27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ’ਚ ਸ਼ਾਮਿਲ ਹੋਣ ਦੀ ਇਜਾਜ਼ਤ ਮਿਲੇ- ਇਯਾਲੀ

ਮੁੱਲਾਂਪੁਰ-ਦਾਖਾ, 27 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਸ਼ਾਮਿਲ ਹੋਣ ਇਜਾਜ਼ਤ ਮਿਲੇ, ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਹਲਕੇ, ਪੰਜਾਬ ਤੇ ਸਿੱਖ ਕੌਮ ਦੇ ਮਸਲੇ ਸੰਸਦ ਵਿੱਚ ਉਠਾਉਣ ਦਾ ਪੂਰਾ ਮੌਕਾ ਜ਼ਰੂਰ ਮਿਲਣਾ ਚਾਹੀਦਾ ਹੈ, ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਐੱਮ. ਐੱਲ.

Ad Position 21
No active advertisement
ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ 28-11-2026
ਮੁੱਲਾਂਪੁਰ-ਦਾਖਾ, 27 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਸ਼ਾਮਿਲ ਹੋਣ ਇਜਾਜ਼ਤ ਮਿਲੇ, ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਹਲਕੇ, ਪੰਜਾਬ ਤੇ ਸਿੱਖ ਕੌਮ ਦੇ ਮਸਲੇ ਸੰਸਦ ਵਿੱਚ ਉਠਾਉਣ ਦਾ ਪੂਰਾ ਮੌਕਾ ਜ਼ਰੂਰ ਮਿਲਣਾ ਚਾਹੀਦਾ ਹੈ, ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਨੇ ਕੀਤਾ। ਇਯਾਲੀ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਦੇ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਕਰੀਬ ਦੋ ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾਇਆ ਸੀ, ਪਰ ਉਹ ਅੱਜ ਤੱਕ ਸੰਸਦ ਵਿੱਚ ਆਪਣੇ ਹਲਕੇ ਦੀ ਨੁਮਾਇੰਦਗੀ ਨਹੀਂ ਕਰ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਨਾ ਤਾਂ ਸੰਸਦ ਵਿਚ ਬੋਲਣ ਦਾ ਮੌਕਾ ਮਿਲ ਰਿਹਾ, ਨਾ ਹੀ ਹਲਕੇ ਦੇ ਵਿਕਾਸ ਲਈ ਐੱਮ.ਪੀ ਲੈਂਡ ਫੰਡ ਜਾਰੀ ਹੋ ਰਹੇ ਹਨ, ਜਿਸ ਦਾ ਖਮਿਆਜ਼ਾ ਖਡੂਰ ਸਾਹਿਬ ਹਲਕੇ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੇਬੁਨਿਆਦ ਐੱਨ.ਐੱਸ.ਏ. ਖ਼ਤਮ ਹੋਣ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਹੋਇਆ ਹੈ, ਦੇਸ਼ ਦੀ ਆਜ਼ਾਦੀ, ਅਨਾਜ ਭੰਡਾਰ ਅਤੇ ਸਰਹੱਦਾਂ ਦੀ ਰਾਖੀ ਲਈ ਸਿੱਖ ਕੌਮ ਦੀਆਂ ਬੇਮਿਸਾਲ ਕੁਰਬਾਨੀਆਂ ਦੇ ਬਾਵਜੂਦ ਸਾਡੇ ਨਾਲ ਅਜਿਹਾ ਵਿਤਕਰਾ ਬੇਹੱਦ ਮੰਦਭਾਗਾ ਹੈ। ਵਿਧਾਇਕ ਇਯਾਲੀ ਨੇ ਦੱਸਿਆ ਕਿ ਸੰਸਦ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਜਾਜ਼ਤ ਲੈਣ ਵਾਸਤੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ ਤੋਂ ਲੋਕਤੰਤਰ ਦੀ ਮਰਿਆਦਾ ਅਤੇ ਲੋਕ ਫ਼ਤਵੇ ਦਾ ਸਤਿਕਾਰ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਇਜਲਾਸ ਦੌਰਾਨ ਸ਼ਾਮਿਲ ਹੋਣ ਲਈ ਇਜਾਜ਼ਤ ਦੇਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ’ਚ ਕੱਲ੍ਹ ਨੂੰ ਮੁੱਖ ਮੰਤਰੀ ਮਾਨ ਕਰਨਗੇ ਲੋਕਾਂ ਨਾਲ ਸਿੱਧਾ ਰਾਬਤਾ- ਰੱਤੋਵਾਲ ਅਗਲੀ ਖ਼ਬਰ ‘ਭਾਵ ਭਿੰਨੀ ਸ਼ਰਧਾਂਜਲੀ’ ਸ਼ਹੀਦ ਨਾਇਕ ਅਮ੍ਰਿਤਜੋਤ ਸਿੰਘ ਉੱਪਲ ਘੁਮਾਣ ਦੇਸ਼ ਦੀ ਸੇਵਾ ਕਰਦਿਆਂ ਵਿਛੋੜਾ ਦੇ ਗਏ ਅਮ੍ਰਿਤਜ...
Ad Position 24