27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗਰੀਨਵਿਊ ਸਕੂਲ ’ਚ ਸੀ. ਪੀ. ਆਰ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਵਿਖੇ ਲੁਧਿਆਣਾ ਇੰਸਟੀਚਿਊਟ ਆਫ਼ ਨਰਸਿੰਗ ਵਲੋਂ ਵਿਸ਼ੇਸ਼ ਤੌਰ ’ਤੇ ਮਿਸ਼ਨ ਸਵਾਸਥ ਕਵਚ ਅਧੀਨ ਸੀ. ਪੀ.

Ad Position 21
No active advertisement
ਅਜੀਤ ਡੈਸਕ 28-11-2026
ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)-ਗਰੀਨਵਿਊ ਮਾਡਲ ਹਾਈ ਸਕੂਲ ਬੇਗੋਵਾਲ ਵਿਖੇ ਲੁਧਿਆਣਾ ਇੰਸਟੀਚਿਊਟ ਆਫ਼ ਨਰਸਿੰਗ ਵਲੋਂ ਵਿਸ਼ੇਸ਼ ਤੌਰ ’ਤੇ ਮਿਸ਼ਨ ਸਵਾਸਥ ਕਵਚ ਅਧੀਨ ਸੀ. ਪੀ. ਆਰ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਇੰਸਟੀਚਿਊਟ ਦੇ ਕਰਮਚਾਰੀ ਸਿਮਰਨਜੀਤ ਕੌਰ, ਰਵਨੀਤ ਕੌਰ ਅਤੇ ਸਤਿੰਦਰ ਸਿੰਘ ਦੀ ਅਗਵਾਈ ਹੇਠ ਸੀਨੀਅਰ ਵਿਦਿਆਰਥੀਆਂ ਵਲੋਂ ਪੈ੍ਰਕਟੀਕਲ ਕਰ ਕੇ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਕਿਸ ਤਰ੍ਹਾਂ ਨਾਲ ਸੀ. ਪੀ. ਆਰ. ਦੀ ਪ੍ਰਕਿਰਿਆ ਕੀਤੀ ਜਾਂਦੀ ਹੈ। ਟਰੇਨਿੰਗ ਉਪਰੰਤ ਟੀਮ ਵਲੋਂ ਵਿਦਿਆਰਥੀਆਂ ਤੋਂ ਵੀ ਅਭਿਆਸ ਕਰਵਾ ਕੇ ਵੀ ਦੇਖਿਆ ਗਿਆ। ਕੈਂਪ ਦੀ ਸਮਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਮਝੈਲ ਸਿੰਘ ਵਲੋਂ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਰਛਪਾਲ ਸਿੰਘ ਮਾਂਗਟ, ਪ੍ਰਬੰਧਕ ਰਣਵੀਰ ਸਿੰਘ ਮਾਂਗਟ, ਮਨਦੀਪ ਸਿੰਘ ਮਾਂਗਟ ਅਤੇ ਸਟਾਫ਼ ਮੈਂਬਰ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਤਨਖਾਹਾਂ ਤੋਂ ਵਾਂਝੇ ਮੁਲਾਜ਼ਮਾਂ ਵਲੋਂ ਕੱਲ੍ਹ ਨੂੰ ਮੁੱਖ ਮੰਤਰੀ ਦਾ ਹਾਂਸ ਕਲਾਂ ਫੇਰੀ ਮੌਕੇ ਘਿਰਾਓ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਮਿਸਲ ਸਤਲੁਜ ਦੀ ਪੰਜਾਬ ਪੱਖੀ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਜਥੇਬੰਦੀ ਨਾਲ ਜੁੜ ਰਹੇ ਹਨ : ਦਵਿੰਦਰ ਸਿੰਘ ਸੇਖੋ...
Ad Position 24