26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਲੋਕ ਮੁੜ ਸੱਤ੍ਹਾ ਸੰਭਾਲਣ ਲਈ ਹੋਏ ਉਤਾਵਲੇ- ਵਿਧਾਇਕ ਠੇਕੇਦਾਰ ਹਾਕਮ ਸਿੰਘ

ਜਗਰਾਉਂ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਵੱਖ ਵੱਖ ਹਲਕਿਆਂ ’ਚ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅਕਾਲੀ-ਭਾਜਪਾ ਦੀ ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾ ਸਕੇ। ਅੱਜ ਜਗਰਾਉਂ ਹਲਕੇ ’ਚ ਸਨੇਹਮੋਹਨ ਹੋਟਲ ਵਿਖੇ ਵਪਾਰੀਆਂ-ਕਾਰੋਬਾਰੀਆਂ ਦੇ ਇਕੱਠ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤੁਸੀਂ ਅਕਾਲੀ-ਭਾਜਪਾ ਸਰਕਾਰ ਨੂੰ ਭਾਰੀ ਬਹੁਮਤ ਨਾਲ ਜਿਤਾਓ ਅਸੀਂ ਪੰਜਾਬ ਨੂੰ ਪੰਜ ਸਾਲਾਂ ਵਿੱਚ ਦੇਸ਼ ਦਾ ਆਰਥਿਕ, ਸਿੱਖਿਆ ਤੇ ਹਰ ਪੱਖੋਂ ਮੋਹਰੀ ਸੂਬਾ ਬਣਾਵਾਂਗੇ।

Ad Position 21
No active advertisement
ਵਿਧਾਇਕ ਠੇਕੇਦਾਰ ਹਾਕਮ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ‘ਆਪ’ ਵਲੰਟੀਅਰਾਂ ਦਾ ਕਾਫ਼ਲਾ ਮੋਗਾ ਰੈਲੀ ਲਈ ਰਵਾਨਾ ਹੁੰਦਾ ਹੋਇਆ। ਤਸਵੀਰ: ਬਲਵਿੰਦਰ ਸਿੰਘ ਲਿੱਤਰ 27-11-2026
ਜਗਰਾਉਂ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਵੱਖ ਵੱਖ ਹਲਕਿਆਂ ’ਚ ਵਪਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅਕਾਲੀ-ਭਾਜਪਾ ਦੀ ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾ ਸਕੇ। ਅੱਜ ਜਗਰਾਉਂ ਹਲਕੇ ’ਚ ਸਨੇਹਮੋਹਨ ਹੋਟਲ ਵਿਖੇ ਵਪਾਰੀਆਂ-ਕਾਰੋਬਾਰੀਆਂ ਦੇ ਇਕੱਠ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤੁਸੀਂ ਅਕਾਲੀ-ਭਾਜਪਾ ਸਰਕਾਰ ਨੂੰ ਭਾਰੀ ਬਹੁਮਤ ਨਾਲ ਜਿਤਾਓ ਅਸੀਂ ਪੰਜਾਬ ਨੂੰ ਪੰਜ ਸਾਲਾਂ ਵਿੱਚ ਦੇਸ਼ ਦਾ ਆਰਥਿਕ, ਸਿੱਖਿਆ ਤੇ ਹਰ ਪੱਖੋਂ ਮੋਹਰੀ ਸੂਬਾ ਬਣਾਵਾਂਗੇ। ਇਸ ਸਮੇਂ ਸ: ਬਾਦਲ ਨੇ ਕਿਹਾ ਕਿ ਸੱਤ੍ਹਾਧਾਰੀ ਪਾਰਟੀ ਨੇ ਸੂਬੇ ਦਾ ਖਜ਼ਾਨਾ ਲੁੱਟ ਕੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕੀਤਾ, ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਹੋਏ ਘਪਲਿਆਂ ਦੀ ਜਾਂਚ ਕਰਵਾ ਕੇ ਸਾਰਿਆਂ ਤੋਂ ਲੁੱਟਿਆ ਪੈਸਾ ਵਾਪਸ ਕਰਵਾਵਾਂਗੇ। ਉਨ੍ਹਾਂ ਜਗਰਾਉਂ ਹਲਕੇ ਦੀ ਗੱਲ ਕਰਦਿਆਂ ਕਿਹਾ ਕਿ ਜਗਰਾਉਂ ਹਲਕੇ ਨੂੰ ਕਲੇਰ ਵਰਗਾ ਵਧੀਆ ਇਨਸਾਨ ਦਿੱਤਾ, ਇਸ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ। ਇਸ ਸਮੇਂ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਕਲੇਰ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ’ਚ ਅਕਾਲੀ-ਭਾਜਪਾ ਸਰਕਾਰ ਬਣਾਈ ਜਾਵੇ ਤਾਂ ਜੋ ਡਬਲ ਇੰਜਣ ਵਾਲੀ ਸਰਕਾਰ ਪੰਜਾਬ ’ਚ ਦੁੱਗਣੀ ਤਰੱਕੀ ਕਰਵਾਵੇ ਅਤੇ ਸੂਬੇ ਨੂੰ ਹਰ ਪੱਖੋਂ ਵਿਕਸਿਤ ਕਰੇ। ਇਸ ਸਮੇਂ ਸਟੇਜ਼ ਸੈਕਟਰੀ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵੱਲੋਂ ਨਿਭਾਉਂਦਿਆਂ ਸਾਰੇ ਵਪਾਰ ਵਰਗ ਨੂੰ ਇੱਥੇ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਸਮੇਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸ਼ਰਮਾ ਨੇ ਕਿਹਾ ਕਿ ਇਹ ਅਕਾਲੀ ਭਾਜਪਾ ਦਾ ਗੱਠਜੋੜ ਖੁੱਲ੍ਹ ਦਿਲੀ ਨਾਲ ਹੋਇਆ ਹੈ ਭਾਜਪਾ ਅਕਾਲੀ ਦਲ ਨੂੰ ਵੱਡਾ ਭਰਾ ਮੰਨਦੀ ਹੈ ਅਤੇ ਵੱਡਾ ਭਰਾ ਹੀ ਮੁੱਖ ਮੰਤਰੀ ਬਣੇਗਾ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਨੱਈਆ ਗੁਪਤਾ ਗੁਪਤਾ ਬਾਂਕਾ ਆੜ੍ਹਤੀਆਂ ਦੀ ਦਾਮੀ ਵਧਾਉਣ ਬਾਰੇ, ਦੀਦਾਰ ਸਿੰਘ ਮਲਕ ਨੇ ਕੋਲਡ ਸਟੋਰਾਂ ਦੀਆਂ ਸਮੱਸਿਆਵਾਂ ਬਾਰੇ, ਕਾਲਪਿਕ ਬਾਂਸਲ ਨੇ ਜਗਰਾਉਂ ਮੰਡੀ ’ਚ ਮੂੰਗੀ ਦੀ ਖ਼ਰੀਦ ਸਬੰਧੀ ਸਮੱਸਿਆ ਬਾਰੇ, ਕੱਪੜਾ ਵਪਾਰੀ ਦਲੀਪ ਕਤਿਆਲ ਨੇ ਵਪਾਰੀਆਂ ਨੂੰ ਵਪਾਰੀ ਵਰਗ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ, ਹਰਜਿੰਦਰ ਸਿੰਘ ਨੇ ਭੱਠਾ ਮਾਲਕਾਂ ਦੀਆਂ ਸਮੱਸਿਆਵਾਂ ਬਾਰੇ, ਟੋਨੀ ਵਰਮਾ ਨੇ ਜਗਰਾਉਂ ’ਚ ਕੂੜੇ ਦੇ ਡੰਪ ਤੇ ਐੱਨ.ਓ.ਸੀ. ਤੇ ਪਾਣੀ ਦੀ ਸਮੱਸਿਆਵਾਂ ਬਾਰੇ, ਅਵਤਾਰ ਸਿੰਘ ਬਿੱਲਾ ਨੇ ਪੱਲਦਾਰਾਂ ਦੀਆਂ ਸਮੱਸਿਆਵਾਂ ਬਾਰੇ, ਯੋਗੇਸ਼ ਜੈਨ ਵਲੋਂ ਜੈਨ ਸਮਾਜ ਦੀਆਂ ਸਮੱਸਿਆਵਾਂ ਬਾਰੇ, ਟਰੱਕ ਯੂਨੀਅਨ ਦੇ ਬੁਲਾਰੇ ਵਲੋਂ ਟਰੱਕ ਯੂਨੀਅਨਾਂ ਬਹਾਲ ਕਰਨ ਬਾਰੇ, ਨਰੇਸ਼ ਕੁਮਾਰ ਵਲੋਂ ਕਾਰੋਬਾਰੀ ਸਮੱਸਿਆਵਾਂ ਬਾਰੇ, ਪੁਰਸ਼ੋਤਮ ਮਿੰਟੂ ਨੇ ਨਕਲੀ ਦੁੱਧ ਬਾਰੇ, ਮਨਦੀਪ ਸਿੰਘ ਗਾਲਿਬ ਨੇ ਟਰੈਕਟਰ ਏਜੰਸੀਆਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ, ਨਵੀਨ ਗੋਇਲ ਨੇ ਗਊਸ਼ਾਲਾਵਾਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਦੱਸਿਆ। ਇਸ ਮੌਕੇ ਵੱਖ ਵੱਖ ਵਪਾਰਿਕ, ਕਾਰੋਬਾਰੀ, ਟਰੇਡ ਤੇ ਹੋਰ 32 ਜਥੇਬੰਦੀਆਂ ਨੇ ਸ਼ਮੂ਼ਲੀਅਤ ਕੀਤੀ। ਇਸ ਮੌਕੇ ਅਕਾਲੀ ਆਗੂਆਂ ਤੇ ਵਪਾਰੀਆਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਪਰਉਪਕਾਰ ਸਿੰਘ ਘੁੰਮਣ, ਗੁਰਿੰਦਰ ਸਿੰਘ ਸਿੱਧੂ, ਕਮਲਜੀਤ ਸਿੰਘ ਮੱਲ੍ਹਾ, ਹਰਦੇਵ ਸਿੰਘ ਬੌਬੀ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਵਾਈਸ ਪ੍ਰਧਾਨ ਸਤੀਸ਼ ਕੁਮਾਰ ਦੌਧਰੀਆ, ਕਰਨਲ ਇੰਦਰਪਾਲ ਸਿੰਘ, ਗੁਰਿੰਦਰਪਾਲ ਸਿੰਘ ਰੂੰਮੀ, ਪ੍ਰਧਾਨ ਸਰਪ੍ਰੀਤ ਸਿੰਘ, ਪ੍ਰਧਾਨ ਸਿਵਰਾਜ ਸਿੰਘ, ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਵਰਿੰਦਰਪਾਲ ਸਿੰਘ ਪਾਲੀ, ਪ੍ਰਧਾਨ ਜਸਪ੍ਰੀਤ ਸਿੰਘ, ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਜਤਿੰਦਰ ਸਿੰਘ ਗਰੇਵਾਲ, ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਬੂਟਾ ਸਿੰਘ ਭੰਮੀਪੁਰਾ, ਮਲਕੀਤ ਸਿੰਘ ਹਠੂਰ, ਹਰਦੀਪ ਸਿੰਘ ਮਾਣੂੰਕੇ, ਮਹਿੰਦਰਜੀਤ ਸਿੰਘ ਵਿੱਕੀ, ਖੁਸਵੀਰ ਸਿੰਘ ਰਾਜੂ, ਪਰਮਿੰਦਰ ਸਿੰਘ, ਗੁਰਸ਼ਰਨ ਸਿੰਘ, ਜਥੇਦਾਰ ਜਸਦੇਵ ਸਿੰਘ, ਪ੍ਰਧਾਨ ਜਗਜੀਤ ਸਿੰਘ ਡੱਲਾ, ਚੇਤਨ ਸਿੰਘ, ਜਤਿੰਦਰ ਸਿੰਘ ਸਿੱਧਵਾਂ, ਗੁਰਵੀਰ ਸਿੰਘ ਸਰਾਂ, ਸੁਖਪ੍ਰੀਤ ਸਿੰਘ ਹਠੂਰ, ਚਮਕੌਰ ਸਿੰਘ ਬੁਜਗਰ, ਜਸਵੰਤ ਸਿੰਘ, ਗਗਨਦੀਪ ਸਿੰਘ ਸਰਨਾ, ਗੁਰਚਰਨ ਸਿੰਘ ਬਾਘੀਆਂ, ਅਵਤਾਰ ਸਿੰਘ ਤਿਹਾੜਾ, ਸਾਬਕਾ ਸਰਪੰਚ ਨਿਰਭੈ ਸਿੰਘ ਅਲੀਗੜ੍ਹ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਪੰਜਾਬ ਸਰਕਾਰ ਦੇ ਢਿੱਲੇ ਖ਼ਰੀਦ ਪ੍ਰਬੰਧਾਂ ਦਾ 2 ਮਹੀਨੇ ਪਹਿਲਾਂ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ’ਤੇ ਮੱਚੀ ਹਾ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਅੰਦਰ ਵਿਕਾਸ ਤੇ ਖ਼ੁਸ਼ਹਾਲੀ ਦਾ ਨਵਾਂ ਦੌਰ ਸ਼ੁਰੂ ਹੋਵੇਗਾ- ਨੱਥੋਵਾਲ ਲੋਹਟਬੱਦੀ, ਬ੍ਰਹ...
Ad Position 24