28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰੋਟਰੀ ਕਲੱਬ ਰਾਏਕੋਟ ਵਲੋਂ ਮੈਡੀਸੇਫ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਅੱਜ

ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਰੋਟਰੀ ਕਲੱਬ ਰਾਏਕੋਟ (ਮਿੱਡਟਾਊਨ ਆਰ. ਆਈ.

Ad Position 21
No active advertisement
ਅਜੀਤ ਡੈਸਕ 29-11-2026
ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ) ਰੋਟਰੀ ਕਲੱਬ ਰਾਏਕੋਟ (ਮਿੱਡਟਾਊਨ ਆਰ.ਆਈ. ਡਿਸਟਿਕ 3070) ਵਲੋਂ ਮਿਤੀ 29 ਨਵੰਬਰ, ਦਿਨ ਐਤਵਾਰ ਨੂੰ ਅੱਖਾਂ ਦਾ ਮੁਫ਼਼ਤ ਚੈੱਕਅੱਪ ਅਤੇ ਆਪ੍ਰੇਸ਼ਨ ਕੈਂਪ ਮੈਡੀਸੇਫ ਹਸਪਤਾਲ ਨੇੜੇ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਗੁਰਦੇਵ ਸਿੰਘ ਤਲਵੰਡੀ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਗੁਰਪਾਲ ਸਿੰਘ ਐੱਮ.ਐੱਸ. ਪੰਜਾਬ ਅੱਖਾਂ ਦਾ ਹਸਪਤਾਲ ਰਾਏਕੋਟ ਆਪਣੀ ਟੀਮ ਨਾਲ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅੱਪ ਅਤੇ ਆਪ੍ਰੇਸ਼ਨ ਕਰਨਗੇ. ਕੈਂਪ ਵਿਚ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੀਤਾ ਜਾਵੇਗਾ ਤੇ ਜਿਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਲੈਂਚ ਫ੍ਰੀ ਪਾਏ ਜਾਣਗੇ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਮੌਕੇ ਗੁਰਦੇਵ ਸਿੰਘ ਤਲਵੰਡੀ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਕੈਂਪ ’ਚ ਪਹੁੰਚ ਕੇ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਮਰੀਜ਼ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ।
Ad Position 22
No active advertisement
ਪਿਛਲੀ ਖ਼ਬਰ ਪ੍ਰੋਪਰਟੀ ਸਲਾਹਕਾਰ ਐਸੋਸੀਏਸ਼ਨ ਜਗਰਾਉਂ ਦੇ ਅਮਰਜੀਤ ਸਿੰਘ ਮਾਲਵਾ ਬਣੇ ਪ੍ਰਧਾਨ ਅਗਲੀ ਖ਼ਬਰ ਦੇਹੜਕੇ ’ਚ ਬਾਬਾ ਮੱਘਰ ਸਿੰਘ ਦੀ 102ਵੀਂ ਬਰਸੀ ਦੇ 7 ਰੋਜ਼ਾ ਧਾਰਮਿਕ ਸਮਾਗਮ ਆਰੰਭ
Ad Position 24