28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਿਊ ਜੀ. ਐੱਮ. ਟੀ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਸ਼ਬਦ ਗਾਇਨ ’ਚ ਹਿੱਸਾ ਵਾਲੇ ਬੱਚਿਆਂ ਨੂੰ ਪ੍ਰਿੰ: ਸਚਦੇਵਾ, ਪ੍ਰਬੰਧਕ ਥਿੰਦ ਵਲੋਂ ਸਿਰਪਾਓ ਭੇਟ ਕੀਤੇ

ਹੰਬੜਾਂ, 28 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਇਲਾਕੇ ਦੀ ਵਿੱਦਿਅਕ ਖੇਤਰ ’ਚ ਮੋਹਰੀ ਨਿਊ ਜੀ. ਐੱਮ.

Ad Position 21
No active advertisement
ਅਜੀਤ ਡੈਸਕ 29-11-2026
ਹੰਬੜਾਂ, 28 ਨਵੰਬਰ (ਮੇਜਰ ਹੰਬੜਾਂ)- ਕਸਬਾ ਹੰਬੜਾਂ ਇਲਾਕੇ ਦੀ ਵਿੱਦਿਅਕ ਖੇਤਰ ’ਚ ਮੋਹਰੀ ਨਿਊ ਜੀ. ਐੱਮ. ਟੀ. ਪਬਲਿਕ ਸਕੂਲ ਭੱਠਾਧੂਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਸਕੂਲ ਦਾ ਸਮੁੱਚਾ ਵਾਤਾਵਰਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਤੇ ਅਧਿਆਤਮਿਕ ਮਾਹੌਲ ਨਾਲ ਗੂੰਜ ਉੱਠਿਆ ਤੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਪਾਠੀ ਸਿੰਘ ਵਲੋਂ ਵਿਦਿਆਰਥੀਆਂ ਦੀ ਤੰਦਰੁਸਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੂਹ ਸਟਾਫ਼ ਨੇ ਬੜੀ ਸ਼ਰਧਾ ਨਾਲ ਗੁਰਬਾਣੀ ਦੇ ਨਾਲ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਵਿਦਿਆਰਥੀਆ ਵਲੋਂ ਰਸਭਿੰਨੇ ਕੀਰਤਨ ਰਾਹੀਂ ਸਕੂਲ ਪੁੱਜੀਆਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਿੰਸੀਪਲ ਕਨਿਕਾ ਸਚਦੇਵਾ ਨੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਗਏ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੱਤੀ ਉੱਥੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਤਿੰਨ ਪ੍ਰਮੁੱਖ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕ ਅਰਵਿੰਦਰ ਸਿੰਘ ਥਿੰਦ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਸੱਚਾਈ, ਨਿਮਰਤਾ, ਸਮਾਨਤਾ, ਸੇਵਾ ਭਾਵਨਾ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦੇ ਦਿੱਤੇ ਸੰਦੇਸ਼ ਨੂੰ ਆਪਣੇ ਮਨਾਂ ’ਚ ਵਸਾਉਣ ਵੱਲ ਪ੍ਰੇ੍ਰਿਤ ਕੀਤਾ। ਇਸ ਮੌਕੇ ਸ਼ਬਦ ਗਾਇਨ ’ਚ ਹਿੱਸਾ ਲੈਣ ਵਾਲੇ ਸਕੂਲੀ ਬੱਚਿਆਂ ਨੂੰ ਪ੍ਰਿੰ: ਸੱਚਦੇਵਾ ਤੇ ਪ੍ਰਬੰਧਕ ਥਿੰਦ ਵਲੋਂ ਸਿਰਪਾਓ ਭੇਟ ਕੀਤੇ। ਸਮਾਗਮ ਦੇ ਅੰਤ ਵਿਚ ਸੰਗਤ ਨੂੰ ਕੜਾਹ ਪ੍ਰਸ਼ਾਦ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦਾਖਾ ’ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਾਂਸ ਕਲਾਂ ਲੋਕ ਮਿਲਣੀ ਪ੍ਰੋਗਰਾਮ ਅੱਜ- ਡਾ. ਕੰਗ ਅਗਲੀ ਖ਼ਬਰ ਰਾਜਾ ਵੜਿੰਗ ਦੇ ਗੰਨਮੈਨ ਦੇ ਘਰ ’ਚੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ
Ad Position 24