮੋਹਨ ਹੋਟਲ ਵਿਖੇ ਮੀਟਿੰਗ ਕਰਨਗੇ। ਇਸ ਸਬੰਧੀ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਨੇ ‘ਅਜੀਤ’ ਉੱਪ ਦਫ਼ਤਰ ਜਗਰਾਉਂ ਪਹੁੰਚ ਕੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਸਾਬਕਾ ਚੇਅਰਮੇੈਨ ਦੀਦਾਰ ਸਿੰਘ ਮਲਕ 26-11-2026
ਜਗਰਾਉਂ, 25 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਭਰ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਵਪਾਰੀਆਂ ਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸ਼ੁਰੂ ਕੀਤੀਆਂ ਮੀਟਿੰਗਾਂ ਦੀ ਲੜੀ ਤਹਿਤ 26 ਨਵੰਬਰ ਨੂੰ ਸਨੇਹਮੋਹਨ ਹੋਟਲ ਵਿਖੇ ਮੀਟਿੰਗ ਕਰਨਗੇ। ਇਸ ਸਬੰਧੀ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਨੇ ‘ਅਜੀਤ’ ਉੱਪ ਦਫ਼ਤਰ ਜਗਰਾਉਂ ਪਹੁੰਚ ਕੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਹੋਣ ਵਾਲੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਹਲਕਾ ਇੰਚਾਰਜ ਐਸ.ਆਰ ਕਲੇਰ ਦੀ ਅਗਵਾਈ ਵਿਚ ਜਗਰਾਉਂ ਦੇ ਵੱਖ- ਵੱਖ ਵਪਾਰੀਆਂ, ਕਰਿਆਨਾ, ਮਨਿਆਰੀ ਐਸੋਸੀਏਸ਼ਨਾਂ ਨਾਲ ਮੀਟਿੰਗ ਕਰਕੇ ਆਪਣੀਆਂ ਸਮੱਸਿਆਵਾਂ ਸਬੰਧੀ ਮੀਟਿੰਗਾਂ ਕੀਤੀਆਂ ਹਨ। ਇਨ੍ਹਾਂ ਯੂਨੀਅਨ ਤੇ ਕਾਰੋਬਾਰੀਆਂ ਨੂੰ ਵੱਡੀ ਤਦਾਦ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਸ. ਬਾਦਲ ਦੀ ਜਗਰਾਉਂ ਹੋਣ ਵਾਲੀ ਮੀਟਿੰਗ ’ਚ ਅਕਾਲੀ, ਭਾਜਪਾ ਹਰ ਵਰਗ ਦਾ ਵਿਅਕਤੀ ਸ਼ਾਮਿਲ ਹੋਵੇਗਾ, ਦੋਨਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ’ਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸ. ਸੁਖਬੀਰ ਸਿੰਘ ਬਾਦਲ ਦੇ ਧਿਆਨ ਵਿਚ ਲਿਆਉਣ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਬਾਰੇ ਸਿੱਧਾ ਸੰਵਾਦ ਹੋਣ ਨਾਲ ਉਨ੍ਹਾਂ ਦੀਆਂ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਬਣਨ ’ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਪਰਾਲੇ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ’ਚ ਵਿਸ਼ਵ ਪੰਜਾਬੀ ਕਾਨਫਰੰਸ ਸਮੇਂ ਅਸ਼ੋਕ ਭੌਰਾ ਦਾ ਥੀਮ ਗੀਤ ਵੱਜੇਗਾ- ਤਲਵੰਡੀ ਅਗਲੀ ਖ਼ਬਰ ਗੱਠਜੋੜ ਦਾ ਪੰਜਾਬ ’ਚ ਕੋਈ ਅਸਰ ਨਹੀਂ, ਲੋਕ 2027 ’ਚ ਕਾਂਗਰਸ ਸਰਕਾਰ ਬਣਾਉਣਗੇ- ਲਹਿਰਾ
Ad Position 24