ਲੋਕ ਮਿਲਣੀ ਪ੍ਰੋਗਰਾਮ ’ਚ 29 ਨੂੰ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ- ਚੇਅਰਮੈਨ ਸਿੱਧੂ, ਸਰਾਂ
ਚੌਂਕੀਮਾਨ, 26 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ, ਜਿਸ ਤਹਿਤ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਦੀ ਅਗਵਾਈ ਵਿਚ ਲੋਕ ਮਿਲਣੀ ਮਿਤੀ 29 ਨਵੰਬਰ 2026 ਨੂੰ ਕੀਤੀ ਜਾ ਰਹੀ ਹੈ।
ਚ
ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਤੇ ਨੰਬਰਦਾਰ ਹਰਪ੍ਰੀੌਤ ਸਿੰਘ ਸਰਾਂ ਤਲਵੰਡੀ
27-11-2026
ਚੌਂਕੀਮਾਨ, 26 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ, ਜਿਸ ਤਹਿਤ ਹਲਕਾ ਦਾਖਾ ਦੇ ਪਿੰਡ ਹਾਂਸ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਦੀ ਅਗਵਾਈ ਵਿਚ ਲੋਕ ਮਿਲਣੀ ਮਿਤੀ 29 ਨਵੰਬਰ 2026 ਨੂੰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆ ਮਾਰਕਿਟ ਕਮੇਟੀ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਤੇ ‘ਆਪ’ ਦੇ ਹਲਕਾ ਦਾਖਾ ਦੇ ਕਿਸਾਨ ਵਿੰਗ ਦੇ ਕੋਆਰਡੀਨੇਟਰ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ 29 ਨਵੰਬਰ ਨੂੰ ਠੀਕ 2ਵਜੇ ਪਿੰਡ ਹਾਂਸ ਕਲਾਂ ਵਿਖੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕਰਨਗੇ ਤੇ ਉਕਤ ਆਗੂਆਂ ਨੇ ਇਲਾਕਾ ਵਾਸੀਆਂ ਨੂੰ ਲੋਕ ਮਿਲਣੀ ਪ੍ਰੋਗਰਾਮ ਵਿਚ ਪਹੁੰਚਣ ਦੀ ਅਪੀਲ ਕੀਤੀ।