25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਨੇੜਲੇ ਪਿੰਡ ਗੋਬਿੰਦਗੜ੍ਹ ਵਿਖੇ ਗੁਰਦੁਆਰਾ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱ ਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਰਾਏਕੋਟ, 25 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਨੇੜਲੇ ਪਿੰਡ ਗੋਬਿੰਦਗੜ੍ਹ ਵਿਖੇ ਗੁਰਦੁਆਰਾ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱ ਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਦੇ ਵੱਖ-ਵੱਖ ਪੜ੍ਹਾਵਾਂ ਵਿਚੋਂ ਦੀ ਪਰਿਕਰਮਾ ਕਰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਦੇਰ ਸ਼ਾਮ ਸਮਾਪਤ ਹੋਇਆ। ਇਸ ਮੌਕੇ ਵੱਖ-ਵੱਖ ਢਾਡੀ ਜੱਥਿਆਂ ਨੇ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਕੀਤੀਆਂ ਗਈਆਂ ਚਾਰ ਉਦਾਸੀਆਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਬਲਿਹਾਰ ਸਿੰਘ, ਖ਼ਜ਼ਾਨਚੀ ਫਤਿਹ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਧਾਲੀਵਾਲ, ਪਰਮਜੀਤ ਸਿੰਘ ਧਾਲੀਵਾਲ, ਜਗਰੂਪ ਸਿੰਘ, ਚਰਨ ਸਿੰਘ ਧਾਲੀਵਾਲ, ਦਰਸ਼ਨ ਸਿੰਘ ਮਾਂਗਟ, ਨਾਜ਼ਰ ਸਿੰਘ ਧਾਲੀਵਾਲ, ਸਰਪੰਚ ਜਗਜੀਤ ਸਿੰਘ ਮਾਂਗਟ, ਸਾਬਕਾ ਪ੍ਰਧਾਨ ਗਿਆਨ ਸਿੰਘ ਸੂਮਲ, ਸੁਖਦੇਵ ਸਿੰਘ ਕੇਡੀ, ਸੁਖਵਿੰਦਰ ਸਿੰਘ, ਗ੍ਰੰਥੀ ਸੁਖਚੈਨ ਸਿੰਘ, ਕਰਨੈਲ ਸਿੰਘ, ਬਲਵਿੰਦਰ ਸਿ ੰਘ, ਹਰਦੇਵ ਸਿੰਘ ਚੀਮਾ ਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਕਿਸਾਨ ਦੇ ਖੇਤ ਪਹੀ ’ਚੋਂ ਦਰੱਖ਼ਤ ਵੱਢਿਆ ਅਗਲੀ ਖ਼ਬਰ ਸੀਟੂ ਪੰਜਾਬ ਦੇ ਸੂਬਾਈ ਅਹੁਦੇਦਾਰਾਂ ਦੀ ਮੀਟਿੰਗ
Ad Position 24