ਕਾਕਾ ਹਿੱਸੋਵਾਲ ਤੇ ਗੁਰਜੀਤ ਜੰਡ ਵਲੋਂ ਅਕਾਲੀ- ਭਾਜਪਾ ਗੱਠਜੋੜ ਦਾ ਭਰਵਾਂ ਸਵਾਗਤ
ਕਿਹਾ, ਪੰਜਾਬ ਦੀ ਤਰੱਕੀ, ਆਪਸੀ ਭਾਈਚਾਰਕ ਸ਼ਾਂਝ ਅਤੇ ਖੁਸ਼ਹਾਲੀ ਲਈ ਅਕਾਲੀ-ਭਾਜਪਾ ਏਕਤਾ ਸਮੇਂ ਦੀ ਮੁੱਖ ਲੋੜ
ਰਾਏਕੋਟ, 26 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਮੁੜ ਹੋਏ ਸਿਆਸੀ ਗੱਠਜੋੜ ਦਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਨਦੀਪ ਸਿੰਘ ਕਾਕਾ ਹਿੱਸੋਵਾਲ ਅਤੇ ਸੀਨੀਅਰ ਯੂਥ ਆਗੂ ਗੁਰਜੀਤ ਜੰਡ ਨੇ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਵੱਲ ਇਕ ਇਤਿਹਾਸਕ ਅਤੇ ਦੂਰਅੰਦੇਸ਼ੀ ਕਦਮ ਦੱਸਿਆ ਹੈ। ਇਸ ਮੌਕੇ ਯੂਥ ਅਕਾਲੀ ਆਗੂਆਂ ਨੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਪੰਜਾਬ ਭਰ ਦੇ ਅਕਾਲੀ ਅਤੇ ਭਾਜਪਾ ਵਰਕਰਾਂ ਸਮੇਤ ਆਮ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਮ
ਮਨਦੀਪ ਸਿੰਘ ਕਾਕਾ ਹਿੱਸੋਵਾਲ ਅਤੇ ਗੁਰਜੀਤ ਜੰਡ
27-11-2026
ਰਾਏਕੋਟ, 26 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਮੁੜ ਹੋਏ ਸਿਆਸੀ ਗੱਠਜੋੜ ਦਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਨਦੀਪ ਸਿੰਘ ਕਾਕਾ ਹਿੱਸੋਵਾਲ ਅਤੇ ਸੀਨੀਅਰ ਯੂਥ ਆਗੂ ਗੁਰਜੀਤ ਜੰਡ ਨੇ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਸੁਨਹਿਰੀ ਭਵਿੱਖ ਵੱਲ ਇਕ ਇਤਿਹਾਸਕ ਅਤੇ ਦੂਰਅੰਦੇਸ਼ੀ ਕਦਮ ਦੱਸਿਆ ਹੈ। ਇਸ ਮੌਕੇ ਯੂਥ ਅਕਾਲੀ ਆਗੂਆਂ ਨੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਪੰਜਾਬ ਭਰ ਦੇ ਅਕਾਲੀ ਅਤੇ ਭਾਜਪਾ ਵਰਕਰਾਂ ਸਮੇਤ ਆਮ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਮਨਦੀਪ ਸਿੰਘ ਕਾਕਾ ਹਿੱਸੋਵਾਲ ਅਤੇ ਗੁਰਜੀਤ ਜੰਡ ਨੇ ਆਖਿਆ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਮਿਲ ਕੇ ਸਰਕਾਰ ਬਣਾਈ ਹੈ, ਉਦੋਂ ਹੀ ਪੰਜਾਬ ਨੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਸਿਆਸੀ ਫ਼ਾਇਦੇ ਲਈ ਨਹੀਂ, ਸਗੋਂ ਪੰਜਾਬ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸ਼ਾਂਝ ਨੂੰ ਮਜ਼ਬੂਤ ਕਰਨ ਅਤੇ ਸੂਬੇ ਨੂੰ ਮੁੜ ਤਰੱਕੀ ਦੇ ਰਾਹ ’ਤੇ ਤੋਰਨ ਲਈ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਇੱਕਜੁੱਟ ਹੋ ਕੇ ਚੋਣ ਮੈਦਾਨ ਵਿਚ ਉਤਰੇਗਾ ਅਤੇ ਸੂਬੇ ਦੀਆਂ ਸਾਰੀਆਂ ਸੀਟਾਂ ’ਤੇ ਇਤਿਹਾਸਕ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਲੋਕ-ਪੱਖੀ ਸਰਕਾਰ ਦਾ ਗਠਨ ਕਰੇਗਾ।