27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ਫੈਪ’ ਵਲੋਂ ਬਲੌਜ਼ਮ ਕਾਨਵੈਂਟ ਸਕੂਲ ਦਾ ‘ਸਰਵੋਤਮ ਸਕੂਲ ਐਵਾਰਡ’ ਨਾਲ ਸਨਮਾਨ ਟਾਪਰ ਵਿਦਿਆਰਥੀ ਵੀ ਹੋਏ ਸਨਮਾਨਿਤ

ਜਗਰਾਉਂ, 27 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਬਲੌਜ਼ਮ ਕਾਨਵੈਂਟ ਸਕੂਲ ਨੇ ਇਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (ਫੈਪ) ਵੱਲੋਂ ਸਕੂਲ ਨੂੰ ਉਸ ਦੀਆਂ ਸ਼ਾਨਦਾਰ ਵਿੱਦਿਅਕ ਪ੍ਰਾਪਤੀਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਅਲੱਗ-ਅਲੱਗ ਰਾਜਾਂ ਵਿਚੋਂ ਪਹਿਲੇ ਪੰਜਾਹ ਸਕੂਲਾਂ ਵਿੱਚ ਆਉਣ ’ਤੇ ‘ਸਰਵੋਤਮ ਸਕੂਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।

Ad Position 21
No active advertisement
ਬਲੌਜ਼ਮ ਕਾਨਵੈਂਟ ਸਕੂਲ ਦੇ ਪ੍ਰਿੰਸੀਪਲ ਡਾ: ਨਵਨੀਤ ਕੌਰ ਵੱਖ ਵੱਖ ਸ਼ਖ਼ਸੀਅਤਾਂ ਤੋਂ ‘ਸਰਵੋਤਮ ਸਕੂਲ ਐਵਾਰਡ’ ਪ੍ਰਾਪਤ ਕਰਨ ਸਮੇਂ। ਅਜੀਤ ਤਸਵੀਰ 28-11-2026
ਜਗਰਾਉਂ, 27 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਬਲੌਜ਼ਮ ਕਾਨਵੈਂਟ ਸਕੂਲ ਨੇ ਇਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ। ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (ਫੈਪ) ਵੱਲੋਂ ਸਕੂਲ ਨੂੰ ਉਸ ਦੀਆਂ ਸ਼ਾਨਦਾਰ ਵਿੱਦਿਅਕ ਪ੍ਰਾਪਤੀਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਅਲੱਗ-ਅਲੱਗ ਰਾਜਾਂ ਵਿਚੋਂ ਪਹਿਲੇ ਪੰਜਾਹ ਸਕੂਲਾਂ ਵਿੱਚ ਆਉਣ ’ਤੇ ‘ਸਰਵੋਤਮ ਸਕੂਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ: ਨਵਨੀਤ ਕੌਰ ਨੂੰ ਇਹ ਵੱਕਾਰੀ ਐਵਾਰਡ ਪ੍ਰਦਾਨ ਕੀਤਾ ਗਿਆ। ਇਸ ਦੇ ਨਾਲ ਹੀ ਪਿਛਲੇ ਵਿੱਦਿਅਕ ਵਰ੍ਹੇ ਦੌਰਾਨ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਬਾਰ੍ਹਵੀਂ ਜਮਾਤ ਦੇ ਹਿਊਮੈਨਿਟੀਜ਼ ਗਰੁੱਪ ਦੀਆਂ ਵਿਦਿਆਰਥਣਾਂ ਮਨਦੀਪ ਕੌਰ (99.4 ਫ਼ੀਸਦੀ) ਅਤੇ ਅਵਨੀਤ ਕੌਰ ( 97 ਫ਼ੀਸਦੀ) ਤੋਂ ਇਲਾਵਾ ਦਸਵੀਂ ਜਮਾਤ ਦੀ ਵਿਦਿਆਰਥਣ ਹਰਗੁਨਅੰਜਨ ਕੌਰ (98.2 ਫ਼ੀਸਦੀ) ਸ਼ਾਮਿਲ ਸਨ। ਇਸ ਮੌਕੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਐਵਾਰਡ ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੀ ਸਾਂਝੀ ਮਿਹਨਤ ਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਸਫ਼ਲਤਾ ਦਿਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਕੇ ਇੱਕ ਜ਼ਿੰਮੇਵਾਰ ਤੇ ਆਤਮ-ਵਿਸ਼ਵਾਸੀ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਸਨਮਾਨਿਤ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਹੋਰ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਦੀ ਅਸਲ ਪਛਾਣ ਉਸ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੇ ਉਨ੍ਹਾਂ ਦੇ ਚੰਗੇ ਸੰਸਕਾਰਾਂ ਤੋਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਮਿਆਰੀ ਸਿੱਖਿਆ, ਅਨੁਸ਼ਾਸਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਲਈ ਪ੍ਰਿੰਸੀਪਲ, ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਨਵੀਆਂ ਉਪਲਬਧੀਆਂ ਹਾਸਲ ਕਰਨ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਗਾਮੀ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸ਼ਾਨਦਾਰ ਜਿੱਤ ਦਰਜ ਕਰੇਗਾ- ਇਯਾਲੀ ਬੋਪਾਰਾਏ ਕਲਾਂ ਵਿਖੇ... ਅਗਲੀ ਖ਼ਬਰ ਤਨਖਾਹਾਂ ਤੋਂ ਵਾਂਝੇ ਮੁਲਾਜ਼ਮਾਂ ਵਲੋਂ ਕੱਲ੍ਹ ਨੂੰ ਮੁੱਖ ਮੰਤਰੀ ਦਾ ਹਾਂਸ ਕਲਾਂ ਫੇਰੀ ਮੌਕੇ ਘਿਰਾਓ ਕਰਨ ਦਾ ਫ਼ੈਸਲਾ
Ad Position 24