27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹੰਬੜਾਂ ’ਚ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਚਾਰ ਰੋਜ਼ਾ ਧਾਰਮਿਕ ਦੀਵਾਨ 1 ਤੋਂ

ਹੰਬੜਾਂ, 27 ਨਵੰਬਰ (ਹਰਵਿੰਦਰ ਸਿੰਘ ਮੱਕੜ)- ਹੰਬੜਾਂ ਵਿਖੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਖੇ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਧਾਰਮਿਕ ਦੀਵਾਨ 1 ਦਸੰਬਰ ਦਿਨ ਮੰਗਲਵਾਰ ਤੋਂ 4 ਦਸੰਬਰ ਤੱਕ ਨਗਰ ਨਿਵਾਸੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਨ.

Ad Position 21
No active advertisement
ਅਜੀਤ ਡੈਸਕ 28-11-2026
ਹੰਬੜਾਂ, 27 ਨਵੰਬਰ (ਹਰਵਿੰਦਰ ਸਿੰਘ ਮੱਕੜ)- ਹੰਬੜਾਂ ਵਿਖੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਖੇ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਧਾਰਮਿਕ ਦੀਵਾਨ 1 ਦਸੰਬਰ ਦਿਨ ਮੰਗਲਵਾਰ ਤੋਂ 4 ਦਸੰਬਰ ਤੱਕ ਨਗਰ ਨਿਵਾਸੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਨ.ਆਰ.ਆਈ ਹਰਜਿੰਦਰਪਾਲ ਸਿੰਘ ਘੁਮਾਣ, ਐੱਨ.ਆਰ.ਆਈ. ਸੁਖਦਰਸ਼ਨ ਸਿੰਘ ਧਾਲੀਵਾਲ, ਸਰਪ੍ਰਸਤ ਤੇਜਾ ਸਿੰਘ ਗਿੱਲ, ਸੁਲਤਾਨ ਸਿੰਘ ਦਾਨਾ, ਗੁਰਦੁਆਰਾ ਪ੍ਰਧਾਨ ਜਸਵੀਰ ਸਿੰਘ ਰਾਣਾ, ਪ੍ਰਧਾਨ ਜਗਮਿੰਦਰ ਸਿੰਘ ਗਿੱਲ, ਰਣਜੀਤ ਸਿੰਘ ਚੀਮਾ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਮਲਕੀਤ ਸਿੰਘ ਮਾਲੜਾ, ਪ੍ਰਧਾਨ ਭੁਪਿੰਦਰ ਸਿੰਘ ਢਿਡਾਲ, ਕੁਲਵੰਤ ਸਿੰਘ ਬਾਠ, ਗਿਆਨੀ ਹਰਦੀਪ ਸਿੰਘ, ਗਿਆਨੀ ਬਲਦੇਵ ਸਿੰਘ ਤੇ ਹੋਰ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਧਾਰਮਿਕ ਦੀਵਾਨ ਹਰ ਰੋਜ਼ ਸ਼ਾਮ 7 ਵਜੇ ਤੋਂ 10 ਵਜੇ ਤੱਕ ਸਜਾਏ ਜਾਣਗੇ, ਜਿੰਨ੍ਹਾਂ ਵਿਚ ਸੰਗਤਾਂ ਨੂੰ ਕੀਰਤਨੀ ਜੱਥਿਆਂ ਤੇ ਢਾਡੀ ਜੱਥਿਆਂ ਵਲੋਂ ਗੁਰ ਇਤਿਹਾਸ ਨਾਲ ਜੋੜਿਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਸੰਗਤਾਂ ਲਈ ਸੇਵਾਦਾਰਾਂ ਵਲੋ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸਿੰਗਲਾ ਇਨਕਲੇਵ ਐਰੋ ਹੱਬ ਮੰਡੀ ਮੁੱਲਾਂਪੁਰ ਪਹੁੰਚੇ ਮੰਤਰੀ ਖੁੱਡੀਆਂ ਦਾ ਤਰਸੇਮ ਸਿੰਗਲਾ ਨੇ ਕੀਤਾ ਸਨਮਾਨ ਗੰਨੇ ਦੇ ਭਾਅ... ਅਗਲੀ ਖ਼ਬਰ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਪਿੰਡ ਮੁੱਲਾਂਪੁਰ ਵਿਖੇ 4 ਰੋਜ਼ਾ ਧਾਰਮਿਕ ਸਮਾਗਮ 8 ਤੋਂ ਗੁਰਬਾਣੀ ਕੰਠ, ਲੰਬੇ ਕੇਸ...
Ad Position 24