26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਮਾਮਲਾ ਪੰਜਾਬ ਸਰਕਾਰ ਦੇ ਢਿੱਲੇ ਖ਼ਰੀਦ ਪ੍ਰਬੰਧਾਂ ਦਾ 2 ਮਹੀਨੇ ਪਹਿਲਾਂ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਨਾ ਹੋਣ ’ਤੇ ਮੱਚੀ ਹਾਹਾਕਾਰ, ਭੜਕੇ ਮਜ਼ਦੂਰਾਂ ਵਲੋਂ ਚੱਕਾ ਜਾਮ ਦੀ ਚਿਤਾਵਨੀ

ਰਾਏਕੋਟ, 26 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਦਾਣਾ ਮੰਡੀ ਰਾਏਕੋਟ ਵਿਚ 2 ਮਹੀਨੇ ਪਹਿਲਾਂ ਵਿਕਣ ਲਈ ਆਈ ਝੋਨੇ ਦੀ ਫ਼ਸਲ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਜਾਣ ਦੇ ਬਾਵਜੂਦ ਲਿਫ਼ਟਿੰਗ ਨਾ ਹੋਣ ਤੋਂ ਮੰਡੀ ਮਜ਼ਦੂਰ ਕਾਫ਼ੀ ਪ੍ਰੇਸ਼ਾਨ ਹਨ, ਸਗੋਂ ਉਨ੍ਹਾਂ ਨੂੰ ਰਾਤਾਂ ਨੂੰ ਜਾਗ ਕੇ ਏਜੰਸੀਆਂ ਵਲੋਂ ਖ਼ਰੀਦੇ ਗਏ ਇਸ ਝੋਨੇ ਦੀ ਰਖਵਾਲੀ ਕਰਨੀ ਪੈਂਦੀ ਹੈ। ਇਸ ਮੌਕੇ ਅਨਾਜ਼ ਮੰਡੀ ਮਜ਼ਦੂਰ ਯੂਨੀਅਨ ਦੇ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਮਜ਼ਦੂਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ, ਮੰਡੀਕਰਨ ਬੋਰਡ, ਖਰੀਦ ਏਜੰਸੀਆਂ ਅਤੇ ਰਾਏਕੋਟ ਪ੍ਰਸ਼ਾਸਨ ਖਿਲਾਫ਼ ਜ਼ੰਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਰਾਏਕੋਟ, 26 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਦਾਣਾ ਮੰਡੀ ਰਾਏਕੋਟ ਵਿਚ 2 ਮਹੀਨੇ ਪਹਿਲਾਂ ਵਿਕਣ ਲਈ ਆਈ ਝੋਨੇ ਦੀ ਫ਼ਸਲ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੇ ਜਾਣ ਦੇ ਬਾਵਜੂਦ ਲਿਫ਼ਟਿੰਗ ਨਾ ਹੋਣ ਤੋਂ ਮੰਡੀ ਮਜ਼ਦੂਰ ਕਾਫ਼ੀ ਪ੍ਰੇਸ਼ਾਨ ਹਨ, ਸਗੋਂ ਉਨ੍ਹਾਂ ਨੂੰ ਰਾਤਾਂ ਨੂੰ ਜਾਗ ਕੇ ਏਜੰਸੀਆਂ ਵਲੋਂ ਖ਼ਰੀਦੇ ਗਏ ਇਸ ਝੋਨੇ ਦੀ ਰਖਵਾਲੀ ਕਰਨੀ ਪੈਂਦੀ ਹੈ। ਇਸ ਮੌਕੇ ਅਨਾਜ਼ ਮੰਡੀ ਮਜ਼ਦੂਰ ਯੂਨੀਅਨ ਦੇ ਆਗੂਆਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਮਜ਼ਦੂਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ, ਮੰਡੀਕਰਨ ਬੋਰਡ, ਖਰੀਦ ਏਜੰਸੀਆਂ ਅਤੇ ਰਾਏਕੋਟ ਪ੍ਰਸ਼ਾਸਨ ਖਿਲਾਫ਼ ਜ਼ੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਜ਼ਦੂਰ ਆਗੂਆਂ ਨੇ ਦੱਸਿਆ ਕਿ ਅੱਜ 2 ਮਹੀਨੇ ਦੇ ਕਰੀਬ ਦਾ ਸਮਾਂ ਬੀਤ ਚੁੱਕਿਆ ਹੈ ਤੇ ਏਜੰਸੀਆਂ ਵਲੋਂ ਆਪਣੇ ਖ਼ਰੀਦੇ ਮਾਲ ਦੀ ਲਿਫ਼ਟਿੰਗ ਨਹੀਂ ਕਰਵਾਈ ਗਈ, ਜਿਸ ਕਾਰਨ ਮਜ਼ਦੂਰ ਮਾਲ ਦੀ ਰਾਖ਼ੀ ਲਈ ਰਾਤਾਂ ਦੇ ਫਾਕੇ ਕੱਟਣ ਲਈ ਮਜ਼ਬੂਰ ਹਨ। ਉਨ੍ਹਾਂ ਆਖਿਆ ਕਿ ਬੇਸ਼ੱਕ ਸਰਕਾਰ ਵਲੋਂ 10 ਦਿਨ ਪਹਿਲਾਂ ਝੋਨੇ ਦੀ ਖ਼ਰੀਦ ਦਾ ਕੰਮ ਰਸਮੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ, ਪਰ ਮੰਡੀਆਂ ਵਿਚ ਹਜ਼ਾਰਾਂ ਬੋਰੀਆਂ ਲਿਫ਼ਟਿੰਗ ਦੀ ਉਡੀਕ ਕਰ ਰਹੀਆਂ ਹਨ, ਉੱਥੇ ਹੀ ਖ਼ਰੀਦ ਦਾ ਕੰਮ ਬੰਦ ਹੋਣ ਕਾਰਨ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਵਾਪਸ ਜਾਣ ਲਈ ਉਤਾਵਲੇ ਹਨ, ਪਰ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਪਈਆਂ ਹੋਣ ਕਾਰਨ ਮਜ਼ਦੂਰ ਮਜ਼ਬੂਰਨ ਮੰਡੀ ਵਿਚ ਹੀ ਬੈਠੇ ਹਨ, ਜਦਕਿ ਰਾਤ-ਬਰਾਤੇ ਮੰਡੀਆਂ ਵਿਚੋਂ ਝੋਨੇ ਦੀਆਂ ਬੋਰੀਆਂ ਚੋਰੀ ਹੋਣ ਦਾ ਡਰ ਵੀ ਉਨ੍ਹਾਂ ਨੂੰ ਸਤਾਅ ਰਿਹਾ ਹੈ।ਇਸ ਮੌਕੇ ਮਜ਼ਦੂਰ ਆਗੂਆਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਆਉਂਦੇ ਦਿਨਾਂ ਵਿਚ ਮੰਡੀ ਵਿਚ ਪਏ ਝੋਨੇ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਕੀਤੀ ਗਈ ਤਾਂ ਉਹ ਮਜ਼ਬੂਰਨ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪੈਂਦੇ ਰਾਏਕੋਟ ਦੇ ਸਰਦਾਰ ਹਰੀ ਸਿੰਘ ਨਲੂਆ ਚੌਂਕ ਵਿਚ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਚੱਕਾ ਜਾਮ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ, ਖਰੀਦ ਏਜੰਸੀਆਂ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਅਨਾਜ਼ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਲੀਪ ਸਿੰਘ ਛਿੱਬਰ, ਸਤਨਾਮ ਸਿੰਘ ਖ਼ਾਲਸਾ, ਕੁਲਦੀਪ ਸਿੰਘ, ਠੇਕੇਦਾਰ ਰਸ਼ਵੀਰ ਸਿੰਘ, ਚਰਨ ਸਿੰਘ, ਸਤਪਾਲ ਸਿੰਘ, ਹਰਬੰਸ ਸਿੰਘ, ਗੁਰਪ੍ਰੀਤ ਸਿੰਘ ਬੌਬੀ, ਨਿਰਭੈ ਸਿੰਘ, ਧਰਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਲੋਕ ਮੁੜ ਸੱਤ੍ਹਾ ਸੰਭਾਲਣ ਲਈ ਹੋਏ ਉਤਾਵਲੇ- ਵਿਧਾਇਕ ਠੇਕੇਦਾਰ ਹਾਕਮ ਸਿੰਘ
Ad Position 24